ਪੇਜਰਾਂ ਤੇ ਵਾਕੀ-ਟਾਕੀਜ਼ ''ਚ ਧਮਾਕਿਆਂ ਤੋਂ ਬਾਅਦ ਭਾਰਤ ਚੌਕਸ, CCTV ਕੈਮਰਿਆਂ ''ਤੇ ਲੱਗ ਸਕਦੀ ਹੈ ਪਾਬੰਦੀ

Saturday, Sep 28, 2024 - 04:03 PM (IST)

ਨਵੀਂ ਦਿੱਲੀ - ਹਾਲ ਹੀ ਵਿੱਚ ਲੇਬਨਾਨ ਵਿੱਚ ਪੇਜਰਾਂ ਅਤੇ ਵਾਕੀ-ਟਾਕੀਜ਼ ਵਿੱਚ ਹੋਏ ਧਮਾਕਿਆਂ ਤੋਂ ਬਾਅਦ ਭਾਰਤ ਵੀ ਚੌਕਸ ਹੋ ਗਿਆ ਹੈ। ਸਰਕਾਰ ਨੇ ਦੇਸ਼ ਭਰ 'ਚ ਵੱਡੀ ਗਿਣਤੀ 'ਚ ਚੀਨੀ ਸੀਸੀਟੀਵੀ ਕੈਮਰਿਆਂ ਨੂੰ ਲੈ ਕੇ ਨਵੀਂ ਨੀਤੀ ਲਾਗੂ ਕਰਨ ਦੀ ਤਿਆਰੀ ਕਰ ਲਈ ਹੈ। ਸਰਕਾਰ ਨੇ ਪਹਿਲਾਂ ਵੀ ਚੀਨੀ ਵਿਕਰੇਤਾਵਾਂ ਨੂੰ ਬਾਹਰ ਕਰਨ ਦੀ ਯੋਜਨਾ ਬਣਾਈ ਸੀ ਪਰ ਹੁਣ ਇਸ ਨੂੰ ਤੇਜ਼ੀ ਨਾਲ ਲਾਗੂ ਕਰਨ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਕ ਰਿਪੋਰਟ ਮੁਤਾਬਕ ਕੇਂਦਰ ਸਰਕਾਰ ਇਸ ਫੈਸਲੇ ਨੂੰ ਜਲਦ ਤੋਂ ਜਲਦ ਲਾਗੂ ਕਰਨ 'ਤੇ ਜ਼ੋਰ ਦੇ ਰਹੀ ਹੈ। ਇਸ ਫ਼ੈਸਲੇ ਨਾਲ ਚੀਨੀ ਕੰਪਨੀਆਂ ਨੂੰ ਵੱਡਾ ਝਟਕਾ ਲੱਗ ਸਕਦਾ ਹੈ। 

ਸਰਕਾਰ ਦੀ ਇਹ ਨੀਤੀ 8 ਅਕਤੂਬਰ ਤੋਂ ਲਾਗੂ ਹੋਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਸਾਰੇ ਚੀਨੀ ਸੀਸੀਟੀਵੀ ਕੈਮਰੇ ਵਿਕਰੇਤਾਵਾਂ ਨੂੰ ਭਾਰਤ ਤੋਂ ਬਾਹਰ ਕੱਢ ਦਿੱਤਾ ਜਾਵੇਗਾ। ਨਤੀਜੇ ਵਜੋਂ ਭਾਰਤੀ ਕੰਪਨੀਆਂ ਨੂੰ ਇਸ ਖੇਤਰ ਵਿੱਚ ਵੱਡਾ ਮੌਕਾ ਮਿਲ ਸਕਦਾ ਹੈ। ਸਰਕਾਰ ਦਾ ਇਹ ਕਦਮ ਨਾ ਸਿਰਫ ਸੁਰੱਖਿਆ ਚਿੰਤਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਚੁੱਕਿਆ ਗਿਆ ਹੈ, ਸਗੋਂ ਡਾਟਾ ਲੀਕ ਹੋਣ ਦੀਆਂ ਸੰਭਾਵਨਾਵਾਂ ਤੋਂ ਬਚਣ ਲਈ ਵੀ ਚੁੱਕਿਆ ਗਿਆ ਹੈ।

ਸੁਰੱਖਿਆ 'ਤੇ ਸਰਕਾਰ ਦਾ ਧਿਆਨ

ਭਾਰਤ ਨੇ ਲੇਬਨਾਨ ਧਮਾਕਿਆਂ ਤੋਂ ਬਾਅਦ ਆਪਣੇ ਸੀਸੀਟੀਵੀ ਸੁਰੱਖਿਆ ਉਪਾਵਾਂ ਨੂੰ ਸਖ਼ਤ ਕਰਨ ਦੀ ਵੀ ਯੋਜਨਾ ਬਣਾਈ ਹੈ। ਸਰਕਾਰ ਨੇ ਇਸ ਤੋਂ ਪਹਿਲਾਂ ਮਾਰਚ ਅਤੇ ਅਪ੍ਰੈਲ ਵਿੱਚ ਇੱਕ ਗੈਜੇਟ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਸੀ, ਜਿਸ ਵਿੱਚ ਸੀਸੀਟੀਵੀ ਕੈਮਰਿਆਂ ਦੇ ਉਤਪਾਦਨ ਅਤੇ ਵਿਕਰੀ ਨਾਲ ਸਬੰਧਤ ਦਿਸ਼ਾ-ਨਿਰਦੇਸ਼ ਦਿੱਤੇ ਗਏ ਸਨ। ਲੇਬਨਾਨ ਵਿੱਚ ਵਾਪਰੀ ਘਟਨਾ ਤੋਂ ਬਾਅਦ ਸਰਕਾਰ ਨੇ ਇਸ ਦਿਸ਼ਾ ਵਿੱਚ ਤੇਜ਼ੀ ਦਿਖਾਈ ਹੈ। ਹੁਣ ਭਾਰਤ 'ਚ ਸਿਰਫ਼ ਉਨ੍ਹਾਂ ਕੰਪਨੀਆਂ ਨੂੰ ਸੀਸੀਟੀਵੀ ਵੇਚਣ ਦੀ ਇਜਾਜ਼ਤ ਹੋਵੇਗੀ, ਜਿਨ੍ਹਾਂ 'ਤੇ ਸਰਕਾਰ ਭਰੋਸਾ ਕਰ ਸਕਦੀ ਹੈ।

ਡਾਟਾ ਲੀਕ ਦਾ ਖਤਰਾ

ਸੂਤਰਾਂ ਮੁਤਾਬਕ ਸਰਕਾਰ ਦੀ ਚਿੰਤਾ ਧਮਾਕੇ ਨਾਲ ਘੱਟ ਅਤੇ ਡਾਟਾ ਲੀਕ ਹੋਣ ਨਾਲ ਜ਼ਿਆਦਾ ਜੁੜੀ ਹੋਈ ਹੈ। ਕਈ ਸੰਵੇਦਨਸ਼ੀਲ ਥਾਵਾਂ 'ਤੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ ਜਿੱਥੋਂ ਮਹੱਤਵਪੂਰਨ ਜਾਣਕਾਰੀ ਲੀਕ ਹੋ ਸਕਦੀ ਹੈ। ਸਰਕਾਰ ਹੁਣ 'ਮੇਕ-ਇਨ-ਇੰਡੀਆ' ਉਤਪਾਦਾਂ ਨੂੰ ਪਹਿਲ ਦੇ ਰਹੀ ਹੈ ਅਤੇ ਨਵੇਂ ਦਿਸ਼ਾ-ਨਿਰਦੇਸ਼ਾਂ ਨੇ ਇਹ ਯਕੀਨੀ ਬਣਾਇਆ ਹੈ ਕਿ ਸੀਸੀਟੀਵੀ ਕੈਮਰੇ ਸਿਰਫ਼ ਭਾਰਤ ਵਿੱਚ ਹੀ ਬਣਾਏ ਜਾਣ।

ਚੀਨੀ ਕੰਪਨੀਆਂ ਦਾ ਬਾਜ਼ਾਰ 'ਤੇ ਕਬਜ਼ਾ 


Harinder Kaur

Content Editor

Related News