ਸ਼ੁਰੂਆਤੀ ਕਾਰੋਬਾਰ ''ਚ ਰੁਪਿਆ 3 ਪੈਸੇ ਦੇ ਵਾਧੇ ਨਾਲ ਪਹੁੰਚਿਆ 73.13 ਪ੍ਰਤੀ ਡਾਲਰ ''ਤੇ

10/12/2020 11:48:47 AM

ਮੁੰਬਈ — ਕੱਚੇ ਤੇਲ ਦੀਆਂ ਕੀਮਤਾਂ ਵਿਚ ਨਰਮੀ ਅਤੇ ਘਰੇਲੂ ਬਾਜ਼ਾਰਾਂ ਵਿਚ ਖਰੀਦਦਾਰੀ ਨਾਲ ਅੰਤਰਬੈਂਕ ਵਿਦੇਸ਼ੀ ਮੁਦਰਾ ਵਟਾਂਦਰਾ ਬਾਜ਼ਾਰ 'ਚ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਰੁਪਿਆ 3 ਪੈਸੇ ਦੇ ਵਾਧੇ ਨਾਲ 73.13 ਪ੍ਰਤੀ ਡਾਲਰ 'ਤੇ ਕਾਰੋਬਾਰ ਕਰ ਰਿਹਾ ਸੀ। ਹਾਲਾਂਕਿ ਰੁਪਿਆ 6 ਪੈਸੇ ਦੇ ਵਾਧੇ ਨਾਲ 73.10 ਪ੍ਰਤੀ ਡਾਲਰ 'ਤੇ ਖੁੱਲ੍ਹਿਆ। ਪਰ ਬਾਅਦ 'ਚ ਇਸ 'ਚ ਗਿਰਾਵਟ ਦੇਖੀ ਗਈ। ਬੀਤੇ ਸ਼ੁੱਕਰਵਾਰ ਨੂੰ ਰੁਪਿਆ 8 ਪੈਸੇ ਦੇ ਵਾਧੇ ਨਾਲ 73.16 ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ। ਉਸ ਦਿਨ ਰਿਜ਼ਰਵ ਬੈਂਕ ਨੇ ਆਪਣੀ ਮੁਦਰਾ ਸਮੀਖਿਆ 'ਚ ਨੀਤੀਗਤ ਦਰਾਂ ਨੂੰ ਸਥਿਰ ਰੱਖਿਆ ਸੀ। ਇਸ ਦੌਰਾਨ 6 ਮੁਦਰਾਵਾਂ ਦੀ ਤੁਲਨਾ ਵਿਚ ਡਾਲਰ ਦਾ ਰੁਖ਼ ਦਰਸਾਉਣ ਵਾਲੇ ਡਾਲਰ ਸੂਚਕਅੰਕ 0.02 ਫ਼ੀਸਦੀ ਦੇ ਵਾਧੇ ਨਾਲ 93.07 'ਤੇ ਪਹੁੰਚ ਗਿਆ।

ਇਹ ਵੀ ਪੜ੍ਹੋ : ਆਧਾਰ ਕਾਰਡ ਦਾ ਬਦਲੇਗਾ ਰੂਪ ਤੇ ਖ਼ਰਾਬ ਹੋਣ ਦੀ ਚਿੰਤਾ ਹੋਈ ਖ਼ਤਮ, ਇਸ ਤਰ੍ਹਾਂ ਦਿਓ ਆਰਡਰ


Harinder Kaur

Content Editor

Related News