ਅਮਰੀਕਾ 'ਚ ਮੰਦੀ ਦਾ ਵਧਿਆ ਖ਼ਤਰਾ, ਲਗਾਤਾਰ ਦੂਜੀ ਤਿਮਾਹੀ 'ਚ GDP 'ਚ ਗਿਰਾਵਟ

07/29/2022 7:05:05 PM

ਵਾਸ਼ਿੰਗਟਨ : ਅਮਰੀਕੀ ਅਰਥਵਿਵਸਥਾ ਵਿੱਚ ਲਗਾਤਾਰ ਦੂਜੀ ਤਿਮਾਹੀ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਕਾਰਨ ਦੇਸ਼ ਵਿੱਚ ਮੰਦੀ ਦਾ ਡਰ ਹੋਰ ਡੂੰਘਾ ਹੋ ਗਿਆ ਹੈ। ਮੌਜੂਦਾ ਸਾਲ ਦੀ ਅਪ੍ਰੈਲ-ਜੂਨ ਤਿਮਾਹੀ ਦੌਰਾਨ ਅਮਰੀਕੀ ਅਰਥਵਿਵਸਥਾ ਵਿੱਚ ਸਾਲਾਨਾ ਆਧਾਰ 'ਤੇ 0.9 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਲਗਾਤਾਰ ਦੂਜੀ ਤਿਮਾਹੀ ਹੈ ਜਦੋਂ ਆਰਥਿਕ ਵਿਕਾਸ ਦੀ ਰਫ਼ਤਾਰ ਮੱਠੀ ਹੋਈ ਹੈ।

ਵਣਜ ਮੰਤਰਾਲੇ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਇਸ ਤੋਂ ਪਹਿਲਾਂ ਜਨਵਰੀ-ਮਾਰਚ ਤਿਮਾਹੀ 'ਚ ਜੀਡੀਪੀ (ਕੁੱਲ ਘਰੇਲੂ ਉਤਪਾਦ) 'ਚ 1.6 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਸੀ। ਲਗਾਤਾਰ ਦੋ ਤਿਮਾਹੀਆਂ ਵਿੱਚ ਜੀਡੀਪੀ ਵਿੱਚ ਗਿਰਾਵਟ ਮੰਦੀ ਦਾ ਸੰਕੇਤ ਹੈ। ਹਾਲਾਂਕਿ, ਅੰਕੜਾ ਅਜੇ ਫਿਕਸ ਨਹੀਂ ਹੈ, ਇਹ ਬਦਲ ਸਕਦੇ ਹਨ। ਇਸ ਨੂੰ ਹੁਣ ਦੋ ਵਾਰ ਸੋਧਿਆ ਜਾਵੇਗਾ। ਪਿਛਲੇ ਸਾਲ ਦੂਜੀ ਤਿਮਾਹੀ 'ਚ ਦੇਸ਼ ਦੀ ਅਰਥਵਿਵਸਥਾ 6.7 ਫੀਸਦੀ ਦੀ ਦਰ ਨਾਲ ਵਧੀ ਸੀ। ਜੀਡੀਪੀ ਵਿੱਚ ਗਿਰਾਵਟ ਦੇ ਅੰਕੜੇ ਅਜਿਹੇ ਸਮੇਂ ਵਿੱਚ ਜਾਰੀ ਕੀਤੇ ਗਏ ਹਨ ਜਦੋਂ ਖਪਤਕਾਰ ਅਤੇ ਕੰਪਨੀਆਂ ਵਧਦੀ ਮਹਿੰਗਾਈ ਅਤੇ ਕਰਜ਼ੇ ਦੀ ਉੱਚ ਕੀਮਤ ਕਾਰਨ ਪ੍ਰਭਾਵਿਤ ਹਨ।

ਇਹ ਵੀ ਪੜ੍ਹੋ : ਬੈਂਕਾਂ ਦੇ ਸਵਾਲਾਂ ਦੇ ਘੇਰੇ ’ਚ ਆਏ ਵਿਦੇਸ਼ਾਂ ’ਚ ਫੰਡ ਟ੍ਰਾਂਸਫਰ ਕਰਨ ਵਾਲੇ NRIs

ਲਗਾਤਾਰ ਦੋ ਤਿਮਾਹੀਆਂ ਲਈ ਆਰਥਿਕਤਾ ਵਿੱਚ ਗਿਰਾਵਟ ਨੂੰ ਮੰਦੀ ਕਿਹਾ ਜਾਂਦਾ ਹੈ। ਇਸ ਤੋਂ ਪਹਿਲਾਂ ਚਾਲੂ ਵਿੱਤੀ ਸਾਲ ਦੀ ਪਹਿਲੀ ਤਿਮਾਹੀ 'ਚ ਅਮਰੀਕੀ ਅਰਥਵਿਵਸਥਾ 'ਚ ਸਾਲ ਦਰ ਸਾਲ 1.6 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਸੀ। ਸਪਲਾਈ ਚੇਨ ਸਮੱਸਿਆਵਾਂ, ਵਸਤੂਆਂ ਦੀਆਂ ਵਧਦੀਆਂ ਕੀਮਤਾਂ ਅਤੇ ਲੇਬਰ ਦੀਆਂ ਕੀਮਤਾਂ ਅਤੇ ਮਜ਼ਦੂਰਾਂ ਅਤੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਮਰੀਕਾ ਵਿੱਚ ਮਹਿੰਗਾਈ ਚਾਰ ਦਹਾਕਿਆਂ ਦੇ ਉੱਚੇ ਪੱਧਰ 'ਤੇ ਹੈ। ਇਸ ਕਾਰਨ ਦੇਸ਼ ਵਿੱਚ ਮੰਦੀ ਦਾ ਡਰ ਵਧਦਾ ਜਾ ਰਿਹਾ ਹੈ। ਅਮਰੀਕਾ ਦੁਨੀਆ ਦੀ ਸਭ ਤੋਂ ਵੱਡੀ ਅਰਥਵਿਵਸਥਾ ਹੈ ਅਤੇ ਜੇਕਰ ਇਹ ਮੰਦੀ ਦੀ ਲਪੇਟ 'ਚ ਆ ਜਾਂਦਾ ਹੈ ਤਾਂ ਇਸ ਦਾ ਅਸਰ ਪੂਰੀ ਦੁਨੀਆ 'ਤੇ ਦੇਖਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਪਵਿੱਤਰ ਨਦੀ 'ਗੰਗਾ' 'ਚ ਪਾਇਆ ਜਾ ਰਿਹੈ ਸੀਵਰੇਜ ਦਾ ਪਾਣੀ! NGT ਨੇ ਮੰਗੀ ਰਿਪੋਰਟ

ਨੀਤੀਗਤ ਦਰ ਵਿੱਚ ਵਾਧਾ

ਧਿਆਨਯੋਗ ਹੈ ਕਿ ਯੂਐਸ ਫੈਡਰਲ ਰਿਜ਼ਰਵ (ਸੈਂਟਰਲ ਬੈਂਕ) ਨੇ ਬੁੱਧਵਾਰ ਨੂੰ ਲਗਾਤਾਰ ਦੂਜੀ ਵਾਰ ਨੀਤੀਗਤ ਦਰਾਂ ਵਿੱਚ 0.75 ਫੀਸਦੀ ਦਾ ਵਾਧਾ ਕੀਤਾ ਹੈ। ਹਾਲਾਂਕਿ, ਫੈਡਰਲ ਰਿਜ਼ਰਵ ਦੇ ਮੁਖੀ ਜੇਰੋਮ ਪਾਵੇਲ ਅਤੇ ਕਈ ਅਰਥਸ਼ਾਸਤਰੀਆਂ ਨੇ ਕਿਹਾ ਹੈ ਕਿ ਅਰਥਵਿਵਸਥਾ ਵਿੱਚ ਕੁਝ ਨਰਮੀ ਜ਼ਰੂਰ ਹੈ ਪਰ ਉਹ ਮੰਦੀ ਨੂੰ ਲੈ ਕੇ ਸ਼ੱਕ ਜ਼ਾਹਰ ਕਰ ਰਹੇ ਹਨ। ਇਸ ਦਾ ਕਾਰਨ ਲੇਬਰ ਮਾਰਕੀਟ ਵਿੱਚ ਮਜ਼ਬੂਤੀ ਹੈ। ਨੌਕਰੀ ਦੇ 1.1 ਕਰੋੜ ਨਵੇਂ ਮੌਕੇ ਪੈਦਾ ਹੋਏ ਹਨ ਅਤੇ ਬੇਰੁਜ਼ਗਾਰੀ ਦੀ ਦਰ 3.6 ਪ੍ਰਤੀਸ਼ਤ ਹੈ ਜੋ ਮੁਕਾਬਲਤਨ ਘੱਟ ਹੈ। ਪਿਛਲੇ ਸਾਲ ਅਮਰੀਕਾ ਦੀ ਆਰਥਿਕ ਵਿਕਾਸ ਦਰ 5.7 ਫੀਸਦੀ ਸੀ।

ਇਹ ਵੀ ਪੜ੍ਹੋ : ਅਲੀਬਾਬਾ ਦੇ 'ਜੈਕ ਮਾ ਤੋਂ ਬਾਅਦ ਹੁਣ ਚੀਨ ਦੀ 'ਦੀਦੀ' 'ਤੇ ਸਖ਼ਤੀ, ਲਗਾਇਆ 9600 ਕਰੋੜ ਦਾ ਜੁਰਮਾਨਾ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

 


Harinder Kaur

Content Editor

Related News