ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 16 ਪੈਸੇ ਵਧ ਕੇ 82.25 'ਤੇ ਪੁੱਜਾ

Wednesday, Jul 12, 2023 - 11:13 AM (IST)

ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 16 ਪੈਸੇ ਵਧ ਕੇ 82.25 'ਤੇ ਪੁੱਜਾ

ਮੁੰਬਈ (ਭਾਸ਼ਾ) - ਅਮਰੀਕੀ ਮੁਦਰਾ ਵਿੱਚ ਕਮਜ਼ੋਰੀ ਅਤੇ ਵਿਦੇਸ਼ੀ ਫੰਡਾਂ ਦੇ ਪ੍ਰਵਾਹ ਵਿਚਕਾਰ ਰੁਪਿਆ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਅਮਰੀਕੀ ਡਾਲਰ ਦੇ ਮੁਕਾਬਲੇ 16 ਪੈਸੇ ਦੀ ਮਜ਼ਬੂਤੀ ਨਾਲ 82.25 ਦੇ ਪੱਧਰ 'ਤੇ ਪਹੁੰਚ ਗਿਆ। ਵਿਦੇਸ਼ੀ ਮੁਦਰਾ ਵਪਾਰੀਆਂ ਨੇ ਹਾਲਾਂਕਿ ਕਿਹਾ ਕਿ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਨੇ ਸਥਾਨਕ ਮੁਦਰਾ ਦੇ ਲਾਭ ਨੂੰ ਸੀਮਤ ਕਰ ਦਿੱਤਾ ਹੈ। ਇੰਟਰਬੈਂਕ ਫਾਰੇਕਸ ਬਾਜ਼ਾਰ 'ਚ ਰੁਪਿਆ 82.29 'ਤੇ ਖੁੱਲ੍ਹਿਆ ਅਤੇ ਫਿਰ ਅਮਰੀਕੀ ਮੁਦਰਾ ਦੇ ਮੁਕਾਬਲੇ 82.25 ਦੇ ਉੱਚ ਪੱਧਰ 'ਤੇ ਪਹੁੰਚ ਗਿਆ। 

ਇਸ ਤਰ੍ਹਾਂ, ਰੁਪਿਆ ਪਿਛਲੀ ਬੰਦ ਕੀਮਤ ਦੇ ਮੁਕਾਬਲੇ 16 ਪੈਸੇ ਵੱਧ ਗਿਆ ਸੀ। ਮੰਗਲਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 82.41 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸ਼ਾਉਣ ਵਾਲਾ ਡਾਲਰ ਸੂਚਕਾਂਕ 0.30 ਫ਼ੀਸਦੀ ਡਿੱਗ ਕੇ 101.42 'ਤੇ ਆ ਗਿਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.20 ਫ਼ੀਸਦੀ ਵਧ ਕੇ 79.56 ਡਾਲਰ ਪ੍ਰਤੀ ਬੈਰਲ 'ਤੇ ਰਿਹਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News