ਆਉਣ ਵਾਲੇ ਮਹੀਨਿਆਂ ''ਚ UAE ਤੋਂ ਕੱਚੇ ਤੇਲ ਦੀ ਦਰਾਮਦ ''ਚ ਹੋ ਸਕਦੈ ਵਾਧਾ, ਜਾਣੋ ਕਿਉਂ

Monday, Dec 11, 2023 - 11:29 AM (IST)

ਬਿਜ਼ਨੈੱਸ ਡੈਸਕ - ਆਉਣ ਵਾਲੇ ਕੁਝ ਮਹੀਨਿਆਂ ਵਿੱਚ ਸੰਯੁਕਤ ਅਰਬ ਅਮੀਰਾਤ (UAE) ਤੋਂ ਭਾਰਤ ਨੂੰ ਕੱਚੇ ਤੇਲ ਦੀ ਦਰਾਮਦ ਵਧਣ ਦੀ ਸੰਭਾਵਨਾ ਹੈ। ਦੁਬਈ ਵਿੱਚ ਹੋਏ ਸੀਓਪੀ 28 ਸੰਮੇਲਨ ਦੌਰਾਨ ਇਸ ਵਿਸ਼ੇ 'ਤੇ ਚਰਚਾ ਕੀਤੀ ਗਈ ਹੈ। ਇਸ ਗੱਲ ਦੀ ਜਾਣਕਾਰੀ ਕਈ ਸੂਤਰਾਂ ਵਲੋਂ ਦਿੱਤੀ ਗਈ ਹੈ। ਇਸ ਸੰਮੇਲਨ 'ਚ ਅਧਿਕਾਰੀਆਂ ਤੋਂ ਇਲਾਵਾ ਭਾਰਤੀ ਤੇਲ ਕੰਪਨੀਆਂ ਦੇ ਸੀਨੀਅਰ ਅਧਿਕਾਰੀ ਵੀ ਹਿੱਸਾ ਲੈ ਰਹੇ ਹਨ। 

ਇਹ ਵੀ ਪੜ੍ਹੋ - ਸੋਨਾ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ 10 ਗ੍ਰਾਮ ਸੋਨੇ ਦਾ ਅੱਜ ਦਾ ਭਾਅ

ਦੱਸ ਦੇਈਏ ਕਿ ਯੂਏਈ ਲੰਬੇ ਸਮੇਂ ਤੋਂ ਭਾਰਤ ਲਈ ਕੱਚੇ ਤੇਲ ਦਾ ਪ੍ਰਮੁੱਖ ਆਯਾਤਕ ਰਿਹਾ ਹੈ। ਪਰ ਰੂਸ ਤੋਂ ਕੱਚੇ ਤੇਲ ਦਾ ਜ਼ਿਆਦਾ ਆਯਾਤ ਹੋਣ ਕਾਰਨ ਯੂਏਈ ਤੋਂ ਖੇਪ ਵਿੱਚ ਤੇਜ਼ੀ ਨਾਲ ਗਿਰਾਵਟ ਆਈ ਹੈ। ਵਣਜ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਇਸ ਵਿੱਤੀ ਸਾਲ ਦੇ ਪਹਿਲੇ ਛੇ ਮਹੀਨਿਆਂ ਵਿੱਚ ਭਾਰਤ ਨੇ ਯੂਏਈ ਤੋਂ 3.2 ਅਰਬ ਡਾਲਰ ਦੇ ਕੱਚੇ ਤੇਲ ਦੀ ਦਰਾਮਦ ਕੀਤੀ ਸੀ, ਜਦੋਂ ਕਿ ਪਿਛਲੇ ਸਾਲ ਇਸੇ ਮਿਆਦ ਵਿੱਚ ਉਸ ਨੇ 9.35 ਅਰਬ ਡਾਲਰ ਦੇ ਕੱਚੇ ਤੇਲ ਦੀ ਦਰਾਮਦ ਕੀਤੀ ਸੀ।

ਇਹ ਵੀ ਪੜ੍ਹੋ - ਵਧਦੀ ਮਹਿੰਗਾਈ ਦੌਰਾਨ ਕੇਂਦਰ ਦਾ ਵੱਡਾ ਫ਼ੈਸਲਾ, ਗੰਢਿਆਂ ਦੇ ਨਿਰਯਾਤ 'ਤੇ ਲਾਈ ਪਾਬੰਦੀ

ਇਸ ਨਾਲ ਭਾਰਤ ਦੇ ਕੱਚੇ ਤੇਲ ਦੇ ਚੋਟੀ ਦੇ 10 ਸਰੋਤਾਂ ਵਿੱਚੋਂ ਯੂਏਈ ਤੋਂ ਕੱਚੇ ਤੇਲ ਦੀ ਦਰਾਮਦ ਵਿੱਚ 65 ਫ਼ੀਸਦੀ ਦੀ ਸਭ ਤੋਂ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਦੱਸ ਦੇਈਏ ਕਿ ਦੋਵਾਂ ਦੇਸ਼ਾਂ ਨੇ ਮੁਕਤ ਵਪਾਰ ਸਮਝੌਤਾ ਵੀ ਲਾਗੂ ਕੀਤਾ ਹੈ, ਜੋ ਮਈ 2022 ਤੋਂ ਲਾਗੂ ਹੋਇਆ ਸੀ। ਇਸ ਸਮਝੌਤੇ ਦਾ ਉਦੇਸ਼ 2030 ਤੱਕ ਗੈਰ-ਤੇਲ ਵਪਾਰ ਨੂੰ 100 ਅਰਬ ਡਾਲਰ ਤੱਕ ਵਧਾਉਣਾ ਹੈ।  

ਇਹ ਵੀ ਪੜ੍ਹੋ - RBI MPC Meet: ਵਿਆਜ ਦਰਾਂ 'ਚ ਕੋਈ ਬਦਲਾਅ ਨਹੀਂ, ਰੈਪੋ ਰੇਟ 6.5 ਫ਼ੀਸਦੀ 'ਤੇ ਹੀ ਬਰਕਰਾਰ

ਭਾਰਤ ਡੇਢ ਸਾਲ ਤੋਂ ਵੱਧ ਸਮੇਂ ਤੋਂ ਰੂਸ ਤੋਂ ਕੱਚੇ ਤੇਲ ਦੀਆਂ ਵੱਡੀਆਂ ਖੇਪਾਂ ਪ੍ਰਾਪਤ ਕਰ ਰਿਹਾ ਪਰ ਹੁਣ ਪੱਛਮੀ ਏਸ਼ੀਆ ਵਿੱਚ ਆਪਣੇ ਰਵਾਇਤੀ ਭਾਈਵਾਲਾਂ ਤੋਂ ਕੱਚੇ ਤੇਲ ਦੀ ਸਪਲਾਈ ਨੂੰ ਮੁੜ ਸਥਾਪਿਤ ਕਰਨ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ। ਅਕਤੂਬਰ ਤੋਂ ਲੈ ਕੇ ਹੁਣ ਤੱਕ ਰੂਸ ਤੋਂ ਆਯਾਤ ਹੋਣ ਵਾਲਾ ਕੱਚਾ ਤੇਲ ਡਿੱਗ ਕੇ 33 ਫ਼ੀਸਦੀ 'ਤੇ ਆ ਗਿਆ ਹੈ। ਸਤੰਬਰ 'ਚ ਇਹ 35 ਫ਼ੀਸਦੀ ਤੱਕ ਡਿੱਗ ਗਿਆ ਸੀ ਅਤੇ ਇਸ ਤੋਂ ਪਹਿਲਾਂ ਇਹ 42 ਫ਼ੀਸਦੀ ਦੇ ਪੱਧਰ 'ਤੇ ਸੀ। ਇਸ ਦਾ ਕਾਰਨ ਇਹ ਹੈ ਕਿ ਹਾਲ ਦੇ ਮਹੀਨਿਆਂ 'ਚ ਸਾਊਦੀ ਅਰਬ ਅਤੇ ਇਰਾਕ ਤੋਂ ਕੱਚੇ ਤੇਲ ਦੀ ਦਰਾਮਦ ਵਧੀ ਹੈ।

ਇਹ ਵੀ ਪੜ੍ਹੋ - ਪਹਿਲੀ ਵਾਰ ਐਨਾ ਮਹਿੰਗਾ ਹੋਇਆ ਸੋਨਾ, ਤੋੜੇ ਸਾਰੇ ਰਿਕਾਰਡ, ਜਾਣੋ ਤਾਜ਼ਾ ਭਾਅ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News