ਘਰੇਲੂ ਬਾਜ਼ਾਰਾਂ ਦੇ ਸ਼ੁਰੂਆਤੀ ਕਾਰੋਬਾਰ ''ਚ ਵਾਧਾ, ਸੈਂਸੈਕਸ 73257 ਅੰਕਾਂ ''ਤੇ ਪੁੱਜਾ

02/23/2024 10:45:39 AM

ਮੁੰਬਈ (ਭਾਸ਼ਾ) - ਘਰੇਲੂ ਸੂਚਕਾਂਕਾਂ ਵਿਚ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਤੇਜ਼ੀ ਹੁੰਦੀ ਵਿਖਾਈ ਦਿੱਤੀ। ਇਸ ਦੌਰਾਨ ਸੈਂਸੈਕਸ ਲਗਭਗ 100 ਅੰਕ ਵਧ ਗਿਆ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ 99.44 ਅੰਕ ਜਾਂ 0.14 ਫ਼ੀਸਦੀ ਵਧ ਕੇ 73,257.68 ਅੰਕ 'ਤੇ ਪਹੁੰਚ ਹਿਆ, ਜਦੋਂ ਕਿ ਨਿਫਟੀ 18.30 ਅੰਕ ਜਾਂ 0.08 ਫ਼ੀਸਦੀ ਵਧ ਕੇ 22,235.75 ਅੰਕ 'ਤੇ ਖੁੱਲ੍ਹਿਆ। ਸੈਂਸੈਕਸ 'ਚ ਸੂਚੀਬੱਧ 18 ਕੰਪਨੀਆਂ ਦੇ ਸ਼ੇਅਰ ਅਤੇ ਨਿਫਟੀ 'ਚ ਸੂਚੀਬੱਧ 32 ਕੰਪਨੀਆਂ ਦੇ ਸ਼ੇਅਰਾਂ ਵਿਚ ਤੇਜ਼ੀ ਆਈ। 

ਇਹ ਵੀ ਪੜ੍ਹੋ - ਕਿਸਾਨ ਅੰਦੋਲਨ ਦਾ ਅਸਰ : ਹੁਣ ਤੱਕ 300 ਕਰੋੜ ਦੇ ਕਾਰੋਬਾਰ ਦਾ ਨੁਕਸਾਨ, ਕੱਪੜਾ ਮਾਰਕੀਟ ਠੱਪ

ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਵੀਰਵਾਰ ਨੂੰ 1,410.05 ਕਰੋੜ ਰੁਪਏ ਦੇ ਸ਼ੇਅਰਾਂ ਦੀ ਸ਼ੁੱਧ ਵਿਕਰੀ ਕੀਤੀ। ਵੀਰਵਾਰ ਨੂੰ ਕਾਰੋਬਾਰ ਦੇ ਅੰਤ 'ਚ ਸੈਂਸੈਕਸ 535.15 ਅੰਕ ਜਾਂ 0.74 ਫ਼ੀਸਦੀ ਵਧ ਕੇ 73,158.24 'ਤੇ ਬੰਦ ਹੋਇਆ। ਕਾਰੋਬਾਰ ਦੌਰਾਨ ਸੈਂਸੈਕਸ ਵੀ 73,256.39 ਅੰਕਾਂ ਦੇ ਉੱਚੇ ਪੱਧਰ ਨੂੰ ਛੂਹ ਗਿਆ ਸੀ। 

ਇਹ ਵੀ ਪੜ੍ਹੋ - ਮਹਿੰਗਾਈ ਤੋਂ ਮਿਲੀ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਆਪਣੇ ਸ਼ਹਿਰ ਦਾ ਤਾਜ਼ਾ ਰੇਟ

ਇਸ ਦੇ ਨਾਲ ਹੀ ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ ਸੂਚਕਾਂਕ ਨਿਫਟੀ ਵੀ 162.40 ਅੰਕ ਜਾਂ 0.74 ਫ਼ੀਸਦੀ ਵਧ ਕੇ 22,217.45 ਅੰਕ 'ਤੇ ਪਹੁੰਚ ਗਿਆ। ਇਹ ਨਿਫਟੀ ਦਾ ਹੁਣ ਤੱਕ ਦਾ ਸਭ ਤੋਂ ਉੱਚਾ ਬੰਦ ਪੱਧਰ ਸੀ। ਸੂਚਕਾਂਕ ਨੇ ਵਪਾਰ ਦੌਰਾਨ 22,252.50 ਅੰਕਾਂ ਦੇ ਨਵੇਂ ਸਰਵਕਾਲੀ ਉੱਚ ਪੱਧਰ ਨੂੰ ਵੀ ਛੂਹਿਆ।

ਇਹ ਵੀ ਪੜ੍ਹੋ - ਲਸਣ ਤੋਂ ਬਾਅਦ ਲੋਕਾਂ ਦੀਆਂ ਅੱਖਾਂ 'ਤੋਂ ਹੰਝੂ ਕੱਢੇਗਾ ਪਿਆਜ਼, ਇੰਨੇ ਰੁਪਏ ਵੱਧ ਰਹੀਆਂ ਨੇ ਕੀਮਤਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

rajwinder kaur

This news is Content Editor rajwinder kaur