ਵੱਡੀ ਖ਼ਬਰ! ਭਾਰਤ ਨੇ ਕੌਮਾਂਤਰੀ ਉਡਾਣਾਂ ''ਤੇ ਲਾਈ ਰੋਕ ਇਸ ਤਾਰੀਖ਼ ਤੱਕ ਵਧਾਈ

Wednesday, Oct 28, 2020 - 11:41 PM (IST)

ਵੱਡੀ ਖ਼ਬਰ! ਭਾਰਤ ਨੇ ਕੌਮਾਂਤਰੀ ਉਡਾਣਾਂ ''ਤੇ ਲਾਈ ਰੋਕ ਇਸ ਤਾਰੀਖ਼ ਤੱਕ ਵਧਾਈ

ਨਵੀਂ ਦਿੱਲੀ— ਭਾਰਤ ਨੇ ਕੌਮਾਂਤਰੀ ਯਾਤਰੀ ਉਡਾਣਾਂ 'ਤੇ ਪਾਬੰਦੀ ਹੋਰ ਅੱਗੇ 30 ਨਵੰਬਰ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਇਹ 31 ਅਕਤੂਬਰ ਤੱਕ ਸੀ।

ਇਕ ਟਵੀਟ 'ਚ ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ ਨੇ ਕਿਹਾ ਕਿ ਇਹ ਬੰਦਸ਼ ਕਾਰਗੋ ਅਤੇ ਵਿਸ਼ੇਸ਼ ਤੌਰ 'ਤੇ ਉਸ ਵੱਲੋਂ ਮਨਜ਼ੂਰ ਉਡਾਣਾਂ 'ਤੇ ਲਾਗੂ ਨਹੀਂ ਹੋਵੇਗੀ।

ਇਹ ਵੀ ਪੜ੍ਹੋ- APPLE ਲਈ ਟਾਟਾ ਬਣਾਏਗਾ ਕੰਪੋਨੈਂਟਸ, 5000 ਕਰੋੜ ਦਾ ਕਰੇਗਾ ਨਿਵੇਸ਼!

ਗੌਰਤਲਬ ਹੈ ਕਿ ਭਾਰਤ 'ਚ ਨਿਰਧਾਰਤ ਕੌਮਾਂਤਰੀ ਉਡਾਣਾਂ 'ਤੇ ਪਾਬੰਦੀ 25 ਮਾਰਚ ਤੋਂ ਲਾਗੂ ਕੀਤੀ ਗਈ ਸੀ, ਜੋ ਕਈ ਵਾਰ ਅੱਗੇ ਵਧਾਈ ਜਾ ਚੁੱਕੀ ਹੈ। ਹਾਲਾਂਕਿ, ਵੰਦੇ ਭਾਰਤ ਮਿਸ਼ਨ ਅਤੇ ਵਿਸ਼ੇਸ਼ ਦੋ-ਪੱਖੀ ਸਮਝੌਤੇ ਤਹਿਤ ਉਡਾਣਾਂ ਚੱਲ ਰਹੀਆਂ ਹਨ। ਹੁਣ ਤੱਕ ਇਕ ਦਰਜਨ ਤੋਂ ਵੱਧ ਦੇਸ਼ਾਂ ਨਾਲ ਏਅਰ ਬੱਬਲ ਕਰਾਰ ਕੀਤਾ ਜਾ ਚੁੱਕਾ ਹੈ, ਜਿਨ੍ਹਾਂ 'ਚ ਅਮਰੀਕਾ, ਬ੍ਰਿਟੇਨ, ਫਰਾਂਸ, ਬੰਗਲਾਦੇਸ਼, ਜਰਮਨੀ, ਮਾਲਦੀਵ ਸਮੇਤ ਹੋਰ ਕਈ ਦੇਸ਼ ਸ਼ਾਮਲ ਹਨ। ਇਸ ਦੋ-ਪੱਖੀ ਸਮਝੌਤੇ (ਏਅਰ ਬੱਬਲ) ਤਹਿਤ ਐੱਨ. ਆਰ. ਆਈ. ਅਤੇ ਵਿਦਿਆਰਥੀ ਜਿਨ੍ਹਾਂ ਕੋਲ ਲੰਮੇ ਸਮੇਂ ਦਾ ਵੀਜ਼ਾ ਹੈ, ਨੂੰ ਯਾਤਰਾ ਦੀ ਮਨਜ਼ੂਰੀ ਹੈ।

ਕੋਰੋਨਾ ਮਹਾਮਾਰੀ ਦੀ ਵਜ੍ਹਾ ਨਾਲ ਸਿਰਫ ਜ਼ਰੂਰੀ ਯਾਤਰਾ ਨੂੰ ਹੀ ਸਭ ਮੁਲਕਾਂ ਵੱਲੋਂ ਮਨਜ਼ੂਰੀ ਦਿੱਤੀ ਜਾ ਰਹੀ ਹੈ, ਜਿਸ ਕਾਰਨ ਉਡਾਣਾਂ ਸੀਮਤ ਹਨ। ਜੌਹਨਜ਼ ਹੌਪਕਿਨਜ਼ ਯੂਨੀਵਰਸਿਟੀ ਅਨੁਸਾਰ, ਵਿਸ਼ਵ ਭਰ 'ਚ ਕੋਰੋਨਾ ਵਾਇਰਸ ਨਾਲ 4.39 ਕਰੋੜ ਤੋਂ ਵੱਧ ਲੋਕ ਹੁਣ ਤੱਕ ਸੰਕ੍ਰਮਿਤ ਹੋ ਚੁੱਕੇ ਹਨ ਅਤੇ 11,66,127 ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 2.97 ਕਰੋੜ ਤੋਂ ਵੱਧ ਲੋਕ ਇਸ ਨੂੰ ਮਾਤ ਵੀ ਦੇ ਚੁੱਕੇ ਹਨ।


author

Sanjeev

Content Editor

Related News