ਭਾਰਤ ਦਾ ਵਸਤੂ ਅਤੇ ਸੇਵਾ ਨਿਰਯਾਤ 2022-23 'ਚ 760 ਅਰਬ ਡਾਲਰ ਨੂੰ ਪਾਰ ਕਰੇਗਾ : ਪੀਊਸ਼ ਗੋਇਲ

03/29/2023 10:14:41 AM

ਨਵੀਂ ਦਿੱਲੀ- ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਮੰਗਲਵਾਰ ਨੂੰ ਕਿਹਾ ਕਿ ਵਿੱਤੀ ਸਾਲ 2022-23 ਦੇ ਅੰਤ ਤੱਕ ਦੇਸ਼ ਦੀਆਂ ਵਸਤੂਆਂ ਅਤੇ ਸੇਵਾਵਾਂ ਦੀ ਬਰਾਮਦ 760 ਅਰਬ ਡਾਲਰ ਤੋਂ ਵੱਧ ਹੋ ਜਾਣ ਦਾ ਅਨੁਮਾਨ ਹੈ। ਵਿੱਤੀ ਸਾਲ 2021-22 'ਚ ਦੇਸ਼ ਦਾ ਕੁੱਲ ਨਿਰਯਾਤ 676 ਅਰਬ ਡਾਲਰ ਰਿਹਾ ਸੀ ਜਦੋਂ ਕਿ ਇਕ ਸਾਲ ਪਹਿਲਾਂ ਇਹ ਅੰਕੜਾ 500 ਅਰਬ ਡਾਲਰ ਸੀ।

ਇਹ ਵੀ ਪੜ੍ਹੋ- LPG Subsidy: ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡੀ ਰਾਹਤ, ਕੀਤਾ ਇਹ ਐਲਾਨ
ਗੋਇਲ ਨੇ ਇੱਥੇ ਉਦਯੋਗਿਕ ਮੰਡਲ ਐਸੋਚੈਮ ਦੇ ਸਾਲਾਨਾ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਸ ਸਮੇਂ ਜਦੋਂ ਦੁਨੀਆ ਮੰਦੀ, ਉੱਚ ਮਹਿੰਗਾਈ ਅਤੇ ਉੱਚ ਵਿਆਜ ਦਰਾਂ ਦਾ ਸਾਹਮਣਾ ਕਰ ਰਹੀ ਹੈ, ਭਾਰਤ ਵਧੀਆਂ ਪ੍ਰਦਰਸ਼ਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਨੌਂ ਸਾਲਾਂ 'ਚ ਨਰਿੰਦਰ ਮੋਦੀ ਸਰਕਾਰ ਦਾ ਧਿਆਨ ਬੁਨਿਆਦੀ ਆਧਾਰ ਖੜ੍ਹਾ ਕਰਨ 'ਤੇ ਰਿਹਾ ਹੈ ਤਾਂ ਜੋ ਅਰਥਵਿਵਸਥਾ ਕਈ ਸਾਲਾਂ ਤੱਕ ਨਿਰਵਿਘਨ ਅਤੇ ਸਥਿਰਤਾ ਨਾਲ ਵਧਦੀ ਰਹੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵਿਸ਼ਵ ਵਪਾਰ 'ਚ ਭਾਰਤ ਦੇ ਪ੍ਰਦਰਸ਼ਨ ਨੇ ਆਲੋਚਕਾਂ ਨੂੰ ਗਲਤ ਸਾਬਤ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਸੂਬੇ 'ਚ ਦੁੱਗਣਾ ਹੋਵੇਗਾ ਬਾਸਮਤੀ ਦਾ ਰਕਬਾ, ਵਿਦੇਸ਼ਾਂ ਤੱਕ ਪਹੁੰਚੇਗਾ ਪੰਜਾਬ ਦਾ ਬ੍ਰਾਂਡ
ਉਨ੍ਹਾਂ ਕਿਹਾ, ''ਮੈਂ ਮਾਣ ਅਤੇ ਖੁਸ਼ੀ ਨਾਲ ਕਹਿ ਸਕਦਾ ਹਾਂ ਕਿ ਭਾਰਤ ਨੇ ਚਾਲੂ ਵਿੱਤੀ ਸਾਲ 'ਚ ਅੱਜ ਦੀ ਤਾਰੀਖ਼ 'ਚ 750 ਅਰਬ ਡਾਲਰ ਦਾ ਨਿਰਯਾਤ ਅੰਕੜਾ ਪਾਰ ਕਰ ਲਿਆ ਹੈ।'' ਉਨ੍ਹਾਂ ਉਮੀਦ ਜਤਾਈ ਕਿ 31 ਮਾਰਚ ਨੂੰ ਵਿੱਤੀ ਸਾਲ ਦੇ ਖਤਮ ਹੋਣ ਤੱਕ ਇਹ ਅੰਕੜਾ 760 ਅਰਬ ਡਾਲਰ ਨੂੰ ਪਾਰ ਕਰ ਜਾਵੇਗਾ।

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ। 


Aarti dhillon

Content Editor

Related News