J&K : 24 ਘੰਟੇ ਬਿਜਲੀ ਸਹੂਲਤ ਲਈ ਮਨੋਜ ਸਿਨਹਾ ਨੇ ਪ੍ਰੋਜੈਕਟ ਦਾ ਕੀਤਾ ਉਦਘਾਟਨ
Sunday, Oct 17, 2021 - 04:01 PM (IST)
ਜੰਮੂ ਕਸ਼ਮੀਰ - ਜੰਮੂ -ਕਸ਼ਮੀਰ ਵਿੱਚ 24 × 7 ਮਿਆਰੀ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਅਤੇ ਇਸ ਨੂੰ ਵਾਧੂ(ਸਰਪਲੱਸ) ਬਿਜਲੀ ਵਾਲਾ ਸੂਬਾ ਬਣਾਉਣ ਦੇ ਉਦੇਸ਼ ਨਾਲ, ਕੇਂਦਰ ਸ਼ਾਸਤ ਪ੍ਰਦੇਸ਼ ਅਤੇ ਕੇਂਦਰੀ ਬਿਜਲੀ ਮੰਤਰਾਲੇ ਦੇ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਵੰਡ ਅਤੇ ਸੰਚਾਰ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਸ ਦੌਰਾਨ ਕੇਂਦਰੀ ਬਿਜਲੀ ਅਤੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ, ਆਰ.ਕੇ. ਸਿੰਘ ਨੇ ਕਿਹਾ ਹੈ ਕਿ ਸਰਕਾਰ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ -ਕਸ਼ਮੀਰ ਨੂੰ ਇੱਕ ਵਾਧੂ ਬਿਜਲੀ ਵਾਲਾ ਸੂਬਾ ਬਣਾਉਣ ਅਤੇ 24 ਘੰਟੇ ਗੁਣਵੱਤਾਪੂਰਣ ਬਿਜਲੀ ਉਪਲੱਬਧ ਕਰਵਾਉਣ ਲਈ ਉਤਪਾਦਨ, ਪ੍ਰਸਾਰਣ ਅਤੇ ਵੰਡ ਦੇ ਖੇਤਰਾਂ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ 'ਨਾਗਰਿਕਾਂ ਲਈ ਰਹਿਣ ਸਹਿਣ ਦੀ ਸਹੂਲਤ' ਅਤੇ 'ਉਦਯੋਗਾਂ ਲਈ ਕਾਰੋਬਾਰ ਸਹੂਲਤ' ਨੂੰ ਬਿਹਤਰ ਬਣਾਉਣ ਲਈ 24 ਘੰਟੇ ਬਿਜਲੀ ਸਪਲਾਈ ਦੀ ਸਰਕਾਰ ਦੀ ਵਚਨਬੱਧਤਾ ਦੁਹਰਾਈ। ਹਾਲਾਂਕਿ, ਇਸ ਦੇ ਤਹਿਤ ਬਿਹਤਰ ਰਿਕਵਰੀ ਅਤੇ ਘਾਟੇ ਨੂੰ ਘਟਾਉਣ ਲਈ ਸਹਾਇਤਾ ਦੀ ਜ਼ਰੂਰਤ ਹੋਏਗੀ।
ਇਹ ਵੀ ਪੜ੍ਹੋ : ਸਾਵਧਾਨ! ਮਹਿੰਗਾਈ ਵਿੱਚ ਆ ਸਕਦੈ ਜ਼ਬਰਦਸਤ ਉਛਾਲ, ਸ਼ੇਅਰਾਂ ਵਿਚ ਤੇਜ਼ ਵਿਕਰੀ ਦਾ ਹੈ ਜੋਖ਼ਮ
ਬਿਜਲੀ ਮੰਤਰੀ 16 ਅਕਤੂਬਰ ਸ਼ਨੀਵਾਰ ਨੂੰ ਸ੍ਰੀਨਗਰ ਵਿੱਚ 118 ਕਰੋੜ ਰੁਪਏ ਦੀ ਲਾਗਤ ਵਾਲੇ 6 ਟਰਾਂਸਮਿਸ਼ਨ ਅਤੇ ਵੰਡ ਪ੍ਰੋਜੈਕਟਾਂ ਦੇ ਉਦਘਾਟਨ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਕੇਂਦਰੀ ਮੰਤਰੀ ਆਰਕੇ ਸਿੰਘ ਅਤੇ ਉਪ ਰਾਜਪਾਲ ਮਨੋਜ ਸਿਨਹਾ ਨੇ ਸਾਂਝੇ ਤੌਰ 'ਤੇ ਆਨਲਾਈਨ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਪ੍ਰੋਜੈਕਟ ਤਹਿਤ 2025 ਤੱਕ 12,000 ਕਰੋੜ ਰੁਪਏ ਦੀ ਨਿਵੇਸ਼ ਯੋਜਨਾ ਹੈ।
ਬਿਆਨ ਵਿੱਚ ਕਿਹਾ ਗਿਆ ਹੈ, "ਜੰਮੂ -ਕਸ਼ਮੀਰ ਡਿਸਕੌਮਜ਼ ਆਉਣ ਵਾਲੀਆਂ ਸਰਦੀਆਂ ਵਿੱਚ ਸਭ ਤੋਂ ਪਹਿਲਾਂ ਸਾਰੇ ਫੀਡਰਾਂ ਨੂੰ ਘੱਟੋ -ਘੱਟ ਨੁਕਸਾਨ ਦੇ ਨਾਲ 24 × 7 ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਇੱਕ ਨਵੀਂ ਵਿਵਸਥਾ ਪੇਸ਼ ਕਰੇਗੀ ।"
ਉਨ੍ਹਾਂ ਨੇ ਇਹ ਵੀ ਕਿਹਾ ਕਿ ਸਬੰਧਤ ਅਧਿਕਾਰੀਆਂ ਨੂੰ 24 × 7 ਬਿਜਲੀ ਸਪਲਾਈ ਪ੍ਰਾਪਤ ਕਰਨ ਦੀ ਦਿਸ਼ਾ ਵਿੱਚ ਪ੍ਰਗਤੀਸ਼ੀਲ ਕਦਮ ਲਈ ਇੱਕ ਵਿਆਪਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਅਧਿਕਾਰੀਆਂ ਨੇ ਸੰਯੁਕਤ ਉੱਦਮਾਂ, ਸੀਪੀਐਸਯੂ ਅਤੇ ਪਬਲਿਕ-ਪ੍ਰਾਈਵੇਟ ਸਾਂਝੇਦਾਰੀ ਦੁਆਰਾ ਰੁਕੇ ਹੋਏ ਅਤੇ ਨਵੇਂ ਪ੍ਰੋਜੈਕਟਾਂ ਲਈ ਨਿਵੇਸ਼ ਪ੍ਰਾਪਤ ਕਰਨ ਦੇ ਮੌਕਿਆਂ ਦੀ ਖੋਜ ਕਰਨ ਲਈ ਵੀ ਕਿਹਾ ਹੈ।
ਇਹ ਵੀ ਪੜ੍ਹੋ : ਦਿਵਾਲੀ ਤੋਂ ਪਹਿਲਾਂ ਕੇਂਦਰੀ ਮੁਲਾਜ਼ਮਾਂ ਨੂੰ ਮਿਲ ਸਕਦੀ ਹੈ ਖ਼ੁਸ਼ਖ਼ਬਰੀ! 3 ਥਾਵਾਂ ਤੋਂ ਆਵੇਗਾ ਪੈਸਾ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।