ਤਿਉਹਾਰਾਂ ਮੌਕੇ ਖੰਡ, ਦਾਲਾਂ ਅਤੇ ਗੰਢਿਆਂ ਦੀਆਂ ਵੱਧ ਰਹੀਆਂ ਕੀਮਤਾਂ ਨੇ ਵਿਗਾੜਿਆ ਰਸੋਈ ਦਾ ਬਜਟ

Wednesday, Nov 01, 2023 - 03:51 PM (IST)

ਤਿਉਹਾਰਾਂ ਮੌਕੇ ਖੰਡ, ਦਾਲਾਂ ਅਤੇ ਗੰਢਿਆਂ ਦੀਆਂ ਵੱਧ ਰਹੀਆਂ ਕੀਮਤਾਂ ਨੇ ਵਿਗਾੜਿਆ ਰਸੋਈ ਦਾ ਬਜਟ

ਬਿਜ਼ਨੈੱਸ ਡੈਸਕ - ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ। ਇਸ ਦੌਰਾਨ ਰੋਜ਼ਾਨਾ ਇਸਤੇਮਾਲ ਹੋਣ ਵਾਲੀਆਂ ਬਹੁਤ ਸਾਰੀਆਂ ਚੀਜ਼ਾਂ ਦੀਆਂ ਕੀਮਤਾਂ ਉੱਚ ਪੱਧਰ 'ਤੇ ਪਹੁੰਚ ਗਈਆਂ ਹਨ, ਜਿਸ ਕਾਰਨ ਆਮ ਲੋਕਾਂ ਦੀ ਰਸੋਈ ਦਾ ਬਜਟ ਵਿਗੜਦਾ ਨਜ਼ਰ ਆ ਰਿਹਾ ਹੈ। ਰਸੋਈ ਵਿੱਚ ਇਸਤੇਮਾਲ ਕੀਤੀਆਂ ਜਾਣ ਵਾਲੀਆਂ ਚੀਜ਼ਾਂ ਖੰਡ, ਦਾਲ ਅਤੇ ਗੰਢੇ ਦੀਆਂ ਕੀਮਤਾਂ 'ਚ ਕਰੀਬ 80 ਫ਼ੀਸਦੀ ਤੱਕ ਦਾ ਵਾਧਾ ਹੋਇਆ ਹੈ। ਅੰਤਰਰਾਸ਼ਟਰੀ ਬਾਜ਼ਾਰ 'ਚ ਖੰਡ ਦੀਆਂ ਕੀਮਤਾਂ 12 ਸਾਲਾਂ ਦੇ ਉੱਚ ਪੱਧਰ 'ਤੇ ਪਹੁੰਚ ਗਈਆਂ ਹਨ। 

ਇਹ ਵੀ ਪੜ੍ਹੋ - Debate ਤੋਂ ਵਿਰੋਧੀਆਂ ਦਾ ਕਿਨਾਰਾ !, ਸੁਖਬੀਰ ਬਾਦਲ, ਜਾਖੜ ਤੇ ਮਜੀਠੀਆ ਦਾ ਆਇਆ ਵੱਡਾ ਬਿਆਨ

ਇਸ ਤੋਂ ਇਲਾਵਾ ਪਿਛਲੇ ਸਾਲ ਇਸੇ ਸਮੇਂ ਗੰਢਿਆਂ ਦੀ ਕੀਮਤ 28 ਰੁਪਏ ਪ੍ਰਤੀ ਕਿਲੋ ਸੀ। ਹਾਲਾਂਕਿ ਪ੍ਰਚੂਨ ਬਾਜ਼ਾਰ 'ਚ ਗੰਢਿਆਂ ਦਾ ਭਾਅ 80 ਰੁਪਏ ਦੇ ਕਰੀਬ ਪਹੁੰਚ ਗਿਆ ਹੈ, ਜਦਕਿ ਥੋਕ ਮੰਡੀਆਂ ਵਿੱਚ ਇਹ 60-70 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ। ਖਪਤਕਾਰ ਮਾਮਲਿਆਂ ਦੇ ਮੰਤਰਾਲੇ ਦੇ ਅਧਿਕਾਰਤ ਅੰਕੜਿਆਂ ਮੁਤਾਬਕ ਘਰੇਲੂ ਬਾਜ਼ਾਰ 'ਚ ਚੀਨੀ 45 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਹੀ ਹੈ। ਦੂਜੇ ਪਾਸੇ ਸਰਕਾਰ ਕੀਮਤਾਂ ਨੂੰ ਕੰਟਰੋਲ ਕਰਨ ਲਈ ਖੰਡ ਦੇ ਨਿਰਯਾਤ 'ਤੇ ਪਾਬੰਦੀਆਂ ਲੱਗਾ ਰਹੀ ਹੈ। 

ਇਹ ਵੀ ਪੜ੍ਹੋ - ਨਵੰਬਰ ਮਹੀਨੇ ਬੈਂਕਾਂ 'ਚ ਬੰਪਰ ਛੁੱਟੀਆਂ, 15 ਦਿਨ ਰਹਿਣਗੇ ਬੰਦ, ਜਾਣੋ ਛੁੱਟੀਆਂ ਦੀ ਸੂਚੀ

ਅਰਹਰ ਦੀ ਦਾਲ ਦੀ ਕੀਮਤ 152 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਈ ਹੈ। ਅਰਹਰ ਦੀ ਦਾਲ ਇਕ ਸਾਲ 'ਚ 40 ਫ਼ੀਸਦੀ ਮਹਿੰਗੀ ਹੋ ਗਈ ਹੈ। ਪਿਛਲੇ ਸਾਲ ਇਸੇ ਸਮੇਂ ਅਰਹਰ ਦੀ ਦਾਲ ਦੀ ਕੀਮਤ 110.56 ਰੁਪਏ ਪ੍ਰਤੀ ਕਿਲੋਗ੍ਰਾਮ ਸੀ, ਜੋ ਹੁਣ ਵਧ ਕੇ 152 ਰੁਪਏ ਤੋਂ ਪਾਰ ਹੋ ਗਈ ਹੈ। ਉੜਦ ਦੀ ਦਾਲ ਦੀ ਕੀਮਤ 107 ਰੁਪਏ ਤੋਂ ਵਧ ਕੇ 120 ਰੁਪਏ ਪ੍ਰਤੀ ਕਿਲੋ ਹੋ ਗਈ ਹੈ। ਮੂੰਗੀ ਦੀ ਦਾਲ 101 ਰੁਪਏ ਤੋਂ ਵਧ ਕੇ 115 ਰੁਪਏ ਪ੍ਰਤੀ ਕਿਲੋ ਹੋ ਗਈ ਹੈ। ਛੋਲਿਆਂ ਦੀ ਦਾਲ ਦੀ ਕੀਮਤ ਵੀ 71 ਰੁਪਏ ਪ੍ਰਤੀ ਕਿਲੋ ਤੋਂ ਵਧ ਕੇ 83 ਰੁਪਏ ਪ੍ਰਤੀ ਕਿਲੋ ਹੋ ਗਈ ਹੈ।

ਇਹ ਵੀ ਪੜ੍ਹੋ - ਕਰਵਾਚੌਥ ਦੇ ਤਿਉਹਾਰ ਤੋਂ ਪਹਿਲਾਂ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ ਅੱਜ ਦੀ ਕੀਮਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News