ਚਾਲੂ ਵਿੱਤੀ ਸਾਲ ਦੇ ਅੰਤ ਤੱਕ ਭਾਰਤ ਦਾ ਆਰਥਿਕ ਵਿਕਾਸ ਪਟੜੀ ’ਤੇ ਆ ਜਾਵੇਗਾ : ਗੋਇਲ
Thursday, Dec 12, 2024 - 06:22 PM (IST)
ਨਵੀਂ ਦਿੱਲੀ (ਭਾਸ਼ਾ) - ਵਣਜ ਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨੇ ਭਰੋਸਾ ਪ੍ਰਗਟਾਇਆ ਕਿ ਵਿਸ਼ਵਵਿਆਪੀ ਅਨਿਸ਼ਚਿਤਤਾਵਾਂ ਦੇ ਬਾਵਜੂਦ, ਭਾਰਤ ਦਾ ਆਰਥਿਕ ਵਿਕਾਸ ਚਾਲੂ ਵਿੱਤੀ ਸਾਲ 2024-25 ਦੇ ਅੰਤ ਤੱਕ ਪਟੜੀ ’ਤੇ ਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਾਲ ਵੀ ਭਾਰਤੀ ਅਰਥਵਿਵਸਥਾ, ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧਣ ਵਾਲੀ ਅਰਥਵਿਵਸਥਾ ਹੋਵੇਗੀ।
ਗੋਇਲ ਨੇ ਕਿਹਾ ਕਿ ਪਹਿਲੀ ਤਿਮਾਹੀ ’ਚ ਚੋਣਾਂ ਹੋਈਆਂ ਤੇ ਚੋਣਾਂ ਦੌਰਾਨ ਜ਼ਾਹਿਰ ਹੈ ਕਿ ਨੀਤੀ ਨਿਰਮਾਣ ਤੇ ਵਿਕਾਸ ਦੇ ਅਗਲੇ ਪੜਾਵਾਂ ਤੇ ਬੁਨਿਆਦੀ ਢਾਂਚੇ ’ਤੇ ਖਰਚ ਦੇ ਫੈਸਲੇ ਹੋ ਜਾਂਦੇ ਹਨ ਤੇ ਇਸ ਦਾ ਪ੍ਰਭਾਵ ਦੇਖਣ ਨੂੰ ਮਿਲਿਆ। ਭਾਰਤ ਦੀ ਜੀ. ਡੀ. ਪੀ. ਦੀ ਵਿਕਾਸ ਦਰ ਚਾਲੂ ਵਿੱਤੀ ਸਾਲ 2024-25 ਦੀ ਜੁਲਾਈ-ਸਤੰਬਰ ਤਿਮਾਹੀ ’ਚ 7 ਤਿਮਾਹੀਆਂ ਦੇ ਹੇਠਲੇ ਪੱਧਰ 5.4 ਫੀਸਦੀ ’ਤੇ ਆ ਗਈ ਸੀ, ਜਦਕਿ ਆਰ. ਬੀ. ਆਈ. ਨੇ ਖੁਦ ਇਸ ਦੇ 7 ਫੀਸਦੀ ’ਤੇ ਰਹਿਣ ਦਾ ਅੰਦਾਜ਼ਾ ਲਗਾਇਆ ਸੀ। ਬੀਤੇ ਵਿੱਤੀ ਸਾਲ 2023-24 ਦੀ ਜੁਲਾਈ-ਸਤੰਬਰ ਤਿਮਾਹੀ ’ਚ ਜੀ. ਡੀ. ਪੀ. ’ਚ 8.1 ਫੀਸਦੀ ਦਾ ਵਾਧਾ ਹੋਇਆ ਸੀ।