ਸੋਨਾ ਦੀਆਂ ਕੀਮਤਾਂ ਵਿਚ ਵਾਧਾ, ਚਾਂਦੀ ਵੀ 558 ਰੁਪਏ ਚੜ੍ਹੀ

Thursday, Sep 22, 2022 - 04:34 PM (IST)

ਨਵੀਂ ਦਿੱਲੀ (ਭਾਸ਼ਾ) - ਕੌਮਾਂਤਰੀ ਪੱਧਰ ‘ਤੇ ਕੀਮਤੀ ਧਾਤਾਂ ਦੀਆਂ ਕੀਮਤਾਂ ‘ਚ ਤੇਜ਼ੀ ਅਤੇ ਰੁਪਏ ਦੀ ਗਿਰਾਵਟ ਦਰਮਿਆਨ ਦਿੱਲੀ ਸਰਾਫਾ ਬਾਜ਼ਾਰ ‘ਚ ਵੀਰਵਾਰ ਨੂੰ ਸੋਨਾ 442 ਰੁਪਏ ਵਧ ਕੇ 50,399 ਰੁਪਏ ਪ੍ਰਤੀ 10 ਗ੍ਰਾਮ‘ਤੇ ਪਹੁੰਚ ਗਿਆ। HDFC ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ। ਪਿਛਲੇ ਕਾਰੋਬਾਰੀ ਸੈਸ਼ਨ 'ਚ ਪੀਲੀ ਧਾਤ 49,957 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਈ ਸੀ। ਸੋਨੇ ਦੀ ਤਰ੍ਹਾਂ ਚਾਂਦੀ ਵੀ 558 ਰੁਪਏ ਚੜ੍ਹ ਕੇ 58,580 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ।

ਪਿਛਲੇ ਕਾਰੋਬਾਰੀ ਸੈਸ਼ਨ 'ਚ ਚਾਂਦੀ 58,022 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਰੁਪਿਆ 51 ਪੈਸੇ ਡਿੱਗ ਕੇ 80.47 ਪ੍ਰਤੀ ਡਾਲਰ ਦੇ ਆਪਣੇ ਸਭ ਤੋਂ ਹੇਠਲੇ ਪੱਧਰ 'ਤੇ ਆ ਗਿਆ। ਕੌਮਾਂਤਰੀ ਬਾਜ਼ਾਰ 'ਚ ਸੋਨਾ 1,677 ਡਾਲਰ ਪ੍ਰਤੀ ਔਂਸ 'ਤੇ ਚੜ੍ਹ ਕੇ ਕਾਰੋਬਾਰ ਕਰ ਰਿਹਾ ਸੀ। ਚਾਂਦੀ 19.69 ਡਾਲਰ ਪ੍ਰਤੀ ਔਂਸ 'ਤੇ ਸਥਿਰ ਰਹੀ। HDFC ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ (ਕਮੋਡਿਟੀਜ਼) ਤਪਨ ਪਟੇਲ ਨੇ ਕਿਹਾ, “ਡਾਲਰ ਸੂਚਕਾਂਕ ਆਪਣੇ 20 ਸਾਲ ਦੇ ਉੱਚ ਪੱਧਰ ਤੋਂ ਹੇਠਾਂ ਖਿਸਕਣ ਤੋਂ ਬਾਅਦ ਸੋਨੇ ਨੇ ਆਪਣੇ ਸ਼ੁਰੂਆਤੀ ਘਾਟੇ ਦੀ ਭਰਪਾਈ ਵੱਲ ਹੁਣ ਲਾਭ ਨਾਲ ਕਾਰੋਬਾਰ ਕਰ ਰਿਹਾ ਸੀ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

 


Harinder Kaur

Content Editor

Related News