ਚੀਨ ਨਾਲ ਭਾਰਤ ਦਾ ਵਪਾਰ ਘਾਟਾ 106 ਅਰਬ ਅਮਰੀਕੀ ਡਾਲਰ ਤੱਕ ਪਹੁੰਚ ਸਕਦਾ ਹੈ
Saturday, Dec 20, 2025 - 11:50 AM (IST)
ਨਵੀਂ ਦਿੱਲੀ (ਭਾਸ਼ਾ) - ਆਰਥਕ ਖੋਜ ਸੰਸਥਾਨ ਗਲੋਬਲ ਟ੍ਰੇਡ ਰਿਸਰਚ ਇਨੀਸ਼ੀਏਟਿਵ (ਜੀ. ਟੀ. ਆਰ. ਆਈ.) ਨੇ ਚਿਤਾਵਨੀ ਦਿੱਤੀ ਹੈ ਕਿ ਚੀਨ ਨਾਲ ਭਾਰਤ ਦਾ ਵਪਾਰ ਘਾਟਾ 2025 ’ਚ ਵਧ ਕੇ 106 ਅਰਬ ਅਮਰੀਕੀ ਡਾਲਰ ਤੱਕ ਪਹੁੰਚ ਸਕਦਾ ਹੈ। ਇਸ ਦੀ ਮੁੱਖ ਵਜ੍ਹਾ ਚੀਨ ਤੋਂ ਦਰਾਮਦ ’ਚ ਲਗਾਤਾਰ ਤੇਜ਼ ਵਾਧਾ ਅਤੇ ਬਰਾਮਦ ’ਚ ਲੋੜ ਸੁਧਾਰ ਦੀ ਕਮੀ ਹੈ।
ਇਹ ਵੀ ਪੜ੍ਹੋ : ਕੀ 3 ਲੱਖ ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਜਾਵੇਗੀ ਚਾਂਦੀ? ਮਾਹਿਰਾਂ ਨੇ ਨਿਵੇਸ਼ਕਾਂ ਨੂੰ ਚਿਤਾਵਨੀ ਦਿੱਤੀ
ਰਿਪੋਰਟ ਅਨੁਸਾਰ ਭਾਰਤ ਦੀ ਚੀਨ ਨੂੰ ਬਰਾਮਦ 2021 ’ਚ 23 ਅਰਬ ਡਾਲਰ ਸੀ, ਜੋ 2022 ’ਚ ਘਟ ਕੇ 15.2 ਅਰਬ ਡਾਲਰ ਅਤੇ 2023 ’ਚ 14.5 ਅਰਬ ਡਾਲਰ ਰਹਿ ਗਈ। 2024 ’ਚ ਇਸ ’ਚ ਮਾਮੂਲੀ ਸੁਧਾਰ ਨਾਲ ਬਰਾਮਦ 15.1 ਅਰਬ ਡਾਲਰ ਰਹੀ। ਅੰਦਾਜ਼ਾ ਹੈ ਕਿ 2025 ’ਚ ਇਹ ਵਧ ਕੇ 17.5 ਅਰਬ ਡਾਲਰ ਹੋ ਸਕਦਾ ਹੈ।
ਇਹ ਵੀ ਪੜ੍ਹੋ : ਜਲੰਧਰ 'ਚ ਡਾਕਟਰਾਂ-ਵਕੀਲਾਂ ਸਮੇਤ 21 ਲੋਕਾਂ ਤੋਂ ਲੁੱਟੇ 7.35 ਕਰੋੜ ਰੁਪਏ
ਜੀ. ਟੀ. ਆਰ. ਆਈ. ਦਾ ਅੰਦਾਜ਼ਾ ਹੈ ਕਿ 2025 ’ਚ ਚੀਨ ਤੋਂ ਭਾਰਤ ਦੀ ਦਰਾਮਦ 123.5 ਅਰਬ ਅਮਰੀਕੀ ਡਾਲਰ ਤੱਕ ਪਹੁੰਚ ਸਕਦੀ ਹੈ। ਇਸ ਕਾਰਨ ਵਪਾਰ ਘਾਟਾ 2021 ਦੇ 64.7 ਅਰਬ ਡਾਲਰ ਤੋਂ ਵਧ ਕੇ 2024 ’ਚ 94.5 ਅਰਬ ਡਾਲਰ ਹੋ ਗਿਆ ਹੈ ਅਤੇ 2025 ’ਚ ਇਸ ਦੇ 106 ਅਰਬ ਡਾਲਰ ਤੱਕ ਪੁੱਜਣ ਦਾ ਖਦਸ਼ਾ ਹੈ।
ਇਹ ਵੀ ਪੜ੍ਹੋ : ਅੱਜ ਖ਼ਰੀਦੋ 2 ਲੱਖ ਦਾ ਸੋਨਾ, 2035 'ਚ ਮਿਲਣ ਵਾਲੀ ਇਸਦੀ ਕੀਮਤ ਕਰੇਗੀ ਹੈਰਾਨ
ਇਹ ਵੀ ਪੜ੍ਹੋ : ਕਦੇ ਨਹੀਂ ਡੁੱਬੇਗਾ ਇਨ੍ਹਾਂ ਬੈਂਕਾਂ 'ਚ ਰੱਖਿਆ ਪੈਸਾ... RBI ਨੇ ਜਾਰੀ ਕੀਤੀ 3 ਸਭ ਤੋਂ ਸੁਰੱਖਿਅਤ ਬੈਂਕਾਂ ਦੀ ਸੂਚੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
