ਇੰਡੀਅਨ ਬੈਂਕਸ ਐਸੋਸੀਏਸ਼ਨ, FIEO ਰੁਪਏ ''ਚ ਵਪਾਰ ਨੂੰ ਉਤਸ਼ਾਹਿਤ ਕਰਨ ਲਈ ਆਯੋਜਨ ਕਰੇਗੀ ਸਮਾਗਮ
Thursday, Dec 08, 2022 - 06:18 PM (IST)
ਨਵੀਂ ਦਿੱਲੀ (ਭਾਸ਼ਾ) - ਇੰਡੀਅਨ ਬੈਂਕਸ ਐਸੋਸੀਏਸ਼ਨ (ਆਈ.ਬੀ.ਏ.) ਅਤੇ ਬਰਾਮਦਕਾਰਾਂ ਦੀ ਸਿਖਰ ਸੰਸਥਾ FIEO ਰੁਪਏ ਵਿਚ ਵਪਾਰ ਨੂੰ ਉਤਸ਼ਾਹਿਤ ਕਰਨ 'ਤੇ ਜ਼ੋਰ ਦੇ ਰਹੇ ਹਨ। ਇਸ ਤਹਿਤ ਵੱਖ-ਵੱਖ ਹਿੱਸੇਦਾਰਾਂ ਨੂੰ ਸਿਖਲਾਈ ਦੇਣ ਲਈ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਇਕ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ 5 ਦਸੰਬਰ ਨੂੰ ਹੋਈ ਮੀਟਿੰਗ ਵਿਚ ਲਿਆ ਗਿਆ ਸੀ। ਇਹ ਮੀਟਿੰਗ ਵਿੱਤ ਮੰਤਰਾਲੇ ਵੱਲੋਂ ਰੁਪਏ ਵਿੱਚ ਵਿਦੇਸ਼ੀ ਵਪਾਰ ਨੂੰ ਉਤਸ਼ਾਹਿਤ ਕਰਨ ਲਈ ਆਯੋਜਿਤ ਕੀਤੀ ਗਈ ਸੀ।
ਇਸ ਵਿੱਚ ਵਣਜ ਮੰਤਰਾਲੇ ਦੇ ਅਧਿਕਾਰੀ, ਬੈਂਕਾਂ ਦੇ ਸੀਈਓਜ਼ ਅਤੇ ਬਰਾਮਦਕਾਰਾਂ ਨੇ ਸ਼ਿਰਕਤ ਕੀਤੀ। ਅਧਿਕਾਰੀ ਨੇ ਕਿਹਾ ਕਿ ਆਰਬੀਆਈ ਦੇ ਇੱਕ ਪ੍ਰਤੀਨਿਧੀ ਨੇ ਇਸ ਮੁੱਦੇ 'ਤੇ ਨਿਰਯਾਤ ਪ੍ਰਮੋਸ਼ਨ ਕੌਂਸਲਾਂ ਅਤੇ ਸਬੰਧਤ ਬੈਂਕਾਂ ਦੇ ਸਵਾਲਾਂ ਦੇ ਜਵਾਬ ਦਿੱਤੇ। ਇਸ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ ਇੰਡੀਅਨ ਬੈਂਕਸ ਐਸੋਸੀਏਸ਼ਨ ਅਤੇ ਐਫਆਈਈਓ ਸਾਂਝੇ ਤੌਰ 'ਤੇ ਰੁਪਏ ਦੀ ਵਪਾਰ ਪ੍ਰਣਾਲੀ 'ਤੇ ਇੱਕ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕਰਨਗੇ। FIEO ਦੇ ਡਾਇਰੈਕਟਰ ਜਨਰਲ ਅਜੇ ਸਹਾਏ ਨੇ ਕਿਹਾ ਕਿ ਰੁਪਏ ਦੇ ਨਿਪਟਾਰੇ ਦੀ ਵਿਧੀ ਬਰਾਮਦਕਾਰਾਂ ਨੂੰ ਐਕਸਚੇਂਜ ਜੋਖਮਾਂ ਤੋਂ ਬਚਾਅ ਕਰਨ ਵਿੱਚ ਮਦਦ ਕਰੇਗੀ। ਉਨ੍ਹਾਂ ਦੱਸਿਆ ਕਿ ਜਾਗਰੂਕਤਾ ਪ੍ਰੋਗਰਾਮ ਦਾ ਉਦੇਸ਼ ਬੈਂਕ ਕਰਮਚਾਰੀਆਂ , ਨਿਰਯਾਤਕਾਂ ਨੂੰ ਰੁਪਏ ਵਿਚ ਨਿਰਯਾਤ ਬਾਰੇ ਜਾਗਰੂਕ ਕਰਨਾ ਹੈ।
ਇਹ ਵੀ ਪੜ੍ਹੋ : ਭਾਰਤ ਨੇ ਰੋਕਿਆ Vivo ਦੇ 27,000 ਮੋਬਾਈਲ ਫੋਨਾਂ ਦਾ ਨਿਰਯਾਤ, ਚੀਨੀ ਕੰਪਨੀ 'ਤੇ ਲੱਗਾ ਇਹ ਦੋਸ਼
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।