ਵਿਸ਼ਵ ਵਪਾਰ ਸੰਗਠਨ ਦੀ ਕਾਨਫਰੰਸ ''ਚ ਗੈਰ-ਵਪਾਰਕ ਮੁੱਦਿਆਂ ''ਤੇ ਗੱਲ ਨਹੀਂ ਕਰੇਗਾ ਭਾਰਤ
Thursday, Feb 08, 2024 - 02:59 PM (IST)
ਬਿਜ਼ਨੈੱਸ ਡੈਸਕ - 13ਵੀਂ ਮੰਤਰੀ ਪੱਧਰੀ ਕਾਨਫਰੰਸ (MC) ਇਸ ਮਹੀਨੇ 26 ਤੋਂ 29 ਫਰਵਰੀ ਤੱਕ ਅਬੂ ਧਾਬੀ, ਸੰਯੁਕਤ ਅਰਬ ਅਮੀਰਾਤ ਵਿੱਚ ਆਯੋਜਿਤ ਕੀਤੀ ਜਾ ਰਹੀ ਹੈ। ਭਾਰਤ ਇਸ ਮਹੀਨੇ ਦੇ ਅੰਤ ਵਿੱਚ ਹੋਣ ਵਾਲੀ ਵਿਸ਼ਵ ਵਪਾਰ ਸੰਗਠਨ (ਡਬਲਯੂ.ਟੀ.ਓ.) ਦੀ ਦੋ-ਸਾਲਾ ਬੈਠਕ ਵਿੱਚ ਵਾਤਾਵਰਣ, ਲਿੰਗ ਮੁੱਦਿਆਂ ਅਤੇ ਐੱਮਐੱਸਐੱਮਈ ਵਰਗੇ ਗੈਰ-ਵਪਾਰਕ ਮੁੱਦਿਆਂ ਬਾਰੇ ਕਿਸੇ ਤਰ੍ਹਾਂ ਦੀ ਗੱਲਬਾਤ ਨਹੀਂ ਕਰੇਗਾ।
ਇਹ ਵੀ ਪੜ੍ਹੋ - ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਨਹੀਂ ਮਿਲੇਗੀ ਅਜੇ ਰਾਹਤ, ਕਰਨਾ ਪੈ ਸਕਦੈ ਲੰਬਾ ਇੰਤਜ਼ਾਰ
ਇਸ ਮਾਮਲੇ ਦੇ ਸਬੰਧ ਵਿਚ ਸਰਕਾਰੀ ਅਧਿਕਾਰੀਆਂ ਨੇ ਕਿਹਾ ਕਿ ਭਾਰਤ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਵਾਲੇ ਕਿਸੇ ਵੀ ਪ੍ਰੋਗਰਾਮ ਦੇ ਨਾਲ-ਨਾਲ MSME ਅਤੇ ਲਿੰਗ ਨੂੰ ਕਾਰੋਬਾਰ ਨਾਲ ਜੋੜਨ ਦੇ ਵਿਰੁੱਧ ਹੈ। ਇਕ ਅਧਿਕਾਰੀ ਨੇ ਇਸ ਬਾਰੇ ਕਿਹਾ ਕਿ ਅਸੀਂ ਭਵਿੱਖ 'ਚ ਵੀ ਇਨ੍ਹਾਂ ਮੁੱਦਿਆਂ 'ਤੇ ਕੋਈ ਵੀ ਗੱਲਬਾਤ ਕਰਨ ਦੇ ਖ਼ਿਲਾਫ਼ ਹਾਂ। MC 13 ਤੋਂ ਪਹਿਲਾਂ, ਬਹੁਤ ਸਾਰੇ ਵਿਕਸਤ ਦੇਸ਼ ਇਨ੍ਹਾਂ ਗੈਰ-ਵਪਾਰਕ ਮੁੱਦਿਆਂ 'ਤੇ ਰਸਮੀ ਗੱਲਬਾਤ ਸ਼ੁਰੂ ਕਰਨ 'ਤੇ ਜ਼ੋਰ ਦੇ ਰਹੇ ਹਨ।
ਇਹ ਵੀ ਪੜ੍ਹੋ - ਵੱਡੀ ਖ਼ਬਰ: RBI ਨੇ 2024 ਦੀ ਪਹਿਲੀ ਬੈਠਕ 'ਚ ਵੀ ਰੈਪੋ ਰੇਟ 'ਚ ਨਹੀਂ ਕੀਤਾ ਕੋਈ ਬਦਲਾਅ
ਇਸ ਦੇ ਨਾਲ ਹੀ ਅਧਿਕਾਰੀ ਅਨੁਸਾਨ ਕੁਝ ਖ਼ਾਸ ਸੰਸਥਾਵਾਂ ਅਜਿਹੀਆਂ ਹਨ, ਜਿੱਥੇ ਇਹਨਾਂ ਮੁੱਦਿਆਂ 'ਤੇ ਚਰਚਾ ਕੀਤੀ ਜਾਣੀ ਚਾਹੀਦੀ ਹੈ। ਇਹ ਵਪਾਰ ਨਾਲ ਸਬੰਧਤ ਮੁੱਦੇ ਨਹੀਂ ਹਨ ਪਰ ਇਨ੍ਹਾਂ ਦਾ ਵਪਾਰ 'ਤੇ ਪ੍ਰਭਾਵ ਜ਼ਰੂਰ ਪੈਂਦਾ ਹੈ।' ਵਿਕਸਤ ਦੇਸ਼ ਡਬਲਯੂ.ਟੀ.ਓ ਗੱਲਬਾਤ ਵਿੱਚ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਵਰਗੇ ਮੁੱਦਿਆਂ ਨੂੰ ਵੀ ਸ਼ਾਮਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਭਾਰਤ ਦਾ ਮੰਨਣਾ ਹੈ ਕਿ ਇਹ ਇੱਕ ਸਮਾਜਿਕ ਅਤੇ ਘਰੇਲੂ ਮੁੱਦਾ ਹੈ ਅਤੇ ਇਸ 'ਤੇ ਚਰਚਾ ਕਰਨ ਲਈ ਸੰਯੁਕਤ ਰਾਸ਼ਟਰ ਦੀਆਂ ਵਿਸ਼ੇਸ਼ ਕਾਨਫਰੰਸਾਂ ਹਨ। EU ਦੁਆਰਾ CBAM ਨੂੰ ਲਾਗੂ ਕਰਨ ਦੇ ਮੁੱਦੇ 'ਤੇ ਮੰਤਰੀ ਪੱਧਰੀ ਕਾਨਫਰੰਸ ਵਿੱਚ ਚਰਚਾ ਨਹੀਂ ਕੀਤੀ ਜਾ ਸਕਦੀ। ਇਸ ਮਾਮਲੇ 'ਤੇ ਭਾਰਤ ਅਤੇ ਯੂਰਪੀ ਸੰਘ ਵਿਚਾਲੇ ਦੁਵੱਲੀ ਗੱਲਬਾਤ ਹੋ ਰਹੀ ਹੈ।
ਇਹ ਵੀ ਪੜ੍ਹੋ - ਇੱਕ ਪੈਨ ਕਾਰਡ ਨਾਲ ਜੋੜੇ 1000 ਤੋਂ ਵੱਧ ਖਾਤੇ, ਇੰਝ RBI ਦੇ ਰਾਡਾਰ 'ਤੇ ਆਇਆ Paytm ਪੇਮੈਂਟਸ ਬੈਂਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8