ਅਮਰੀਕਾ, ਯੂਰਪੀਅਨ ਯੂਨੀਅਨ ਅਤੇ ਹੋਰ ਦੇਸ਼ਾਂ ਨਾਲ ਵਪਾਰ ਸਮਝੌਤੇ ’ਤੇ ਗੱਲਬਾਤ ਕਰ ਰਿਹਾ ਭਾਰਤ : ਗੋਇਲ
Friday, Nov 14, 2025 - 05:40 PM (IST)
ਵਿਸ਼ਾਖਾਪਟਨਮ (ਭਾਸ਼ਾ) - ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਭਾਰਤ ਇਸ ਸਮੇਂ ਅਮਰੀਕਾ, ਯੂਰਪੀਅਨ ਯੂਨੀਅਨ, ਨਿਊਜ਼ੀਲੈਂਡ, ਓਮਾਨ, ਪੇਰੂ ਅਤੇ ਚਿਲੀ ਵਰਗੇ ਦੇਸ਼ਾਂ ਦੇ ਨਾਲ ਮੁਕਤ ਵਪਾਰ ਸਮਝੌਤਿਆਂ ’ਤੇ ਗੱਲਬਾਤ ਕਰ ਰਿਹਾ ਹੈ।
ਇਹ ਵੀ ਪੜ੍ਹੋ : ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗਾ ਸੋਨਾ, ਚਾਂਦੀ ਹੋਈ ਮਹਿੰਗੀ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਭਾਅ
ਉਨ੍ਹਾਂ ਨੇ ਨਾਲ ਹੀ ਕਿਹਾ ਕਿ ਇੰਡੀਆ ਟ੍ਰੇਡ ਪ੍ਰਮੋਸ਼ਨ ਆਰਗੇਨਾਈਜ਼ੇਸ਼ਨ (ਆਈ. ਟੀ. ਪੀ. ਓ.) ਨੂੰ ਨਵੀਂ ਦਿੱਲੀ ਦੇ ‘ਭਾਰਤ ਮੰਡਪਮ’ ਦੀ ਤਰ੍ਹਾਂ ਇਕ ਵਿਸ਼ਵ ਪੱਧਰ ਕਨਵੈਨਸ਼ਨ ਸੈਂਟਰ ‘ਆਂਧਰ ਮੰਡਪਮ’ ਵਿਕਸਤ ਕਰਨ ਲਈ ਸੂਬਾ ਸਰਕਾਰ ਨਾਲ ਹੱਥ ਮਿਲਾ ਕੇ ਖੁਸ਼ੀ ਹੋਵੇਗੀ। ਮੰਤਰੀ ਨੇ ਕਿਹਾ ਕਿ ਗਲੋਬਲ ਪੱਧਰ ’ਤੇ ਵਪਾਰ ਰੁਕਾਵਟਾਂ ਨੂੰ ਘੱਟ ਕਰਨ ਨਾਲ ਵਸਤਾਂ, ਸੇਵਾਵਾਂ ਅਤੇ ਪੂੰਜੀ ਦੇ ਮੁਕਤ ਪ੍ਰਵਾਹ ਨੂੰ ਉਤਸ਼ਾਹ ਮਿਲੇਗਾ। ਭਾਰਤ ਪਹਿਲਾਂ ਹੀ ਸੰਯੁਕਤ ਅਰਬ ਅਮੀਰਾਤ, ਆਸਟ੍ਰੇਲੀਆ ਅਤੇ 4 ਯੂਰਪੀ ਦੇਸ਼ਾਂ ਦੇ ਸਮੂਹ ਈ. ਐੱਫ. ਟੀ. ਏ. (ਯੂਰਪੀਅਨ ਮੁਕਤ ਵਪਾਰ ਯੂਨੀਅਨ) ਵਰਗੇ ਦੇਸ਼ਾਂ ਨਾਲ ਮੁਕਤ ਵਪਾਰ ਸਮਝੌਤੇ ਲਾਗੂ ਕਰ ਚੁੱਕਾ ਹੈ।
ਇਹ ਵੀ ਪੜ੍ਹੋ : ਜੇਕਰ ਤੁਸੀਂ ਵੀ ਹੋ HDFC ਬੈਂਕ ਦੇ ਗਾਹਕ, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ, ਬੰਦ ਹੋਵੇਗੀ...
ਗੋਇਲ ਨੇ ਇੱਥੇ ‘ਸੀ. ਆਈ. ਆਈ. ਪਾਰਟਨਰਸ਼ਿਪ ਸਮਿਟ’ 2025 ’ਚ ਕਿਹਾ,‘‘ਅਸੀਂ ਮੌਜੂਦਾ ਸਮੇਂ ’ਚ ਯੂਰਪੀਅਨ ਯੂਨੀਅਨ, ਅਮਰੀਕਾ, ਓਮਾਨ, ਨਿਊਜ਼ੀਲੈਂਡ, ਚਿਲੀ ਅਤੇ ਪੇਰੂ ਨਾਲ ਗੱਲਬਾਤ ਕਰ ਰਹੇ ਹਾਂ। ਕਈ ਹੋਰ ਦੇਸ਼ ਵੀ ਚਾਹੁੰਦੇ ਹਨ ਕਿ ਅਸੀਂ ਉਨ੍ਹਾਂ ਨਾਲ ਗੱਲਬਾਤ ਸ਼ੁਰੂ ਕਰੀਏ। ਉਨ੍ਹਾਂ ਕਿਹਾ ਕਿ ਕਾਰੋਬਾਰ ’ਚ ਸਰਲਤਾ ਨੂੰ ਉਤਸ਼ਾਹ ਦੇਣ ਲਈ ਕੇਂਦਰ ਨੇ 42,000 ਪ੍ਰਵਾਨਗੀਆਂ ਨੂੰ ਹਟਾ ਦਿੱਤਾ ਹੈ ਅਤੇ 1,500 ਕਾਨੂੰਨਾਂ ਨੂੰ ਖਤਮ ਕਰ ਦਿੱਤਾ ਹੈ।
ਇਹ ਵੀ ਪੜ੍ਹੋ : RBI ਦਾ ਇਤਿਹਾਸਕ ਫ਼ੈਸਲਾ : SBI, HDFC, ICICI ਸਮੇਤ ਸਾਰੇ ਬੈਂਕਾਂ 'ਚ ਕੀਤਾ ਅਹਿਮ ਬਦਲਾਅ
ਇਹ ਵੀ ਪੜ੍ਹੋ : ਮਸਾਲਿਆਂ ਨਾਲ 'ਜਾਨ ਨੂੰ ਖ਼ਤਰਾ’: UN ਦੀ ਸੰਸਥਾ ਨੇ 'ਲੇਡ' ਦੀ ਹੱਦ ਕੀਤੀ ਤੈਅ, ਭਾਰਤੀ ਕੰਪਨੀਆਂ ਦੀ ਵਧੀ ਪਰੇਸ਼ਾਨੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
