ਘਰੇਲੂ ਬਾਜ਼ਾਰਾਂ ਦੇ ਸ਼ੁਰੂਆਤੀ ਕਾਰੋਬਾਰ ''ਚ ਵਾਧਾ, ਸਰਵਕਾਲੀ ਉੱਚ ਪੱਧਰ ''ਤੇ ਪੁੱਜੇ ਸੈਂਸੈਕਸ-ਨਿਫਟੀ

Thursday, Apr 04, 2024 - 10:30 AM (IST)

ਘਰੇਲੂ ਬਾਜ਼ਾਰਾਂ ਦੇ ਸ਼ੁਰੂਆਤੀ ਕਾਰੋਬਾਰ ''ਚ ਵਾਧਾ, ਸਰਵਕਾਲੀ ਉੱਚ ਪੱਧਰ ''ਤੇ ਪੁੱਜੇ ਸੈਂਸੈਕਸ-ਨਿਫਟੀ

ਮੁੰਬਈ (ਭਾਸ਼ਾ) - ਘਰੇਲੂ ਬਾਜ਼ਾਰਾਂ 'ਚ ਲਗਾਤਾਰ ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਤੇਜ਼ੀ ਦੇਖਣ ਨੂੰ ਮਿਲੀ ਅਤੇ ਸੈਂਸੈਕਸ ਅਤੇ ਨਿਫਟੀ ਆਪਣੇ ਸਰਵਕਾਲੀ ਉੱਚ ਪੱਧਰ 'ਤੇ ਪਹੁੰਚ ਗਏ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਸੈਂਸੈਕਸ 497.06 ਅੰਕ ਜਾਂ 0.67 ਫ਼ੀਸਦੀ ਵਧ ਕੇ 74,373.88 ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਿਆ। NSE ਨਿਫਟੀ 144.70 ਅੰਕ ਜਾਂ 0.64 ਫ਼ੀਸਦੀ ਵਧ ਕੇ 22,579.35 ਦੇ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਿਆ। 

ਇਹ ਵੀ ਪੜ੍ਹੋ - ਦਾਦੇ ਨੇ 1994 'ਚ ਖਰੀਦੇ ਸੀ SBI ਦੇ 500 ਰੁਪਏ ਦੇ ਸ਼ੇਅਰ, ਹੁਣ ਕੀਮਤ ਜਾਣ ਪੋਤੇ ਦੇ ਉੱਡ ਗਏ ਹੋਸ਼

ਸੈਂਸੈਕਸ 'ਚ ਸੂਚੀਬੱਧ ਕੰਪਨੀਆਂ ਵਿਚੋਂ 28 ਕੰਪਨੀਆਂ ਦੇ ਸ਼ੇਅਰ ਮੁਨਾਫੇ 'ਚ ਸਨ। ਐੱਚਡੀਐੱਫਸੀ ਬੈਂਕ, ਐੱਨਟੀਪੀਸੀ, ਪਾਵਰਗ੍ਰਿਡ, ਟਾਟਾ ਸਟੀਲ ਅਤੇ ਐਕਸਿਸ ਬੈਂਕ ਦੇ ਸ਼ੇਅਰਾਂ ਵਿੱਚ ਸਭ ਤੋਂ ਵੱਧ ਵਾਧਾ ਹੋਇਆ। ਸਿਰਫ਼ ਇੰਡਸਇੰਡ ਬੈਂਕ ਅਤੇ ਆਈਸੀਆਈਸੀਆਈ ਬੈਂਕ ਦੇ ਸ਼ੇਅਰਾਂ ਨੂੰ ਨੁਕਸਾਨ ਹੋਇਆ ਹੈ। NSE ਨਿਫਟੀ ਵਿੱਚ ਸੂਚੀਬੱਧ 50 ਕੰਪਨੀਆਂ ਵਿੱਚੋਂ 46 ਕੰਪਨੀਆਂ ਦੇ ਸ਼ੇਅਰ ਮੁਨਾਫੇ ਵਿੱਚ ਸਨ। 

ਇਹ ਵੀ ਪੜ੍ਹੋ - ਪਹਿਲੀ ਵਾਰ 70 ਹਜ਼ਾਰ ਰੁਪਏ ਦੇ ਨੇੜੇ ਪੁੱਜੀਆਂ ਸੋਨੇ ਦੀਆਂ ਕੀਮਤਾਂ, ਖਰੀਦਦਾਰ ਬਾਜ਼ਾਰ ਤੋਂ ਹੋਏ ਦੂਰ

ਇਸ ਦੇ ਨਾਲ ਹੀ ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.37 ਫ਼ੀਸਦੀ ਵਧ ਕੇ 88.68 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐਫਆਈਆਈ) ਨੇ ਬੁੱਧਵਾਰ ਨੂੰ 2,213.56 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਇਹ ਵੀ ਪੜ੍ਹੋ - ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਨਵੇਂ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News