ਭਾਰਤ ਦੀ ਵਿਕਾਸ ਦਰ 6.5-6.8 ਫੀਸਦੀ ਰਹੇਗੀ, ਡੇਲਾਇਟ ਦਾ ਅਨੁਮਾਨ

Friday, Oct 20, 2023 - 12:03 PM (IST)

ਭਾਰਤ ਦੀ ਵਿਕਾਸ ਦਰ 6.5-6.8 ਫੀਸਦੀ ਰਹੇਗੀ, ਡੇਲਾਇਟ ਦਾ ਅਨੁਮਾਨ

ਨਵੀਂ ਦਿੱਲੀ (ਇੰਟ.) – ਦੁਨੀਆ ’ਚ ਭਾਰੀ ਉਥਲ-ਪੁਥਲ ਦਰਮਿਆਨ ਕੰਸਲਟੈਂਸੀ ਫਰਮ ਡੇਲਾਇਟ ਇੰਡੀਆ ਨੇ ਕਿਹਾ ਕਿ ਭਾਰਤ ਦੀ ਚਾਲੂ ਵਿੱਤੀ ਸਾਲ ਵਿਚ ਵਿਕਾਸ ਦਰ 6.5-6.8 ਫੀਸਦੀ ਦੀ ਰਫਤਾਰ ਨਾਲ ਅੱਗੇ ਵਧ ਸਕਦੀ ਹੈ। ਇਸ ਦੇ ਪਿੱਛੇ ਕਾਰਨ ਦੱਸਦੇ ਹੋਏ ਏਜੰਸੀ ਨੇ ਕਿਹਾ ਕਿ ਫੈਸਟਿਵ ਸੀਜ਼ਨ ਵਿਚ ਖਰਚਾ ਵਧਣ ਅਤੇ ਅਗਲੇ ਸਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਰਕਾਰੀ ਖਰਚਾ ਵਧਣ ਨਾਲ ਇਸ ਗ੍ਰੋਥ ਨੂੰ ਮਜ਼ਬੂਤ ਸਮਰਥਨ ਮਿਲੇਗਾ।

ਇਹ ਵੀ ਪੜ੍ਹੋ :    ICICI ਅਤੇ Kotak Mahindra Bank 'ਤੇ RBI ਦੀ ਵੱਡੀ ਕਾਰਵਾਈ, ਲੱਗਾ 16.14 ਕਰੋੜ ਦਾ ਜੁਰਮਾਨਾ

ਡੇਲਾਇਟ ਨੇ ਮਹੀਨੇ ਦੀ ਸ਼ੁਰੂਆਤ ’ਚ ਜਾਰੀ ਆਪਣੀ ਭਾਰਤ ਆਰਥਿਕ ਦ੍ਰਿਸ਼ ਰਿਪੋਰਟ ’ਚ ਕਿਹਾ ਕਿ ਭਾਰਤ ਨੂੰ ਸਾਲ 2027 ਤੱਕ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਲਈ ਹਰ ਵਿੱਤੀ ਸਾਲ ਵਿਚ ਘੱਟ ਤੋਂ ਘੱਟ 6.5 ਫੀਸਦੀ ਦੀ ਰਫਤਾਰ ਨਾਲ ਅੱਗੇ ਵਧਣਾ ਹੋਵੇਗਾ। ਖਬਰ ਮੁਤਾਬਕ ਭਾਰਤ ਨੂੰ ਸਾਲ 2047 ਤੱਕ ਵਿਕਸਿਤ ਦੇਸ਼ ਬਣਨ ਲਈ ਹਰ ਸਾਲ 8-9 ਫੀਸਦੀ ਆਰਥਿਕ ਵਿਕਾਸ ਦਰ ਦੀ ਲੋੜ ਹੋਵੇਗੀ।

ਇਹ ਵੀ ਪੜ੍ਹੋ :     ਬੈਂਕ ਆਫ ਬੜੌਦਾ ਦੀ ਵੱਡੀ ਕਾਰਵਾਈ, 60 ਕਰਮਚਾਰੀਆਂ ਨੂੰ ਕੀਤਾ ਸਸਪੈਂਡ

ਜੂਨ ਤਿਮਾਹੀ ’ਚ 7.8 ਫੀਸਦੀ ਰਹੀ ਜੀ. ਡੀ. ਪੀ.

ਖਬਰ ਮੁਤਾਬਕ ਜੂਨ ਤਿਮਾਹੀ ਵਿਚ ਭਾਰਤੀ ਅਰਥਵਿਵਸਥਾ ਦੀ ਵਿਕਾਸ ਦਰ 7.8 ਫੀਸਦੀ ਰਹੀ ਜੋ ਕਿ ਇਕ ਸਾਲ ਪਹਿਲਾਂ ਦੀ ਮਿਆਦ ਦੇ 7.2 ਫੀਸਦੀ ਤੋਂ ਵੱਧ ਹੈ। ਡੇਲਾਇਟ ਇੰਡੀਆ ਨੇ ਕਿਹਾ ਕਿ ਪਹਿਲੀ ਤਿਮਾਹੀ ਦੀ ਗ੍ਰੋਥ ਨੂੰ ਧਿਆਨ ’ਚ ਰੱਖਦੇ ਹੋਏ ਅਸੀਂ ਇਸ ਸਾਲ ਲਈ ਆਪਣੇ ਗ੍ਰੋਥ ਅਨੁਮਾਨ ਨੂੰ ਸੋਧਿਆ ਹੈ। ਸਾਨੂੰ ਉਮੀਦ ਹੈ ਕਿ ਕੁੱਲ ਘਰੇਲੂ ਉਤਪਾਦ (ਜੀ. ਡੀ. ਪੀ.) 6.5-6.8 ਫੀਸਦੀ ਦੇ ਘੇਰੇ ’ਚ ਵਧੇਗਾ। ਇਸ ਦਾ ਮੁੱਖ ਕਾਰਨ ਆਉਣ ਵਾਲੇ ਮਹੀਨਿਆਂ ’ਚ ਤਿਓਹਾਰੀ ਖਰਚਾ ਵਧਣਾ ਅਤੇ ਉਸ ਤੋਂ ਬਾਅਦ ਅਗਲੇ ਸਾਲ ਦੇ ਅੱਧ ’ਚ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਸਰਕਾਰੀ ਖਰਚਿਆਂ ’ਚ ਤੇਜੀ਼ ਲਿਆਉਣਾ ਹੈ।

ਇਹ ਵੀ ਪੜ੍ਹੋ :    ਹਵਾਈ ਯਾਤਰੀਆਂ ਲਈ ਖ਼ੁਸ਼ਖ਼ਬਰੀ, Singapore Airlines ਵੱਲੋਂ ਵੱਡਾ ਐਲਾਨ

ਗਲੋਬਲ ਅਰਥਵਿਵਸਥਾ ’ਚ ਮੰਦੀ ਨਾਲ ਨਜਿੱਠਣਾ ਸੌਖਾਲਾ ਨਹੀਂ

ਡੇਲਾਇਟ ਇੰਡੀਆ ਦੀ ਅਰਥਸ਼ਾਸਤਰੀ ਰੂਮਕੀ ਮਜੂਮਦਾਰ ਨੇ ਕਿਹਾ ਕਿ ਭੂ-ਸਿਆਸੀ ਅਨਿਸ਼ਚਿਤਤਾਵਾਂ ਅਤੇ ਗਲੋਬਲ ਅਰਥਵਿਵਸਥਾ ’ਚ ਮੰਦੀ ਨਾਲ ਨਜਿੱਠਣਾ ਬਿਨਾਂ ਸ਼ੱਕ ਸੌਖਾਲਾ ਨਹੀਂ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਭਾਰਤ ਨੂੰ ਆਪਣੀ ਆਰਥਿਕ ਵਿਕਾਸ ਨੂੰ ਰਫਤਾਰ ਦੇਣ ਲਈ ਆਪਣੀ ਘਰੇਲੂ ਮੰਗ ’ਤੇ ਨਿਰਭਰ ਰਹਿਣਾ ਹੋਵੇਗਾ ਅਤੇ ਇਸ ਲਈ ਵਿਸ਼ੇਸ਼ ਤੌਰ ’ਤੇ ਨਿੱਜੀ ਖਪਤ ਅਤੇ ਨਿਵੇਸ਼ ਖਰਚੇ ’ਤੇ ਧਿਆਨ ਦੇਣਾ ਹੋਵੇਗਾ। ਭਾਰਤ ਇਸ ਸਮੇਂ 3.4 ਲੱਖ ਕਰੋੜ ਡਾਲਰ ਦੀ ਜੀ. ਡੀ. ਪੀ. ਨਾਲ ਅਮਰੀਕਾ, ਚੀਨ, ਜਾਪਾਨ ਅਤੇ ਜਰਮਨੀ ਤੋੋਂ ਬਾਅਦ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ ਹੈ। ਇਸ ਦੇ ਨਾਲ ਹੀ ਡੇਲਾਇਟ ਨੇ ਭਾਰਤ ਦੀ ਜੀ. ਡੀ. ਪੀ. ਵਿਕਾਸ ਦਰ ਅਗਲੇ ਸਾਲ 6.5 ਫੀਸਦੀ ਤੋਂ ਵੱਧ ਰਹਿਣ ਦਾ ਅਨੁਮਾਨ ਲਗਾਇਆ ਹੈ।

ਇਹ ਵੀ ਪੜ੍ਹੋ :    ਹੁਣ ਪਹਿਲਾਂ ਹੀ ਪਤਾ ਲੱਗ ਸਕੇਗਾ ਕਿ ਕਿਥੇ ਆਉਣਗੇ ਹੜ੍ਹ ਤੇ ਕਿੱਥੇ ਪਵੇਗਾ ਸੋਕਾ, ਬਦਲ ਜਾਵੇਗੀ ਦੁਨੀਆ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harinder Kaur

Content Editor

Related News