ਮਹਿੰਗਾਈ ਕਾਰਨ ਮਚੀ ਹਾਹਾਕਾਰ! ਅਕਤੂਬਰ ''ਚ ਪੈਟਰੋਲ 7.70 ਤੇ ਡੀਜ਼ਲ 8.30 ਰੁਪਏ ਹੋਇਆ ਮਹਿੰਗਾ

10/31/2021 10:22:55 AM

ਨਵੀਂ ਦਿੱਲੀ (ਵਾਰਤਾ) - ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਤੇਜ਼ੀ ਦਰਮਿਆਨ ਘਰੇਲੂ ਪੱਧਰ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਐਤਵਾਰ ਨੂੰ ਲਗਾਤਾਰ ਪੰਜਵੇਂ ਦਿਨ ਵਾਧਾ ਦਰਜ ਕੀਤਾ ਗਿਆ। ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਦੋਵਾਂ ਦੀਆਂ ਕੀਮਤਾਂ 'ਚ 35-35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ, ਜਿਸ ਤੋਂ ਬਾਅਦ ਰਾਜਧਾਨੀ ਦਿੱਲੀ 'ਚ ਪੈਟਰੋਲ 109.34 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 98.07 ਰੁਪਏ ਪ੍ਰਤੀ ਲੀਟਰ ਦੇ ਰਿਕਾਰਡ ਪੱਧਰ 'ਤੇ ਪਹੁੰਚ ਗਿਆ। 

ਇਸ ਮਹੀਨੇ 'ਚ ਹੁਣ ਤੱਕ 31 ਦਿਨਾਂ 'ਚੋਂ 24 ਦਿਨਾਂ 'ਚ ਇਨ੍ਹਾਂ ਦੋਵਾਂ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਇਸ ਮਹੀਨੇ ਹੁਣ ਤੱਕ ਪੈਟਰੋਲ 7.70 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 8.30 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਚੁੱਕਾ ਹੈ।

ਇਸ ਵਾਧੇ ਤੋਂ ਬਾਅਦ ਮੁੰਬਈ 'ਚ ਪੈਟਰੋਲ 115.14 ਰੁਪਏ ਅਤੇ ਡੀਜ਼ਲ 106.23 ਰੁਪਏ ਪ੍ਰਤੀ ਲੀਟਰ, ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿਚ ਪੈਟਰੋਲ ਸਭ ਤੋਂ ਮਹਿੰਗਾ 118.07 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 107.50 ਰੁਪਏ ਪ੍ਰਤੀ ਲੀਟਰ, ਪਟਨਾ 'ਚ ਪੈਟਰੋਲ 113.10 ਰੁਪਏ ਅਤੇ ਡੀਜ਼ਲ 104.71 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ।

ਕੋਲਕਾਤਾ 'ਚ ਵੀ ਪੈਟਰੋਲ 109.79 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 101.19 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ। ਰਾਂਚੀ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਸਿਰਫ਼ ਸੱਤ ਪੈਸੇ ਦਾ ਅੰਤਰ ਰਹਿ ਗਿਆ ਹੈ। ਪੈਟਰੋਲ ਦੀ ਕੀਮਤ 103.53 ਰੁਪਏ ਅਤੇ ਡੀਜ਼ਲ ਦੀ ਕੀਮਤ 103.46 ਰੁਪਏ ਪ੍ਰਤੀ ਲੀਟਰ ਹੈ। ਦਿੱਲੀ ਐਨਸੀਆਰ ਨੋਇਡਾ ਵਿੱਚ ਪੈਟਰੋਲ ਦੀ ਕੀਮਤ 106.46 ਰੁਪਏ ਅਤੇ ਡੀਜ਼ਲ ਦੀ ਕੀਮਤ 98.73 ਰੁਪਏ ਪ੍ਰਤੀ ਲੀਟਰ ਹੈ।

ਫਿਲਹਾਲ ਦੇਸ਼ ਦੇ ਸਾਰੇ ਵੱਡੇ ਸ਼ਹਿਰਾਂ 'ਚ ਪੈਟਰੋਲ ਦੀ ਕੀਮਤ 110 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈ ਹੈ। ਜ਼ਿਆਦਾਤਰ ਸ਼ਹਿਰਾਂ ਵਿੱਚ ਡੀਜ਼ਲ ਨੇ ਵੀ ਸੈਂਕੜਾ ਮਾਰਿਆ ਹੈ। 

ਬਾਜ਼ਾਰ ਅਧਿਐਨ ਅਤੇ ਕ੍ਰੈਡਿਟ ਰੇਟਿੰਗ ਕੰਪਨੀ ਗੋਲਡਮੈਨ ਸਾਕਸ ਦੀ ਰਿਪੋਰਟ ਤੋਂ ਬਾਅਦ ਕੱਚੇ ਤੇਲ ਵਿੱਚ ਹੋਰ ਵਾਧਾ ਹੋਇਆ ਹੈ ਕਿ ਅਗਲੇ ਸਾਲ ਤੱਕ ਬ੍ਰੈਂਟ ਕਰੂਡ 110 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਸਕਦਾ ਹੈ ਅਤੇ ਕੱਚਾ ਤੇਲ ਹੁਣ ਤੱਕ ਦੇ ਉੱਚ ਪੱਧਰ 'ਤੇ ਪਹੁੰਚ ਗਿਆ ਹੈ। ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਮੁਤਾਬਕ ਦਿੱਲੀ 'ਚ ਪੈਟਰੋਲ 109.34 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 98.07 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਉਸ ਦੇ ਆਧਾਰ 'ਤੇ ਨਵੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਤੋਂ ਲਾਗੂ ਹੁੰਦੀਆਂ ਹਨ। 

ਜਾਣੋ ਪੈਟਰੋਲ-ਡੀਜ਼ਲ ਦੇ ਅੱਜ ਦੇ ਭਾਅ

ਸ਼ਹਿਰ ਦਾ ਨਾਮ               ਪੈਟਰੋਲ                 ਡੀਜ਼ਲ

ਜਲੰਧਰ                        110.26                100.23    
ਲੁਧਿਆਣਾ                    110.94                100.84
ਅੰਮ੍ਰਿਤਸਰ                     111.00                100.90    
ਫਗਵਾੜਾ                      110.36                100.32
ਚੰਡੀਗੜ੍ਹ                        105.22                97.77 
ਦਿੱਲੀ                           109.34                 98.07
ਮੁੰਬਈ                          115.15                106.23
ਚੇਨਈ                          106.04                102.25
ਕੋਲਕਾਤਾ                      109.79               101.19

ਇਸ ਤਰ੍ਹਾਂ ਚੈੱਕ ਕਰੋ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ 

ਦੇਸ਼ ਵਿੱਚ ਹਰ ਰੋਜ਼ ਸਵੇਰੇ 6 ਵਜੇ ਤੇਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਤੁਸੀਂ ਇੱਕ SMS ਰਾਹੀਂ ਆਪਣੇ ਫੋਨ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਜਾਣ ਸਕਦੇ ਹੋ। ਇਸਦੇ ਲਈ ਤੁਸੀਂ ਇੰਡੀਅਨ ਆਇਲ SMS ਸੇਵਾ ਦੇ ਤਹਿਤ ਮੋਬਾਈਲ ਨੰਬਰ 9224992249 'ਤੇ SMS ਭੇਜ ਸਕਦੇ ਹੋ। ਤੁਹਾਡਾ ਮੈਸੇਜ ਕੁਝ ਇਸ ਤਰ੍ਹਾਂ ਹੋਵੇਗਾ - RSP <ਸਪੇਸ> ਪੈਟਰੋਲ ਪੰਪ ਡੀਲਰ ਕੋਡ। ਤੁਸੀਂ ਸਾਈਟ  'ਤੇ ਜਾ ਕੇ ਆਪਣੇ ਖੇਤਰ ਦੇ RSP ਕੋਡ ਦੀ ਜਾਂਚ ਕਰ ਸਕਦੇ ਹੋ। ਇਹ ਸੁਨੇਹਾ ਭੇਜਣ ਤੋਂ ਬਾਅਦ, ਤੁਹਾਡੇ ਫੋਨ ਵਿੱਚ ਨਵੀਨਤਮ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੀ ਜਾਣਕਾਰੀ ਮਿਲ ਜਾਵੇਗੀ।

ਇਹ ਵੀ ਪੜ੍ਹੋ :  124 ਸਾਲ ਪੁਰਾਣੇ ਗੋਦਰੇਜ ਗਰੁੱਪ ਦਾ ਬਟਵਾਰਾ ਸ਼ੁਰੂ, ਦੋ ਹਿੱਸਿਆਂ 'ਚ ਵੰਡਿਆ ਜਾਵੇਗਾ ਅਰਬਾਂ ਡਾਲਰ ਦਾ ਕਾਰੋਬਾਰ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Harinder Kaur

Content Editor

Related News