ਇਨਕਮ ਟੈਕਸ ਵਿਭਾਗ ਨੇ 1 ਲੱਖ ਤੋਂ ਜ਼ਿਆਦਾ ਟੈਕਸਦਾਤਾਵਾਂ ਨੂੰ ਭੇਜੇ ਨੋਟਿਸ : ਸੀਤਾਰਮਨ
Tuesday, Jul 25, 2023 - 05:35 PM (IST)

ਬਿਜ਼ਨੈੱਸ ਡੈਸਕ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੋਮਵਾਰ ਨੂੰ ਕਿਹਾ ਕਿ ਇਨਕਮ ਟੈਕਸ ਵਿਭਾਗ ਨੇ ਇਕ ਲੱਖ ਤੋਂ ਜ਼ਿਆਦਾ ਟੈਕਸਦਾਤਾਵਾਂ ਨੂੰ ਇਨਕਮ ਟੈਕਸ ਨੋਟਿਸ ਜਾਰੀ ਕੀਤੇ ਹਨ। ਇਹ ਨੋਟਿਸ ਆਈਟੀਆਰ ਦਾਖ਼ਲ ਨਾ ਕਰਨ ਅਤੇ ਆਮਦਨ ਦੀ ਗਲਤ ਜਾਣਕਾਰੀ ਦੇਣ ਕਾਰਨ ਜਾਰੀ ਕੀਤਾ ਹੈ। ਵਿੱਤ ਮੰਤਰੀ ਨੇ ਇਹ ਵੀ ਕਿਹਾ ਕਿ ਇਹ ਨੋਟਿਸ ਉਨ੍ਹਾਂ ਟੈਕਸਦਾਤਾਵਾਂ ਨੂੰ ਭੇਜੇ ਗਏ ਹਨ, ਜਿਨ੍ਹਾਂ ਦੀ ਆਮਦਨ 50 ਲੱਖ ਤੋਂ ਵੱਧ ਹੈ। ਅਜਿਹੇ 'ਚ ਸਰਕਾਰ ਨੂੰ ਉਮੀਦ ਹੈ ਕਿ ਇਸ ਵਿੱਤੀ ਸਾਲ ਦੇ ਅੰਤ ਤੱਕ ਸਾਰੇ ਬਕਾਇਆ ਟੈਕਸ ਕਲੀਅਰ ਹੋ ਜਾਣਗੇ।
ਇਹ ਵੀ ਪੜ੍ਹੋ : ਭਾਰਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਤੋਂ ਘਬਰਾਏ ਅਮਰੀਕਾ 'ਚ ਰਹਿੰਦੇ Indians, ਸ਼ਾਪਿੰਗ ਮਾਲ 'ਚ ਲੱਗੀ ਭੀੜ (ਵੀਡੀਓ)
ਉਨ੍ਹਾਂ ਮੁਤਾਬਕ ਆਈਟੀ ਵਿਭਾਗ ਇਨ੍ਹਾਂ ਨੋਟਿਸਾਂ ਨੂੰ ਸੁਝਾਉਣ ਲਈ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਭਾਵੇਂ ਪਿਛਲੇ ਕੁਝ ਸਾਲਾਂ ਵਿੱਚ ਇਨਕਮ ਟੈਕਸ ਦੀਆਂ ਦਰਾਂ ਵਿੱਚ ਕੋਈ ਵਾਧਾ ਨਹੀਂ ਹੋਇਆ ਪਰ ਇਸ ਨਾਲ ਆਮਦਨ ਕਰ ਦੀ ਵਸੂਲੀ ਵਿੱਚ ਜ਼ਰੂਰ ਵਾਧਾ ਹੋਇਆ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇਸ਼ ਦੇ ਇਨਕਮ ਟੈਕਸ ਦਿਵਸ ਦੇ ਮੌਕੇ 'ਤੇ ਦਿੱਲੀ ਦੇ ਵਿਗਿਆਨ ਭਵਨ 'ਚ ਇਕ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੀ ਸੀ।
ਇਹ ਵੀ ਪੜ੍ਹੋ : ਰੇਲ ਯਾਤਰੀਆਂ ਲਈ ਖ਼ੁਸ਼ਖਬਰੀ: ਜਨਰਲ ਡੱਬਿਆਂ 'ਚ ਮਿਲੇਗਾ 20 ਰੁਪਏ ’ਚ ਭੋਜਨ, 3 ਰੁਪਏ 'ਚ ਪਾਣੀ
ਮਹੱਤਵਪੂਰਨ ਗੱਲ ਇਹ ਹੈ ਕਿ ਆਮਦਨ ਕਰ ਵਿਭਾਗ ਨੇ ਟੈਕਸਦਾਤਾਵਾਂ ਨੂੰ ਕੁੱਲ ਦੋ ਸ਼੍ਰੇਣੀਆਂ ਦੇ ਨੋਟਿਸ ਭੇਜੇ ਹਨ। ਪਹਿਲਾਂ ਉਹ ਲੋਕ ਹਨ, ਜਿਨ੍ਹਾਂ ਨੇ ਆਮਦਨ ਲੁੱਕਾ ਕੇ ਘੱਟ ਟੈਕਸ ਅਦਾ ਕੀਤਾ ਹੈ। ਦੂਜੇ ਉਹ ਲੋਕ, ਜਿਨ੍ਹਾਂ ਨੇ ਟੈਕਸ ਦੀ ਦੇਣਦਾਰੀ ਹੁੰਦੇ ਹੋਏ ਆਈਟੀਆਰ ਫਾਈਲ ਨਹੀਂ ਕੀਤੀ। ਦੱਸ ਦੇਈਏ ਕਿ ਜ਼ਿਆਦਾਤਰ ਮਾਮਲੇ ਉਨ੍ਹਾਂ ਲੋਕਾਂ ਦੇ ਹਨ, ਜਿਨ੍ਹਾਂ ਦੀ ਸਾਲਾਨਾ ਆਮਦਨ 50 ਲੱਖ ਰੁਪਏ ਤੋਂ ਵੱਧ ਹੈ। ਇਹ ਸਾਰੇ ਕੇਸ 4 ਤੋਂ 6 ਸਾਲ ਪੁਰਾਣੇ ਹੋ ਸਕਦੇ ਹਨ।
ਇਹ ਵੀ ਪੜ੍ਹੋ : ਮੁੜ ਤੋਂ ਉਡਾਣ ਭਰ ਸਕਦੀ ਹੈ Go First, DGCA ਨੇ ਇਨ੍ਹਾਂ ਸ਼ਰਤਾਂ ਰਾਹੀਂ ਦਿੱਤੀ ਉੱਡਣ ਦੀ ਇਜਾਜ਼ਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8