ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 9 ਪੈਸੇ ਚੜ੍ਹਿਆ

07/25/2022 11:55:50 AM

ਮੁੰਬਈ (ਭਾਸ਼ਾ) - ਕੱਚੇ ਤੇਲ ਦੀਆਂ ਕੀਮਤਾਂ ’ਚ ਗਿਰਾਵਟ ਕਾਰਨ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਸੋਮਵਾਰ ਨੂੰ 9 ਪੈਸੇ ਵਧ ਕੇ 79.81 ਦੇ ਪੱਧਰ ’ਤੇ ਖੁੱਲ੍ਹਿਆ।

ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 79.86 'ਤੇ ਖੁੱਲ੍ਹਿਆ। ਸ਼ੁਰੂਆਤੀ ਸੌਦਿਆਂ 'ਚ ਰੁਪਿਆ 79.81 ਦੇ ਉੱਚ ਪੱਧਰ ਅਤੇ 79.87 ਦੇ ਹੇਠਲੇ ਪੱਧਰ ਨੂੰ ਛੂਹ ਗਿਆ।

ਪਿਛਲੇ ਸੈਸ਼ਨ 'ਚ ਸ਼ੁੱਕਰਵਾਰ ਨੂੰ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 79.90 'ਤੇ ਬੰਦ ਹੋਇਆ ਸੀ।

ਇਸ ਦੌਰਾਨ, ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕ ਅੰਕ 0.10 ਫੀਸਦੀ ਡਿੱਗ ਕੇ 106.62 'ਤੇ ਆ ਗਿਆ।

ਗਲੋਬਲ ਆਇਲ ਇੰਡੈਕਸ ਬ੍ਰੈਂਟ ਕਰੂਡ ਫਿਊਚਰਜ਼ 0.54 ਫੀਸਦੀ ਡਿੱਗ ਕੇ 102.62 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ।

ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਸ਼ੁੱਕਰਵਾਰ ਨੂੰ 675.45 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

Harinder Kaur

This news is Content Editor Harinder Kaur