ਕੱਚੇ ਤੇਲ ''ਚ ਤੇਜ਼ੀ, ਸੋਨੇ-ਚਾਂਦੀ ਦੀ ਚਾਲ ਵੀ ਤੇਜ਼

07/22/2019 9:44:11 AM

ਮੁੰਬਈ — ਅੰਤਰਰਾਸ਼ਟਰੀ ਬਜ਼ਾਰ ਵਿਚ ਕੱਚਾ ਤੇਲ ਤੇਜ਼ੀ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.93 ਫੀਸਦੀ ਦੀ ਤੇਜ਼ੀ ਨਾਲ 56.00 ਡਾਲਰ ਦੇ ਆਸ-ਪਾਸ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਬ੍ਰੇਂਡ ਕਰੂਡ ਵਿਚ ਵੀ ਤੇਜ਼ੀ ਦਿਖ ਰਹੀ ਹੈ ਅਤੇ ਇਹ 1.46 ਫੀਸਦੀ ਦੀ ਮਜ਼ਬੂਤੀ ਦੇ ਨਾਲ 63 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ। 

ਦੂਜੇ ਪਾਸੇ ਅੰਤਰਰਾਸ਼ਟਰੀ ਬਜ਼ਾਰ ਵਿਚ ਸੋਨੇ 'ਚ ਵੀ ਮਜ਼ਬੂਤੀ ਨਜ਼ਰ ਆ ਰਹੀ ਹੈ ਅਤੇ ਕੋਮੈਕਸ 'ਤੇ ਸੋਨਾ 0.13 ਫੀਸਦੀ ਦੀ ਤੇਜ਼ੀ ਦੇ ਨਾਲ 1428.60 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਚਾਂਦੀ 'ਚ ਵੀ ਤੇਜ਼ੀ ਦਿਖਾਈ ਦੇ ਰਹੀ ਹੈ ਅਤੇ ਕੋਮੈਕਸ 'ਤੇ ਚਾਂਦੀ 1.17 ਫੀਸਦੀ ਦੀ ਮਜ਼ਬੂਤੀ ਦੇ ਨਾਲ 16 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਹੀ ਹੈ।


Related News