ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 13 ਪੈਸੇ ਚੜ੍ਹਿਆ

Monday, Aug 01, 2022 - 11:02 AM (IST)

ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 13 ਪੈਸੇ ਚੜ੍ਹਿਆ

ਮੁੰਬਈ (ਭਾਸ਼ਾ) - ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ 13 ਪੈਸੇ ਦੀ ਮਜ਼ਬੂਤੀ ਨਾਲ 79.11 ਦੇ ਪੱਧਰ 'ਤੇ ਖੁੱਲ੍ਹਿਆ। ਵਿਦੇਸ਼ੀ ਮੁਦਰਾ ਕਾਰੋਬਾਰੀਆਂ ਨੇ ਕਿਹਾ ਕਿ ਅਮਰੀਕੀ ਫੈਡਰਲ ਰਿਜ਼ਰਵ ਦੇ ਘੱਟ ਹਮਲਾਵਰ ਰੁਖ ਅਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਕਾਰਨ ਡਾਲਰ ਦੇ ਕਮਜ਼ੋਰ ਹੋਣ ਨਾਲ ਰੁਪਏ ਨੂੰ ਸਮਰਥਨ ਮਿਲਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ, ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 79.16 'ਤੇ ਖੁੱਲ੍ਹਿਆ ਅਤੇ ਸ਼ੁਰੂਆਤੀ ਸੌਦਿਆਂ ਵਿਚ ਵਾਧਾ ਦਰਜ ਕਰਦੇ ਹੋਏ 79.11 ਦੇ ਪੱਧਰ ਨੂੰ ਛੂਹ ਗਿਆ।

ਇਸ ਤਰ੍ਹਾਂ ਰੁਪਏ ਨੇ ਪਿਛਲੀ ਬੰਦ ਕੀਮਤ ਦੇ ਮੁਕਾਬਲੇ 13 ਪੈਸੇ ਦਾ ਵਾਧਾ ਦਰਜ ਕੀਤਾ। ਪਿਛਲੇ ਸੈਸ਼ਨ 'ਚ ਰੁਪਿਆ 79.24 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕ ਅੰਕ 0.14 ਫੀਸਦੀ ਡਿੱਗ ਕੇ 105.75 'ਤੇ ਆ ਗਿਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.97 ਫੀਸਦੀ ਡਿੱਗ ਕੇ 103 ਡਾਲਰ ਪ੍ਰਤੀ ਬੈਰਲ 'ਤੇ ਰਿਹਾ।

ਇਹ ਵੀ ਪੜ੍ਹੋ : ਮੁਕੇਸ਼ ਅੰਬਾਨੀ ਤੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ ਸੁਰੱਖਿਆ ਜਾਰੀ ਰੱਖਣ ਲਈ ਕੇਂਦਰ ਨੂੰ ਮਿਲੀ ਮਨਜ਼ੂਰੀ

ਨੋਟ - ਇਸ ਖ਼ਬਰ  ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News