ਇਨਕਮ ਟੈਕਸ ਵਿਭਾਗ ਦੀ ਤਾਮਿਲਨਾਡੂ 'ਚ 40 ਥਾਵਾਂ 'ਤੇ ਛਾਪੇਮਾਰੀ, 400 ਕਰੋੜ ਤੋਂ ਵੱਧ ਦੀ ਗਬਨ ਦਾ ਲੱਗਾ ਪਤਾ

Monday, Jun 20, 2022 - 05:13 PM (IST)

ਨਵੀਂ ਦਿੱਲੀ : ਆਮਦਨ ਕਰ ਵਿਭਾਗ ਨੇ ਤਾਮਿਲਨਾਡੂ ਵਿੱਚ ਸ਼ਰਾਬ ਨਿਰਮਾਣ ਅਤੇ ਪ੍ਰਾਹੁਣਚਾਰੀ ਉਦਯੋਗ ਨਾਲ ਸਬੰਧਤ ਇੱਕ ਸਮੂਹ 'ਤੇ ਹਾਲ ਹੀ ਵਿੱਚ ਛਾਪੇਮਾਰੀ ਤੋਂ ਬਾਅਦ 400 ਕਰੋੜ ਰੁਪਏ ਤੋਂ ਵੱਧ ਦੀ ਟੈਕਸ ਚੋਰੀ ਦਾ ਪਤਾ ਲਗਾਇਆ ਹੈ। ਕੇਂਦਰੀ ਪ੍ਰਤੱਖ ਕਰ ਬੋਰਡ (ਸੀਬੀਡੀਟੀ) ਨੇ ਸੋਮਵਾਰ ਨੂੰ ਕਿਹਾ ਕਿ ਛਾਪੇਮਾਰੀ 15 ਜੂਨ ਨੂੰ ਸ਼ੁਰੂ ਕੀਤੀ ਗਈ ਸੀ। ਇਸ ਤਲਾਸ਼ੀ ਮੁਹਿੰਮ ਦੌਰਾਨ ਚੇਨਈ, ਵਿਲੁਪੁਰਮ, ਕੋਇੰਬਟੂਰ ਅਤੇ ਹੈਦਰਾਬਾਦ ਵਰਗੇ ਸ਼ਹਿਰਾਂ 'ਚ ਸਥਿਤ ਸਮੂਹ ਦੇ 40 ਤੋਂ ਵੱਧ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ।

ਸੀਬੀਡੀਟੀ ਨੇ ਇੱਕ ਬਿਆਨ ਵਿੱਚ ਕਿਹਾ, “ਹੁਣ ਤੱਕ, 3 ਕਰੋੜ ਰੁਪਏ ਦੀ ਅਣਦੱਸੀ ਨਕਦੀ ਅਤੇ 2.5 ਕਰੋੜ ਰੁਪਏ ਦੇ ਬੇਹਿਸਾਬ ਸੋਨੇ ਦੇ ਗਹਿਣੇ ਜ਼ਬਤ ਕੀਤੇ ਗਏ ਹਨ।” ਸਮੂਹ ਦੀ ਅਜੇ ਤੱਕ ਪਛਾਣ ਨਹੀਂ ਹੋਈ ਹੈ। ਸੀਬੀਡੀਟੀ ਨੇ ਕਿਹਾ ਕਿ ਜ਼ਬਤ ਕੀਤੇ ਗਏ ਦਸਤਾਵੇਜ਼ਾਂ ਅਤੇ ਡਿਜੀਟਲ ਉਪਕਰਣਾਂ ਦੀ ਜਾਂਚ ਦੇ ਅਨੁਸਾਰ, ਮੁਲਾਂਕਣ ਸਮੂਹ ਨੇ ਵੱਖ-ਵੱਖ ਕਾਰੋਬਾਰਾਂ ਦੀਆਂ ਕਿਤਾਬਾਂ ਵਿੱਚ ਫਰਜ਼ੀ ਖਰੀਦ ਬਿੱਲਾਂ ਦੇ ਜ਼ਰੀਏ ਵੱਡੇ ਪੱਧਰ 'ਤੇ 400 ਕਰੋੜ ਰੁਪਏ ਤੋਂ ਵੱਧ ਦੀ ਟੈਕਸ ਚੋਰੀ ਕੀਤੀ ਹੈ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Harinder Kaur

Content Editor

Related News