ਭਾਰਤ-ਯੂਏਈ ਮੁਕਤ ਵਪਾਰ ਸਮਝੌਤੇ ਦਾ ਵੱਡਾ ਅਸਰ, ਦੁਵੱਲਾ ਵਪਾਰ 100 ਅਰਬ ਡਾਲਰ ਦੇ ਪਾਰ

Saturday, May 02, 2026 - 11:51 AM (IST)

ਭਾਰਤ-ਯੂਏਈ ਮੁਕਤ ਵਪਾਰ ਸਮਝੌਤੇ ਦਾ ਵੱਡਾ ਅਸਰ, ਦੁਵੱਲਾ ਵਪਾਰ 100 ਅਰਬ ਡਾਲਰ ਦੇ ਪਾਰ

ਬਿਜ਼ਨੈੱਸ ਡੈਸਕ : ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਸ਼ੁੱਕਰਵਾਰ ਨੂੰ ਵੱਡੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਭਾਰਤ ਅਤੇ ਸੰਯੁਕਤ ਅਰਬ ਅਮੀਰਾ (ਯੂਏਈ) ਵਿਚਕਾਰ ਦੁਵੱਲਾ ਵਪਾਰ 100 ਅਰਬ ਡਾਲਰ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ। ਉਨ੍ਹਾਂ ਦੱਸਿਆ ਕਿ ਮਈ 2022 ਵਿੱਚ ਲਾਗੂ ਹੋਏ ਮੁਕਤ ਵਪਾਰ ਸਮਝੌਤੇ (ਸੀ.ਈ.ਪੀ.ਏ. - CEPA) ਤੋਂ ਬਾਅਦ ਦੋਵਾਂ ਦੇਸ਼ਾਂ ਦੇ ਵਪਾਰਕ ਸਬੰਧਾਂ ਵਿੱਚ ਇਹ ਵੱਡੀ ਤੇਜ਼ੀ ਦੇਖਣ ਨੂੰ ਮਿਲੀ ਹੈ।

ਇਹ ਵੀ ਪੜ੍ਹੋ :   Credit Card ਧਾਰਕਾਂ ਲਈ RBI ਨੇ ਲਾਗੂ ਕੀਤਾ ਨਵਾਂ ਨਿਯਮ, ਗਾਹਕਾਂ ਨੂੰ ਮਿਲੇਗੀ ਰਾਹਤ

ਵਪਾਰ ਵਿੱਚ ਰਿਕਾਰਡ ਵਾਧਾ 

ਵਪਾਰਕ ਅੰਕੜਿਆਂ ਅਨੁਸਾਰ, ਵਿੱਤੀ ਸਾਲ 2025-26 ਵਿੱਚ ਭਾਰਤ ਅਤੇ ਯੂਏਈ ਵਿਚਕਾਰ ਵਪਾਰ ਵਧ ਕੇ 101.25 ਅਰਬ ਡਾਲਰ ਹੋ ਗਿਆ ਹੈ, ਜੋ ਕਿ ਵਿੱਤੀ ਸਾਲ 2024-25 ਵਿੱਚ 100.03 ਅਰਬ ਡਾਲਰ ਸੀ। ਗੋਇਲ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਇਹ ਸਮਝੌਤਾ ਅਫਰੀਕਾ, ਖਾੜੀ ਸਹਿਯੋਗ ਕੌਂਸਲ (GCC) ਦੇਸ਼ਾਂ, ਪੱਛਮੀ ਏਸ਼ੀਆ, ਸੁਤੰਤਰ ਦੇਸ਼ਾਂ ਦੇ ਰਾਸ਼ਟਰਮੰਡਲ (CIS) ਅਤੇ ਕੁਝ ਯੂਰਪੀਅਨ ਦੇਸ਼ਾਂ ਲਈ ਵਪਾਰਕ 'ਪ੍ਰਵੇਸ਼ ਦੁਆਰ' ਵਜੋਂ ਕੰਮ ਕਰ ਰਿਹਾ ਹੈ।

ਇਹ ਵੀ ਪੜ੍ਹੋ :   Online Gaming ਦੇ ਨਵੇਂ ਨਿਯਮ ਲਾਗੂ: Rules ਤੋੜਨ 'ਤੇ ਹੋਵੇਗੀ ਜੇਲ੍ਹ ਤੇ ਲੱਗੇਗਾ ਕਰੋੜਾਂ ਦਾ ਜੁਰਮਾਨਾ

ਇਨ੍ਹਾਂ ਖੇਤਰਾਂ ਵਿੱਚ ਹੋਇਆ ਵਾਧਾ 

ਵਣਜ ਮੰਤਰੀ ਅਨੁਸਾਰ, ਵਸਤੂਆਂ ਦੇ ਵਪਾਰ ਦੇ ਨਾਲ-ਨਾਲ ਸੇਵਾਵਾਂ ਦੇ ਖੇਤਰ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਖਾਸ ਤੌਰ 'ਤੇ ਰਤਨ ਅਤੇ ਗਹਿਣੇ, ਇੰਜੀਨੀਅਰਿੰਗ ਉਤਪਾਦ, ਇਲੈਕਟ੍ਰੋਨਿਕਸ ਅਤੇ ਖੇਤੀਬਾੜੀ ਵਰਗੇ ਪ੍ਰਮੁੱਖ ਖੇਤਰਾਂ ਵਿੱਚ ਵਪਾਰ ਦਾ ਕਾਫੀ ਵਿਸਤਾਰ ਹੋਇਆ ਹੈ, ਜਿਸ ਨਾਲ ਨਵੇਂ ਬਾਜ਼ਾਰ ਖੁੱਲ੍ਹ ਰਹੇ ਹਨ।

ਇਹ ਵੀ ਪੜ੍ਹੋਮਹਿੰਗਾਈ ਦਾ ਵੱਡਾ ਝਟਕਾ: LPG ਸਿਲੰਡਰ ਦੀਆਂ ਕੀਮਤਾਂ 'ਚ ਭਾਰੀ ਵਾਧਾ, 261 ਰੁਪਏ ਵਧੇ ਭਾਅ

ਭਾਰਤ-ਬ੍ਰਿਟੇਨ ਵਪਾਰਕ ਸਬੰਧਾਂ 'ਤੇ ਵੀ ਚਰਚਾ 

ਇਸ ਦੇ ਨਾਲ ਹੀ, ਭਾਰਤ ਨੇ ਬ੍ਰਿਟੇਨ ਨਾਲ ਵੀ ਆਪਣੇ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਚਰਚਾ ਕੀਤੀ ਹੈ। ਪੀਯੂਸ਼ ਗੋਇਲ ਅਤੇ ਬ੍ਰਿਟੇਨ ਦੇ ਵਣਜ ਮੰਤਰੀ ਪੀਟਰ ਕਾਇਲ ਵਿਚਕਾਰ ਹੋਈ ਆਨਲਾਈਨ ਬੈਠਕ ਵਿੱਚ ਭਾਰਤ-ਬ੍ਰਿਟੇਨ ਵਿਆਪਕ ਆਰਥਿਕ ਅਤੇ ਵਪਾਰਕ ਸਮਝੌਤੇ (CETA) ਦੇ ਮੌਕਿਆਂ ਬਾਰੇ ਗੱਲਬਾਤ ਹੋਈ। ਦੱਸਣਯੋਗ ਹੈ ਕਿ 24 ਜੁਲਾਈ 2025 ਨੂੰ ਹੋਏ ਇਸ ਸਮਝੌਤੇ ਤਹਿਤ ਭਾਰਤ ਦੇ 99 ਫੀਸਦੀ ਨਿਰਯਾਤ ਨੂੰ ਬ੍ਰਿਟੇਨ ਦੇ ਬਾਜ਼ਾਰ ਵਿੱਚ ਜ਼ੀਰੋ ਡਿਊਟੀ (ਬਿਨਾਂ ਕਿਸੇ ਟੈਕਸ) ਦੀ ਸਹੂਲਤ ਮਿਲੇਗੀ।

ਇਹ ਵੀ ਪੜ੍ਹੋ :  1 ਮਈ ਤੋਂ ਬਦਲ ਜਾਣਗੇ ਕਈ ਨਿਯਮ, Salary-Banking-UPI 'ਤੇ ਹੋਵੇਗਾ ਸਿੱਧਾ ਅਸਰ

ਇਹ ਵੀ ਪੜ੍ਹੋ :    ਹੁਣ Aadhaar ਨਾਲ ਨਹੀਂ ਹੋਵੇਗੀ ਜਨਮ ਮਿਤੀ ਦੀ ਵੈਰੀਫਿਕੇਸ਼ਨ, ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ

ਇਹ ਵੀ ਪੜ੍ਹੋ :  ਸਾਵਧਾਨ! 1 ਮਈ ਤੋਂ ਬੰਦ ਹੋ ਸਕਦੈ ਤੁਹਾਡਾ PAN Card, IT ਵਿਭਾਗ ਨੇ ਜਾਰੀ ਕੀਤੇ ਸਖ਼ਤ ਨਿਯਮ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


 


author

Harinder Kaur

Content Editor

Related News