ਭਾਰਤ ਚੌਥੀ ਉਦਯੋਗਿਕ ਕ੍ਰਾਂਤੀ ਦੀ ਅਗਵਾਈ ਕਰਨ ਦੇ ਸਮਰੱਥ : ਮੋਦੀ

Saturday, Oct 08, 2022 - 02:48 PM (IST)

ਕੇਵੜੀਆ (ਗੁਜਰਾਤ) (ਭਾਸ਼ਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਕਿਹਾ ਕਿ ਭਾਰਤ ਵਿੱਚ ਚੌਥੀ ਉਦਯੋਗਿਕ ਕ੍ਰਾਂਤੀ ਦੀ ਅਗਵਾਈ ਕਰਨ ਦੀ ਸਮਰੱਥਾ ਹੈ । ਸਰਕਾਰ ਨੇ ਦੇਸ਼ ਨੂੰ ਇੱਕ ਗਲੋਬਲ ਮੈਨੂਫੈਕਚਰਿੰਗ ਹੱਬ ਬਣਾਉਣ ਲਈ ਸੁਧਾਰ ਕੀਤੇ ਹਨ।

ਉਨ੍ਹਾਂ ਕਿਹਾ ਕਿ ਚੌਥੀ ਉਦਯੋਗਿਕ ਕ੍ਰਾਂਤੀ ਜਿੰਨੀ ਨਵੀਂ ਤਕਨੀਕ ਨਾਲ ਸਬੰਧਤ ਹੈ, ਓਨੀ ਹੀ ਨਵੀਂ ਸੋਚ ਨਾਲ ਵੀ ਜੁੜੀ ਹੋਈ ਹੈ। ਇੱਕ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਭਾਰਤ ਵੱਖ-ਵੱਖ ਕਾਰਨਾਂ ਕਰ ਕੇ ਪਿਛਲੀਆਂ ਉਦਯੋਗਿਕ ਕ੍ਰਾਂਤੀਆਂ ਦਾ ਹਿੱਸਾ ਬਣਨ ਤੋਂ ਖੁੰਝ ਗਿਆ ਪਰ ਹੁਣ ਭਾਰਤ ‘ਇੰਡਸਟਰੀ 4.0’ ਦੀ ਅਗਵਾਈ ਕਰਨ ਦੀ ਸਮਰੱਥਾ ਰੱਖਦਾ ਹੈ।

ਇਸ ਦਾ ਕਾਰਨ ਦੱਸਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਹਾਲ ਹੀ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਾਡੇ ਕੋਲ ਅਾਬਾਦੀ, ਮੰਗ ਅਤੇ ਫੈਸਲਾਕੁੰਨ ਰਾਜ ਵਰਗੇ ਕਈ ਵੱਖ-ਵੱਖ ਕਾਰਕ ਇਕੱਠੇ ਹਨ। ਭਾਰੀ ਉਦਯੋਗ ਮੰਤਰਾਲਾ ਦੇ ਸੰਯੁਕਤ ਸਕੱਤਰ ਨੇ ਇੱਥੇ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਦਾ ਸੰਦੇਸ਼ ਪੜ੍ਹ ਕੇ ਸੁਣਾਇਆ।

ਮੋਦੀ ਨੇ ਕਿਹਾ ਕਿ ਉਦਯੋਗ ਅਤੇ ਉੱਦਮੀ ਲੋਕ ਭਾਰਤ ਨੂੰ ਗਲੋਬਲ ਵੈਲਿਊ ਚੇਨ ਵਿੱਚ ਇੱਕ ਅਹਿਮ ਕੜੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅਸੀਂ ਭਾਰਤ ਨੂੰ ਵਿਸ਼ਵ ਦਾ ਇੱਕ ਤਕਨਾਲੋਜੀ-ਅਾਧਾਰਿਤ ਨਿਰਮਾਣ ਕੇਂਦਰ ਬਣਾਉਣ ਲਈ ਸੁਧਾਰਾਂ ਨੂੰ ਉਤਸ਼ਾਹਿਤ ਕੀਤਾ ਹੈ।

ਪ੍ਰੋਗਰਾਮ ’ਚ ਭਾਰੀ ਉਦਯੋਗ ਮੰਤਰੀ ਮਹਿੰਦਰ ਨਾਥ ਪਾਂਡੇ ਨੇ ਕਿਹਾ ਕਿ ਸਰਕਾਰ ਉਦਯੋਗਿਕ ਕ੍ਰਾਂਤੀ 4.0 ਰਾਹੀਂ ਨਿਰਮਾਣ ਨੂੰ ਉਤਸ਼ਾਹਿਤ ਕਰਨ ਲਈ ਕਈ ਕਦਮ ਚੁੱਕ ਰਹੀ ਹੈ।


Harinder Kaur

Content Editor

Related News