ਸ਼ੇਅਰ ਬਾਜ਼ਾਰ ਦੇ ਸ਼ੁਰੂਆਤੀ ਕਾਰੋਬਾਰ ''ਚ ਆਈ ਤੇਜ਼ੀ, ਨਿਫਟੀ 62 ਅੰਕ ਵਧਿਆ

Monday, Aug 28, 2023 - 11:15 AM (IST)

ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ 'ਚ ਮਜ਼ਬੂਤ ​​ਰੁਖ ਦੇ ਵਿਚਕਾਰ ਪ੍ਰਮੁੱਖ ਸ਼ੇਅਰ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਵਿੱਚ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਤੇਜ਼ੀ ਹੁੰਦੀ ਵਿਖਾਈ ਦਿੱਤੀ। ਇਸ ਦੌਰਾਨ ਬੀਐੱਸਈ ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 177.63 ਅੰਕ ਚੜ੍ਹ ਕੇ 65,064.14 'ਤੇ ਪਹੁੰਚ ਗਿਆ। NSE ਨਿਫਟੀ 62.2 ਅੰਕ ਵਧ ਕੇ 19,328 'ਤੇ ਪਹੁੰਚ ਗਿਆ। ਸੈਂਸੈਕਸ ਦੇ ਸ਼ੇਅਰਾਂ ਵਿੱਚ ਜੀਓ ਫਾਈਨੈਂਸ਼ੀਅਲ ਸਰਵਿਸਿਜ਼ ਲਿਮਟਿਡ, ਟਾਟਾ ਸਟੀਲ, ਲਾਰਸਨ ਐਂਡ ਟੂਬਰੋ, ਸਨ ਫਾਰਮਾ, ਪਾਵਰ ਗਰਿੱਡ, ਐੱਚਡੀਐੱਫਸੀ ਬੈਂਕ ਅਤੇ ਜੇਐੱਸਡਬਲਯੂ ਸਟੀਲ ਸੈਂਸੈਕਸ ਪੈਕ ਵਿੱਚ ਲਾਭਕਾਰੀ ਸਨ। 

ਇਹ ਵੀ ਪੜ੍ਹੋ : ਹਵਾਈ ਅੱਡੇ 'ਤੇ ਜਾਣ ਵਾਲੇ ਸਾਵਧਾਨ, 3 ਦਿਨ ਬੰਦ ਰਹੇਗੀ ਦਿੱਲੀ! ਜਾਣੋ ਕਿਉਂ

ਦੂਜੇ ਪਾਸੇ ਐੱਚਸੀਐੱਲ ਟੈਕਨਾਲੋਜੀਜ਼, ਹਿੰਦੁਸਤਾਨ ਯੂਨੀਲੀਵਰ, ਭਾਰਤੀ ਏਅਰਟੈੱਲ, ਏਸ਼ੀਅਨ ਪੇਂਟਸ, ਨੇਸਲੇ ਅਤੇ ਟਾਈਟਨ ਨੁਕਸਾਨ ਵਿੱਚ ਰਹੇ। ਹੋਰ ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ, ਹਾਂਗਕਾਂਗ ਦਾ ਹੈਂਗਸੇਂਗ ਅਤੇ ਚੀਨ ਦਾ ਸ਼ੰਘਾਈ ਕੰਪੋਜ਼ਿਟ ਮੁਨਾਫੇ 'ਚ ਰਿਹਾ। ਸ਼ੁੱਕਰਵਾਰ ਨੂੰ ਅਮਰੀਕੀ ਬਾਜ਼ਾਰ ਸਕਾਰਾਤਮਕ ਰੂਖ ਦੇ ਨਾਲ ਬੰਦ ਹੋਇਆ ਸੀ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.11 ਫ਼ੀਸਦੀ ਡਿੱਗ ਕੇ 84.39 ਡਾਲਰ ਪ੍ਰਤੀ ਬੈਰਲ 'ਤੇ ਰਿਹਾ।

ਇਹ ਵੀ ਪੜ੍ਹੋ : ਖੰਡ ਐਕਸਪੋਰਟ ਨੂੰ ਲੈ ਕੇ ਭਾਰਤ ਲੈ ਸਕਦੈ ਵੱਡਾ ਫ਼ੈਸਲਾ, 5 ਮਹੀਨਿਆਂ ਦੇ ਉੱਚ ਪੱਧਰ ’ਤੇ ਪਹੁੰਚੀ ਮਹਿੰਗਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News