ਭਾਰਤ ਬਣੇਗਾ ਇਲੈਕਟ੍ਰਿਕ ਵਾਹਨਾਂ ਦੀ ਹੱਬ : ਗਡਕਰੀ

Thursday, Oct 17, 2019 - 12:54 AM (IST)

ਭਾਰਤ ਬਣੇਗਾ ਇਲੈਕਟ੍ਰਿਕ ਵਾਹਨਾਂ ਦੀ ਹੱਬ : ਗਡਕਰੀ

ਨਵੀਂ ਦਿੱਲੀ (ਯੂ. ਐੱਨ. ਆਈ.)-ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤੀਨ ਗਡਕਰੀ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ ਦੇਸ਼ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਜੈਵਿਕ ਈਂਧਣ ਨਾਲ ਚੱਲਣ ਵਾਲੇ ਵਾਹਨਾਂ ਦੀ ਗਿਣਤੀ ਘੱਟ ਕਰ ਕੇ ਦੇਸ਼ ਨੂੰ ਇਲੈਕਟ੍ਰਿਕ ਵਾਹਨਾਂ ਦੀ ਹੱਬ ਬਣਾਉਣਾ ਹੈ।

ਗਡਕਰੀ ਨੇ ਇਥੇ ਬਜਾਜ ਆਟੋ ਦੇ ਇਲੈਕਟ੍ਰਿਕ ਸਕੂਟਰ 'ਚੇਤਕ' ਨੂੰ ਲਾਂਚ ਕਰਨ ਮੌਕੇ ਕਿਹਾ ਕਿ ਉਨ੍ਹਾਂ ਨੇ ਪੂਰੀ ਦੁਨੀਆ 'ਚ ਡੀਜ਼ਲ ਅਤੇ ਪੈਟਰੋਲ ਵਾਹਨਾਂ ਦੀ ਤੁਲਨਾ 'ਚ ਇਲੈਕਟ੍ਰਿਕ ਵਾਹਨਾਂ ਦੀ ਸੰਭਾਵਨਾ ਦਾ ਮੁਲਾਂਕਣ ਕੀਤਾ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ 5 ਸਾਲਾਂ 'ਚ ਉਨ੍ਹਾਂ ਨੇ ਮਹਾਰਾਸ਼ਟਰ ਦੇ 5 ਜ਼ਿਲਿਆਂ ਨੂੰ ਡੀਜ਼ਲ ਅਤੇ ਪੈਟਰੋਲ ਤੋਂ ਮੁਕਤ ਕਰਨ ਦਾ ਇਕ ਹੋਰ ਟੀਚਾ ਤੈਅ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ ਇਲੈਕਟ੍ਰਿਕ ਵਾਹਨਾਂ ਦੀ ਹੱਬ ਬਣਾਉਣਾ ਮੁਸ਼ਕਿਲ ਕੰਮ ਜ਼ਰੂਰ ਹੈ ਪਰ ਅਸੰਭਵ ਨਹੀਂ ਹੈ।


author

Karan Kumar

Content Editor

Related News