ਭਾਰਤ ਨੇ ਭੂਟਾਨ ਨੂੰ 500 ਕਰੋੜ ਰੁਪਏ ਦੀ ਦੂਜੀ ਕਿਸ਼ਤ ਕੀਤੀ ਜਾਰੀ
Thursday, Mar 28, 2024 - 12:57 PM (IST)
ਥਿੰਪੂ (ਯੂ. ਐੱਨ. ਆਈ.) - ਭਾਰਤ ਨੇ ਗਾਇਲਸੁੰਗ ਪ੍ਰਾਜੈਕਟ ਨਾਲ ਸਬੰਧਤ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਭੂਟਾਨ ਨੂੰ 500 ਕਰੋੜ ਰੁਪਏ ਦੀ ਦੂਜੀ ਕਿਸ਼ਤ ਜਾਰੀ ਕੀਤੀ। ਦੂਜੀ ਕਿਸ਼ਤ ਭੂਟਾਨ ਵਿਚ ਭਾਰਤ ਦੇ ਰਾਜਦੂਤ ਸੁਧਾਕਰ ਦਲੇਲਾ ਨੇ ਭੂਟਾਨ ਦੇ ਵਿਦੇਸ਼ ਮਾਮਲਿਆਂ ਅਤੇ ਵਿਦੇਸ਼ ਵਪਾਰ ਮੰਤਰੀ, ਲਿਓਨਪੋ ਡੀ. ਐੱਨ. ਧੁੰਗਯੇਲ ਨੂੰ ਸੌਂਪੀ। ਇਸ ਸਾਲ 28 ਜਨਵਰੀ ਨੂੰ 500 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕੀਤੀ ਗਈ ਸੀ।
ਇਹ ਵੀ ਪੜ੍ਹੋ : April ਤੋਂ ਹੋਣ ਜਾ ਰਹੇ ਹਨ ਕਈ ਵੱਡੇ ਬਦਲਾਅ, 31 ਮਾਰਚ ਤੋਂ ਪਹਿਲਾਂ ਜ਼ਰੂਰ ਪੂਰੇ ਕਰ ਲਓ ਇਹ ਕੰਮ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 23 ਮਾਰਚ ਨੂੰ ਭੂਟਾਨ ਦੀ 2 ਦਿਨਾਂ ਯਾਤਰਾ ਸੰਪੰਨ ਹੋਈ ਸੀ। ਆਪਣੀ ਯਾਤਰਾ ਵਿਚ ਮੋਦੀ ਨੇ ਭੂਟਾਨ ਨੂੰ ਵਿਕਾਸ ਪ੍ਰਾਜੈਕਟਾਂ ਲਈ ਸਮਰਥਨ ਦਾ ਭਰੋਸਾ ਦਿੱਤਾ ਸੀ ਤੇ ਅਗਲੇ 5 ਸਾਲਾਂ ਵਿਚ ਇਸ ਹਿਮਾਲੀਅਨ ਦੇਸ਼ ਨੂੰ 10,000 ਕਰੋੜ ਰੁਪਏ ਦੇਣ ਲਈ ਸਹਿਮਤੀ ਪ੍ਰਗਟਾਈ ਸੀ।
ਇਹ ਵੀ ਪੜ੍ਹੋ : ਬੀਜਿੰਗ ਨੂੰ ਪਛਾੜਦੇ ਹੋਏ ਮੁੰਬਈ ਪਹਿਲੀ ਵਾਰ ਬਣੀ ਏਸ਼ੀਆ ਦੇ ਅਰਬਪਤੀਆਂ ਦੀ ਰਾਜਧਾਨੀ
ਇਹ ਵੀ ਪੜ੍ਹੋ : ਗੰਗਾ, ਯਮੁਨਾ 'ਚ ਪੂਜਾ ਸਮੱਗਰੀ ਸੁੱਟਣ ਦੇ ਮਾਮਲੇ 'ਚ NGT ਨੇ DPCC, UPPCB ਤੋਂ ਮੰਗਿਆ ਜਵਾਬ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8