ਘਰੇਲੂ ਬਾਜ਼ਾਰਾਂ ਦੇ ਸ਼ੁਰੂਆਤੀ ਕਾਰੋਬਾਰ ''ਚ ਵਾਧਾ, ਸੈਂਸੈਕਸ ਨੇ 74,141 ''ਤੇ ਪੁੱਜਾ

04/29/2024 11:33:28 AM

ਮੁੰਬਈ (ਭਾਸ਼ਾ) - ਘਰੇਲੂ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਵਿਚ ਸੋਮਵਾਰ ਦੇ ਸ਼ੁਰੂਆਤੀ ਕਾਰੋਬਾਰ 'ਚ ਤੇਜ਼ੀ ਵੇਖਣ ਨੂੰ ਮਿਲੀ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 411.15 ਅੰਕ ਦੀ ਛਾਲ ਮਾਰ ਕੇ 74,141.31 ਅੰਕਾਂ 'ਤੇ ਪਹੁੰਚ ਗਿਆ। NSE ਨਿਫਟੀ 94.2 ਅੰਕ ਵਧ ਕੇ 22,514.15 'ਤੇ ਪਹੁੰਚ ਗਿਆ। ਸੈਂਸੈਕਸ ਵਿੱਚ ਸੂਚੀਬੱਧ ਆਈਸੀਆਈਸੀਆਈ ਬੈਂਕ ਦੇ ਸ਼ੇਅਰਾਂ ਵਿਚ ਲਗਭਗ ਦੋ ਫ਼ੀਸਦੀ ਦੀ ਤੇਜ਼ੀ ਆਈ। 

ਇਹ ਵੀ ਪੜ੍ਹੋ - ‘ਬੈਂਕਾਂ ਦੀ ਵਧੀ ਚਿੰਤਾ! ਅਕਾਊਂਟ ’ਚ ਘੱਟ ਪੈਸੇ ਜਮ੍ਹਾ ਕਰ ਰਹੇ ਨੇ ਲੋਕ, ਲੋਨ ਲੈਣਾ ਹੋਵੇਗਾ ਮੁਸ਼ਕਿਲ’

ਇਸ ਦੇ ਨਾਲ ਹੀ ਇੰਡਸਇੰਡ ਬੈਂਕ, ਟੇਕ ਮਹਿੰਦਰਾ, ਮਾਰੂਤੀ, ਸਨ ਫਾਰਮਾ, ਰਿਲਾਇੰਸ ਇੰਡਸਟਰੀਜ਼ ਅਤੇ ਟਾਟਾ ਸਟੀਲ ਦੇ ਸ਼ੇਅਰਾਂ 'ਚ ਵੀ ਤੇਜ਼ੀ ਰਹੀ। ਐੱਚਸੀਐੱਲ ਟੈਕਨਾਲੋਜੀਜ਼, ਮਹਿੰਦਰਾ ਐਂਡ ਮਹਿੰਦਰਾ, ਆਈਟੀਸੀ ਅਤੇ ਪਾਵਰ ਗਰਿੱਡ ਦੇ ਸ਼ੇਅਰ ਨੁਕਸਾਨ ਵਿਚ ਰਹੇ। ਏਸ਼ੀਆਈ ਬਾਜ਼ਾਰਾਂ 'ਚ ਹਾਂਗਕਾਂਗ ਦਾ ਹੈਂਗ ਸੇਂਗ, ਦੱਖਣੀ ਕੋਰੀਆ ਦਾ ਕੋਸਪੀ ਅਤੇ ਚੀਨ ਦਾ ਸ਼ੰਘਾਈ ਕੰਪੋਜ਼ਿਟ 'ਚ ਤੇਜ਼ੀ ਰਹੀ। 

ਇਹ ਵੀ ਪੜ੍ਹੋ - ਸੋਨੇ ਤੇ ਤਾਂਬੇ ਦੀਆਂ ਖਾਨਾਂ ਸਾਊਦੀ ਅਰਬ ਨੂੰ ਵੇਚਣ ਦੀ ਤਿਆਰੀ ’ਚ ਪਾਕਿਸਤਾਨ, ਭੜਕੇ ਲੋਕ

ਸ਼ੁੱਕਰਵਾਰ ਨੂੰ ਅਮਰੀਕੀ ਬਾਜ਼ਾਰ ਸਕਾਰਾਤਮਕ ਨੋਟ 'ਤੇ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.89 ਫ਼ੀਸਦੀ ਘੱਟ ਕੇ 88.70 ਅਮਰੀਕੀ ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (ਐੱਫਆਈਆਈ) ਸ਼ੁੱਕਰਵਾਰ ਨੂੰ ਪੂੰਜੀ ਬਾਜ਼ਾਰ ਵਿੱਚ ਵਿਕਰੇਤਾ ਸਨ ਅਤੇ ਉਨ੍ਹਾਂ ਨੇ ਸ਼ੁੱਧ 3,408.88 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਇਹ ਵੀ ਪੜ੍ਹੋ - ਸੋਨੇ ਦੇ ਗਹਿਣੇ ਖਰੀਦਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, 71 ਹਜ਼ਾਰ ਤੋਂ ਹੇਠਾਂ ਡਿੱਗੀਆਂ ਕੀਮਤਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News