ਸਾਲ 2047 ਤੱਕ ਵਿਕਸਤ ਦੇਸ਼ ਬਣਨ ਲਈ ਭਾਰਤ ਨੂੰ 8-9 ਫ਼ੀਸਦੀ ਵਿਕਾਸ ਦਰ ਦੀ ਲੋੜ: ਡੈਲੋਇਟ
Friday, Sep 08, 2023 - 02:43 PM (IST)

ਨਵੀਂ ਦਿੱਲੀ (ਭਾਸ਼ਾ)- ਸਾਲ 2047 ਤੱਕ ਭਾਰਤ ਨੂੰ ਵਿਕਸਤ ਦੇਸ਼ ਬਣਨ ਲਈ ਅਗਲੇ 20 ਸਾਲਾਂ ਵਿੱਚ 8-9 ਫ਼ੀਸਦੀ ਦੀ ਦਰ ਨਾਲ ਵਿਕਾਸ ਕਰਨ ਦੀ ਜ਼ਰੂਰਤ ਹੈ। ਇਹ ਗੱਲ ਡੇਲੋਇਟ ਸਾਊਥ ਏਸ਼ੀਆ ਦੇ ਸੀਈਓ ਰੋਮਲ ਸ਼ੈਟੀ ਵਲੋਂ ਕਹੀ ਗਈ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2047 ਤੱਕ ਭਾਰਤ ਨੂੰ ਇੱਕ ਵਿਕਸਤ ਦੇਸ਼ ਬਣਾਉਣ ਲਈ ਕੰਮ ਕਰਨ ਦਾ ਸੱਦਾ ਦਿੱਤਾ ਹੈ।
ਇਹ ਵੀ ਪੜ੍ਹੋ : ਚੀਨ ’ਚ iPhone ’ਤੇ ਲੱਗੀ ਪਾਬੰਦੀ, ਸਰਕਾਰੀ ਕਰਮਚਾਰੀਆਂ ਨੂੰ ਇਸ ਦੀ ਵਰਤੋਂ ਨਾ ਕਰਨ ਦੇ ਹੁਕਮ
ਸ਼ੈੱਟੀ ਨੇ ਕਿਹਾ ਕਿ ਭਾਰਤ ਨੂੰ 'ਚੀਨ ਪਲੱਸ ਵਨ' ਰਣਨੀਤੀ ਦਾ ਫ਼ਾਇਦਾ ਹੋ ਸਕਦਾ ਹੈ, ਕਿਉਂਕਿ ਕੋਈ ਹੋਰ ਦੇਸ਼ ਇਸ ਤਰ੍ਹਾਂ ਦੇ ਕੰਮਕਾਜ ਦੇ ਪੈਮਾਨੇ ਅਤੇ ਆਕਾਰ ਦੀ ਪੇਸ਼ਕਸ਼ ਨਹੀਂ ਕਰ ਸਕਦਾ ਹੈ, ਜੋ ਉਥੇ ਮਿਲਦਾ ਹੈ। ਪੁਲਾੜ ਖੇਤਰ ਦਾ ਹਵਾਲਾ ਦਿੰਦੇ ਹੋਏ, ਉਸਨੇ ਕਿਹਾ ਕਿ ਭਾਰਤ ਵਿੱਚ ਪਹਿਲਾਂ ਹੀ 200 ਸਟਾਰਟਅੱਪ ਹਨ ਅਤੇ 2040 ਤੱਕ 100 ਅਰਬ ਅਮਰੀਕੀ ਡਾਲਰ ਦਾ ਨਿਵੇਸ਼ ਕਰ ਸਕਦਾ ਹੈ। ਸ਼ੈਟੀ ਨੇ ਦੱਸਿਆ ਕਿ, "ਵਿਕਸਿਤ ਅਰਥਵਿਵਸਥਾ ਬਣਨ ਲਈ ਸਾਨੂੰ 2047 ਤੱਕ ਘੱਟੋ-ਘੱਟ 8-9 ਫ਼ੀਸਦੀ ਦੀ ਦਰ ਨਾਲ ਵਿਕਾਸ ਕਰਨਾ ਹੋਵੇਗਾ... ਮੱਧ ਆਮਦਨੀ ਦੇ ਪੱਧਰ ਤੋਂ ਅੱਗੇ ਵਧਣਾ ਹੋਵੇਗਾ... ਇਸ ਰਫ਼ਤਾਰ ਨਾਲ ਵਿਕਾਸ ਕਰਨਾ ਆਸਾਨ ਨਹੀਂ ਹੈ।"
ਇਹ ਵੀ ਪੜ੍ਹੋ : ਤਿਉਹਾਰੀ ਸੀਜ਼ਨ 'ਚ ਖੰਡ ਦੀਆਂ ਕੀਮਤਾਂ 'ਚ ਹੋਇਆ ਵਾਧਾ, 6 ਸਾਲਾਂ ਦੇ ਉੱਚੇ ਪੱਧਰ 'ਤੇ ਪੁੱਜੇ ਭਾਅ
ਦੁਨੀਆ ਵਿੱਚ ਬਹੁਤ ਘੱਟ ਦੇਸ਼ ਅਜਿਹੇ ਹਨ, ਜੋ 8-9 ਫ਼ੀਸਦੀ ਸਾਲਾਨਾ ਦੀ ਦਰ ਨਾਲ ਵਿਕਾਸ ਕਰਨ ਦੇ ਸਮਰੱਥ ਹਨ।ਮੋਦੀ ਨੇ ਹਾਲ ਹੀ ਵਿੱਚ ਦਿੱਤੇ ਇੱਕ ਇੰਟਰਵਿਊ ਵਿੱਚ ਕਿਹਾ ਸੀ ਕਿ ਭਾਰਤ ਆਉਣ ਵਾਲੇ ਸਮੇਂ ਵਿੱਚ ਚੋਟੀ ਦੀਆਂ ਤਿੰਨ ਅਰਥਵਿਵਸਥਾਵਾਂ ਵਿੱਚ ਸ਼ਾਮਲ ਹੋਵੇਗਾ। ਉਨ੍ਹਾਂ ਕਿਹਾ ਸੀ, ''ਮੈਨੂੰ ਯਕੀਨ ਹੈ ਕਿ 2047 ਤੱਕ ਸਾਡਾ ਦੇਸ਼ ਵਿਕਸਤ ਦੇਸ਼ਾਂ 'ਚ ਸ਼ਾਮਲ ਹੋ ਜਾਵੇਗਾ। ਸਾਡੀ ਅਰਥਵਿਵਸਥਾ ਹੋਰ ਵੀ ਸੰਮਲਿਤ ਹੋਵੇਗੀ।” ਭਾਰਤ ਇਸ ਸਮੇਂ ਅਮਰੀਕਾ, ਚੀਨ, ਜਾਪਾਨ ਅਤੇ ਜਰਮਨੀ ਤੋਂ ਬਾਅਦ ਦੁਨੀਆ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਹੈ।
ਇਹ ਵੀ ਪੜ੍ਹੋ : G-20 ਸੰਮੇਲਨ ਮੌਕੇ ਦੁਲਹਨ ਵਾਂਗ ਸਜਾਈ ਦਿੱਲੀ, ਮਹਿਮਾਨਾਂ ਨੂੰ ਗੀਤਾ ਦਾ ਗਿਆਨ ਦੇਵੇਗੀ ਇਹ ਖ਼ਾਸ ਐਪ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8