ਅਗਲੇ 10 ਸਾਲਾਂ ''ਚ ਭਾਰਤ ਦੀ ਵਿਕਾਸ ਦਰ 6 ਤੋਂ 8 ਫ਼ੀਸਦੀ ਰਹਿਣ ਦਾ ਭਰੋਸਾ : ਵੈਸ਼ਨਵ

02/22/2024 3:53:42 PM

ਨਵੀਂ ਦਿੱਲੀ (ਭਾਸ਼ਾ) - ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਵੀਰਵਾਰ ਨੂੰ ਭਰੋਸਾ ਪ੍ਰਗਟਾਇਆ ਕਿ ਭਾਰਤ ਅਗਲੇ 10 ਸਾਲਾਂ ਵਿੱਚ ਲਗਾਤਾਰ ਛੇ ਤੋਂ ਅੱਠ ਫ਼ੀਸਦੀ ਵਿਕਾਸ ਦਰ ਨਾਲ ਵਿਕਾਸ ਕਰਨਾ ਜਾਰੀ ਰੱਖੇਗਾ। ਉਨ੍ਹਾਂ ਨੇ ਕਿਹਾ ਕਿ ਘਰੇਲੂ ਅਤੇ ਗਲੋਬਲ ਬਾਜ਼ਾਰਾਂ ਦਾ ਲਾਹਾ ਲੈਣ ਲਈ ਗਲੋਬਲ ਕੰਪਨੀਆਂ ਨੂੰ ਦੇਸ਼ ਵਿਚ ਸੱਦਾ ਦਿੱਤਾ ਜਾ ਰਿਹਾ ਹੈ। ਰੇਲ, ਸੰਚਾਰ ਅਤੇ ਆਈਟੀ ਮੰਤਰੀ ਵੈਸ਼ਨਵ ਨੇ 'ਰਾਇਸੀਨਾ ਡਾਇਲਾਗ 2024' 'ਚ ਕਿਹਾ ਕਿ ਭਾਰਤ ਦੁਨੀਆ ਅਤੇ ਨਵੇਂ ਵਿਚਾਰਾਂ ਲਈ ਖੁੱਲ੍ਹਾ ਹੈ।

ਇਹ ਵੀ ਪੜ੍ਹੋ - ਮਹਿੰਗਾਈ ਤੋਂ ਮਿਲੀ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਆਪਣੇ ਸ਼ਹਿਰ ਦਾ ਤਾਜ਼ਾ ਰੇਟ

ਉਨ੍ਹਾਂ ਨੇ ਕਿਹਾ, “ਭਾਰਤੀ ਅਰਥਵਿਵਸਥਾ ਲਗਾਤਾਰ ਬਹੁਤ ਚੰਗੀ ਦਰ ਨਾਲ ਵਧ ਰਹੀ ਹੈ। ਭਾਰਤ ਅਗਲੇ 10 ਸਾਲਾਂ ਵਿੱਚ ਛੇ ਤੋਂ ਅੱਠ ਫ਼ੀਸਦੀ ਦੀ ਵਿਕਾਸ ਦਰ ਨਾਲ ਵਿਕਾਸ ਕਰਨਾ ਜਾਰੀ ਰੱਖੇਗਾ... ਮੈਂ ਇਹ ਪੂਰੇ ਵਿਸ਼ਵਾਸ ਨਾਲ ਕਹਿ ਸਕਦਾ ਹਾਂ।'' ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੁਆਰਾ ਲਿਆਂਦੀਆਂ ਗਈਆਂ ਵੱਖ-ਵੱਖ ਵਿਕਾਸ ਪਹਿਲਕਦਮੀਆਂ ਨੂੰ ਉਜਾਗਰ ਕਰਦੇ ਹੋਏ ਵੈਸ਼ਨਵ ਨੇ ਕਿਹਾ ਕਿ ਇਸਦੇ ਲਈ ਨੀਂਹ ਪੱਥਰ ਪਹਿਲਾਂ ਹੀ ਮੌਜੂਦ ਹਨ ਅਤੇ ਨਤੀਜੇ ਹੁਣ ਦਿਖਾਈ ਦੇ ਰਹੇ ਹਨ।

ਇਹ ਵੀ ਪੜ੍ਹੋ - ਕਿਸਾਨ ਅੰਦੋਲਨ ਦਾ ਅਸਰ : ਹੁਣ ਤੱਕ 300 ਕਰੋੜ ਦੇ ਕਾਰੋਬਾਰ ਦਾ ਨੁਕਸਾਨ, ਕੱਪੜਾ ਮਾਰਕੀਟ ਠੱਪ

ਮੰਤਰੀ ਨੇ ਕਿਹਾ ਕਿ ਅਗਲੇ ਪੰਜ ਸਾਲ ਭਾਰਤ ਨੂੰ 2047 ਤੱਕ ਵਿਕਸਤ ਦੇਸ਼ ਬਣਨ ਦੀ ਨੀਂਹ ਰੱਖਣਗੇ। ਉਨ੍ਹਾਂ ਕਿਹਾ ਕਿ ਅਗਲੇ ਪੰਜ ਸਾਲਾਂ ਵਿੱਚ ਨਿਰਮਾਣ ਦੇ ਪੂਰੇ ਸਪੈਕਟ੍ਰਮ, ਸਿੱਖਿਆ ਰਾਹੀਂ ਉੱਨਤੀ ਅਤੇ ਸਿਹਤ ਸੰਭਾਲ ਖੇਤਰ ਵਿੱਚ ਤਕਨਾਲੋਜੀ ਨੂੰ ਸ਼ਾਮਲ ਕਰਨ ਸਮੇਤ ਹੋਰ ਤਰਜੀਹਾਂ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ - Today Gold Silver Price: ਸੋਨੇ ਦੀਆਂ ਕੀਮਤਾਂ 'ਚ ਵਾਧਾ, ਚਾਂਦੀ 71 ਹਜ਼ਾਰ ਤੋਂ ਹੋਈ ਪਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News