ਮਲੇਸ਼ੀਆ ਤੋਂ ਹੁਣ ਰੁਪਏ ''ਚ ਵੀ ਵਪਾਰ ਕਰ ਸਕੇਗਾ ਭਾਰਤ

04/02/2023 3:44:27 PM

ਨਵੀਂ ਦਿੱਲੀ- ਭਾਰਤ ਅਤੇ ਮਲੇਸ਼ੀਆ ਹੁਣ ਹੋਰ ਮੁਦਰਾਵਾਂ ਦੇ ਨਾਲ-ਨਾਲ ਭਾਰਤੀ ਰੁਪਏ 'ਚ ਵਪਾਰ ਕਰ ਸਕਣਗੇ। ਵਿਦੇਸ਼ ਮੰਤਰਾਲੇ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ) ਨੇ ਪਿਛਲੇ ਸਾਲ ਜੁਲਾਈ 'ਚ ਭਾਰਤੀ ਮੁਦਰਾ 'ਚ ਵਿਦੇਸ਼ੀ ਵਪਾਰ ਨੂੰ ਮਨਜ਼ੂਰੀ ਦਿੱਤੀ ਸੀ। ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ 'ਚ ਕਿਹਾ, "ਭਾਰਤ ਅਤੇ ਮਲੇਸ਼ੀਆ ਵਿਚਕਾਰ ਵਪਾਰ ਹੁਣ ਭਾਰਤੀ ਰੁਪਏ ਦੇ ਨਾਲ-ਨਾਲ ਹੋਰ ਮੁਦਰਾਵਾਂ 'ਚ ਵੀ ਕੀਤਾ ਜਾ ਸਕਦਾ ਹੈ।"

ਇਹ ਵੀ ਪੜ੍ਹੋ- ਪ੍ਰੀਮੀਅਮ ਉਤਪਾਦਨ ਦੀ ਵਧੀ ਡਿਮਾਂਡ, TV, ਫੋਨ, ਲੈਪਟਾਪ ਸਮੇਤ ਇਹ ਚੀਜ਼ਾਂ 18 ਫ਼ੀਸਦੀ ਤੱਕ ਹੋਈਆਂ ਮਹਿੰਗੀਆਂ
ਮੰਤਰਾਲੇ ਨੇ ਕਿਹਾ ਕਿ ਆਰ.ਬੀ.ਆਈ. ਦੀ ਪਹਿਲਕਦਮੀ ਦਾ ਉਦੇਸ਼ ਵਪਾਰ ਵਿਕਾਸ ਨੂੰ ਸੁਚਾਰੂ ਬਣਾਉਣਾ ਅਤੇ ਭਾਰਤੀ ਰੁਪਏ ਨੂੰ ਦਰਸਾਉਣ 'ਚ ਵਿਸ਼ਵ ਵਪਾਰਕ ਭਾਈਚਾਰੇ ਦੇ ਹਿੱਤਾਂ ਦਾ ਸਮਰਥਨ ਕਰਨਾ ਹੈ।

ਇਹ ਵੀ ਪੜ੍ਹੋ- ਹੁਣ ਆਵੇਗਾ ਚਿਪ ਵਾਲਾ ਈ-ਪਾਸਪੋਰਟ, ਮਈ 'ਚ ਸ਼ੁਰੂ ਹੋਵੇਗਾ ਪਾਇਲਟ ਪ੍ਰਾਜੈਕਟ, ਜਾਣੋ ਖ਼ਾਸੀਅਤ

ਵਿਦੇਸ਼ ਮੰਤਰਾਲੇ ਨੇ ਕਿਹਾ, "ਕੁਆਲਾਲੰਪੁਰ ਸਥਿਤ ਇੰਡੀਆ ਇੰਟਰਨੈਸ਼ਨਲ ਬੈਂਕ ਆਫ ਮਲੇਸ਼ੀਆ (ਆਈ.ਆਈ.ਬੀ.ਐੱਮ) ਨੇ ਭਾਰਤ 'ਚ ਆਪਣੇ ਸੰਬੰਧਿਤ ਬੈਂਕਿੰਗ ਸਹਿਯੋਗੀ ਯੂਨੀਅਨ ਬੈਂਕ ਆਫ ਇੰਡੀਆ (ਯੂ.ਬੀ.ਆਈ) ਦੁਆਰਾ ਵਿਸ਼ੇਸ਼ ਰੁਪਿਆ ਵੋਸਟ੍ਰੋ ਖਾਤਾ ਖੋਲ੍ਹਦੇ ਹੋਏ ਇਸ ਪ੍ਰਣਾਲੀ ਨੂੰ ਲਾਗੂ ਕੀਤਾ ਹੈ। ਵੋਸਟ੍ਰੋ ਖਾਤਿਆਂ ਦੀ ਵਰਤੋਂ ਭਾਰਤੀ ਰੁਪਏ 'ਚ ਭੁਗਤਾਨ ਕਰਨ ਲਈ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ-ਫਰਵਰੀ 'ਚ ਇਕ ਕਰੋੜ ਤੋਂ ਵਧ ਮੋਬਾਇਲ ਨੰਬਰ ਆਧਾਰ ਨਾਲ ਜੋੜੇ ਗਏ

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ। 

Aarti dhillon

This news is Content Editor Aarti dhillon