ਸੋਨਾ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ 10 ਗ੍ਰਾਮ ਸੋਨੇ ਦਾ ਅੱਜ ਦਾ ਭਾਅ

Friday, Dec 08, 2023 - 03:37 PM (IST)

ਸੋਨਾ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ 10 ਗ੍ਰਾਮ ਸੋਨੇ ਦਾ ਅੱਜ ਦਾ ਭਾਅ

ਬਿਜ਼ਨੈੱਸ ਡੈਸਕ - ਸੋਨੇ-ਚਾਂਦੀ ਦੀਆਂ ਵਾਇਦਾ ਕੀਮਤਾਂ 'ਚ ਅੱਜ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਦੋਵਾਂ ਦੀਆਂ ਫਿਊਚਰਜ਼ ਕੀਮਤਾਂ ਅੱਜ ਤੇਜ਼ੀ ਨਾਲ ਖੁੱਲ੍ਹੀਆਂ। ਸੋਨੇ ਦੇ ਵਾਇਦਾ ਭਾਅ ਹੁਣ ਵਧ ਕੇ 62,500 ਰੁਪਏ ਹੋ ਗਏ ਹਨ ਅਤੇ ਚਾਂਦੀ ਦੇ ਵਾਇਦਾ ਭਾਅ 74,600 ਰੁਪਏ ਦੇ ਆਸ-ਪਾਸ ਕਾਰੋਬਾਰ ਕਰ ਰਹੇ ਹਨ। ਕੌਮਾਂਤਰੀ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੀ ਵਾਧਾ ਹੋਣ ਦੀ ਸੰਭਾਵਨਾ ਵਿਖਾਈ ਦੇ ਰਹੀ ਹੈ।

ਇਹ ਵੀ ਪੜ੍ਹੋ - ਵਧਦੀ ਮਹਿੰਗਾਈ ਦੌਰਾਨ ਕੇਂਦਰ ਦਾ ਵੱਡਾ ਫ਼ੈਸਲਾ, ਗੰਢਿਆਂ ਦੇ ਨਿਰਯਾਤ 'ਤੇ ਲਾਈ ਪਾਬੰਦੀ

ਸੋਨੇ ਦੇ ਵਾਇਦਾ ਭਾਅ ਹੋਏ ਤੇਜ਼
ਸੋਨੇ ਦੀਆਂ ਵਾਇਦਾ ਕੀਮਤਾਂ ਅੱਜ ਵਾਧੇ ਨਾਲ ਸ਼ੁਰੂ ਹੋਈਆਂ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨੇ ਦਾ ਬੈਂਚਮਾਰਕ ਫਰਵਰੀ ਇਕਰਾਰਨਾਮਾ ਅੱਜ 59 ਰੁਪਏ ਦੇ ਵਾਧੇ ਨਾਲ 62,525 ਰੁਪਏ 'ਤੇ ਖੁੱਲ੍ਹਿਆ। ਲਿਖਣ ਦੇ ਸਮੇਂ, ਇਹ ਕੰਟਰੈਕਟ 64 ਰੁਪਏ ਦੇ ਵਾਧੇ ਨਾਲ 62,530 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 62,546 ਰੁਪਏ ਅਤੇ ਦਿਨ ਦੇ ਹੇਠਲੇ ਪੱਧਰ 62,500 ਰੁਪਏ ਨੂੰ ਛੂਹ ਗਿਆ। ਸੋਮਵਾਰ ਨੂੰ ਸੋਨੇ ਦੀ ਫਿਊਚਰ ਕੀਮਤ 64,063 ਰੁਪਏ ਦੇ ਉੱਚ ਪੱਧਰ ਨੂੰ ਛੂਹ ਗਈ ਸੀ।

ਇਹ ਵੀ ਪੜ੍ਹੋ - NCRB ਦੀ ਰਿਪੋਰਟ 'ਚ ਖ਼ੁਲਾਸਾ, ਰੋਜ਼ਾਨਾ 30 ਕਿਸਾਨ ਜਾਂ ਮਜ਼ਦੂਰ ਕਰ ਰਹੇ ਖ਼ੁਦਕੁਸ਼ੀਆਂ, ਜਾਣੋ ਪੰਜਾਬ ਦੇ ਹਾਲਾਤ

ਚਾਂਦੀ ਹੋਈ ਮਹਿੰਗੀ
ਚਾਂਦੀ ਦੇ ਵਾਇਦਾ ਭਾਅ ਦੀ ਸ਼ੁਰੂਆਤ ਵੀ ਅੱਜ ਵਾਧੇ ਨਾਲ ਹੋਈ। MCX 'ਤੇ ਚਾਂਦੀ ਦਾ ਬੈਂਚਮਾਰਕ ਮਾਰਚ ਕੰਟਰੈਕਟ ਅੱਜ 328 ਰੁਪਏ ਦੇ ਵਾਧੇ ਨਾਲ 74,641 ਰੁਪਏ 'ਤੇ ਖੁੱਲ੍ਹਿਆ। ਲਿਖਣ ਦੇ ਸਮੇਂ, ਇਹ ਕੰਟਰੈਕਟ 374 ਰੁਪਏ ਦੇ ਵਾਧੇ ਨਾਲ 74,687 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 74,784 ਰੁਪਏ ਅਤੇ ਦਿਨ ਦੇ ਹੇਠਲੇ ਪੱਧਰ 74,576 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਿਆ। ਸੋਮਵਾਰ ਨੂੰ ਚਾਂਦੀ ਦੀਆਂ ਕੀਮਤਾਂ 78,549 ਰੁਪਏ ਦੇ ਦਿਨ ਦੇ ਉੱਚੇ ਪੱਧਰ 'ਤੇ ਪਹੁੰਚ ਗਈਆਂ ਸਨ।

ਇਹ ਵੀ ਪੜ੍ਹੋ - RBI MPC Meet: ਵਿਆਜ ਦਰਾਂ 'ਚ ਕੋਈ ਬਦਲਾਅ ਨਹੀਂ, ਰੈਪੋ ਰੇਟ 6.5 ਫ਼ੀਸਦੀ 'ਤੇ ਹੀ ਬਰਕਰਾਰ

ਕੌਮਾਂਤਰੀ ਬਾਜ਼ਰ 'ਚ ਸੋਨੇ-ਚਾਂਦੀ ਦੇ ਵਾਇਦਾ ਭਾਅ
ਕੌਮਾਂਤਰੀ ਬਾਜ਼ਾਰ 'ਚ ਸੋਨੇ ਦੇ ਵਾਇਦਾ ਭਾਅ ਦੀ ਸ਼ੁਰੂਆਤ ਨਰਮੀ ਦੇ ਨਾਲ ਹੋਈ। ਬਾਅਦ 'ਚ ਇਸ ਦੇ ਭਾਅ 'ਚ ਤੇਜ਼ੀ ਆਉਂਦੀ ਵਿਖਾਈ ਦੇਣ ਲੱਗੀ, ਜਦਕਿ ਚਾਂਦੀ ਦੀ ਸ਼ੁਰੂਆਤ ਤੇਜ਼ ਰਹੀ। ਕਾਮੈਕਸ 'ਤੇ ਸੋਨਾ 2,045.70 ਡਾਲਰ ਪ੍ਰਤੀ ਔਂਸ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ 2,046.40 ਡਾਲਰ ਸੀ। ਖ਼ਬਰ ਲਿਖੇ ਜਾਣ ਦੇ ਸਮੇਂ ਇਹ 2 ਡਾਲਰ ਵੱਧ ਕੇ 2,048.40 ਡਾਲਰ ਪ੍ਰਤੀ ਔਂਸ 'ਤੇ ਵਪਾਰ ਕਰ ਰਿਹਾ ਸੀ। ਕਾਮੈਕਸ 'ਤੇ ਚਾਂਦੀ ਦੇ ਵਾਇਦਾ ਭਾਅ 24.14 ਡਾਲਰ ਦੇ ਭਾਅ 'ਤੇ ਖੁੱਲ੍ਹੇ, ਪਿਛਲੀ ਬੰਦ ਕੀਮਤ 24.05 ਸੀ। ਖ਼ਬਰ ਲਿਖੇ ਜਾਣ ਤੱਕ ਇਹ 0.13 ਡਾਲਰ ਦੇ ਵਾਧੇ ਨਾਲ 24.19 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ।

ਇਹ ਵੀ ਪੜ੍ਹੋ - ਪਹਿਲੀ ਵਾਰ ਐਨਾ ਮਹਿੰਗਾ ਹੋਇਆ ਸੋਨਾ, ਤੋੜੇ ਸਾਰੇ ਰਿਕਾਰਡ, ਜਾਣੋ ਤਾਜ਼ਾ ਭਾਅ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News