ਡਾਲਰ ਸਾਹਮਣੇ ਭਾਰਤੀ ਕਰੰਸੀ ਹੋਈ ਢੇਰ : 30 ਪੈਸੇ ਟੁੱਟ ਕੇ 96 ਦੇ ਅੰਕੜੇ ਦੇ ਬਿਲਕੁਲ ਕਰੀਬ ਪਹੁੰਚਿਆ ਰੁਪਿਆ

Friday, May 15, 2026 - 11:24 AM (IST)

ਡਾਲਰ ਸਾਹਮਣੇ ਭਾਰਤੀ ਕਰੰਸੀ ਹੋਈ ਢੇਰ : 30 ਪੈਸੇ ਟੁੱਟ ਕੇ 96 ਦੇ ਅੰਕੜੇ ਦੇ ਬਿਲਕੁਲ ਕਰੀਬ ਪਹੁੰਚਿਆ ਰੁਪਿਆ

ਬਿਜ਼ਨੈੱਸ ਡੈਸਕ : ਭਾਰਤੀ ਕਰੰਸੀ 'ਚ ਲਗਾਤਾਰ ਗਿਰਾਵਟ ਦਾ ਦੌਰ ਜਾਰੀ ਹੈ। ਸ਼ੁੱਕਰਵਾਰ ਨੂੰ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 30 ਪੈਸੇ ਟੁੱਟ ਕੇ 95.94 ਦੇ ਇਤਿਹਾਸਕ ਹੇਠਲੇ ਪੱਧਰ 'ਤੇ ਪਹੁੰਚ ਗਿਆ। ਮਾਹਰਾਂ ਅਨੁਸਾਰ, ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ, ਮਜ਼ਬੂਤ ਡਾਲਰ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਸੰਕਟ ਕਾਰਨ ਨਿਵੇਸ਼ਕਾਂ ਦੀ ਧਾਰਨਾ ਪ੍ਰਭਾਵਿਤ ਹੋਈ ਹੈ।

ਇਹ ਵੀ ਪੜ੍ਹੋ :    ਘਰੇਲੂ LPG ਸਿਲੰਡਰ ਦੀ ਡਿਲੀਵਰੀ ਲਈ OTP ਸਿਸਟਮ ਹੋਵੇਗਾ ਖ਼ਤਮ! BHC ਨੇ ਤੇਲ ਕੰਪਨੀਆਂ ਨੂੰ ਦਿੱਤੇ ਨਿਰਦੇਸ਼

96 ਦੇ ਅੰਕੜੇ ਦੇ ਬੇਹੱਦ ਕਰੀਬ ਪਹੁੰਚਿਆ ਰੁਪਿਆ 

ਵਿਦੇਸ਼ੀ ਮੁਦਰਾ ਕਾਰੋਬਾਰੀਆਂ ਮੁਤਾਬਕ ਤੇਲ ਦੀਆਂ ਕੀਮਤਾਂ ਵਿੱਚ ਤੇਜ਼ੀ ਕਾਰਨ ਡਾਲਰ ਦੀ ਖਰੀਦਦਾਰੀ ਜਾਰੀ ਹੈ, ਜਿਸ ਕਾਰਨ ਰੁਪਿਆ ਦਬਾਅ ਹੇਠ ਹੈ ਅਤੇ ਇਹ 96 ਦੇ ਨਿਸ਼ਾਨ ਦੇ ਬਹੁਤ ਕਰੀਬ ਬਣਿਆ ਹੋਇਆ ਹੈ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿੱਚ ਰੁਪਿਆ 95.86 ਪ੍ਰਤੀ ਡਾਲਰ 'ਤੇ ਖੁੱਲ੍ਹਿਆ ਸੀ, ਪਰ ਜਲਦੀ ਹੀ ਇਹ ਡਿੱਗ ਕੇ 95.94 'ਤੇ ਆ ਗਿਆ। 

ਇਹ ਵੀ ਪੜ੍ਹੋ :   ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ ਬੈਂਕਿੰਗ ਸੇਵਾਵਾਂ

ਦੱਸ ਦੇਈਏ ਕਿ ਵੀਰਵਾਰ ਨੂੰ ਰੁਪਿਆ 95.96 ਦੇ ਰਿਕਾਰਡ ਹੇਠਲੇ ਪੱਧਰ ਤੱਕ ਕਮਜ਼ੋਰ ਹੋਇਆ ਸੀ, ਹਾਲਾਂਕਿ ਬਾਅਦ ਵਿੱਚ ਦੋ ਪੈਸੇ ਦੇ ਮਾਮੂਲੀ ਸੁਧਾਰ ਨਾਲ 95.64 'ਤੇ ਬੰਦ ਹੋਇਆ ਸੀ।

ਇਹ ਵੀ ਪੜ੍ਹੋEPFO ਦਾ ਕਰੋੜਾਂ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ: ਹੁਣ ਕਿਸੇ ਵੀ ਸਮੇਂ ਕਢਵਾ ਸਕੋਗੇ PF ਦੇ ਪੈਸੇ, ਜਾਣੋ ਨਵਾਂ ਸਿਸਟਮ

ਕੱਚੇ ਤੇਲ ਦੀਆਂ ਕੀਮਤਾਂ 'ਚ ਉਛਾਲ

ਅੰਤਰਰਾਸ਼ਟਰੀ ਬਾਜ਼ਾਰ ਵਿੱਚ ਬ੍ਰੈਂਟ ਕਰੂਡ (ਕੱਚਾ ਤੇਲ) 1.30 ਫੀਸਦੀ ਦੀ ਤੇਜ਼ੀ ਨਾਲ 107.09 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕਾਂਕ ਵੀ 0.24 ਫੀਸਦੀ ਦੇ ਵਾਧੇ ਨਾਲ 99.05 'ਤੇ ਰਿਹਾ।

ਇਹ ਵੀ ਪੜ੍ਹੋ :  8ਵੇਂ ਤਨਖਾਹ ਕਮਿਸ਼ਨ ਤਹਿਤ ਸੈਲਰੀ 'ਚ ਇਤਿਹਾਸਕ ਵਾਧੇ ਦੀ ਤਿਆਰੀ! ਇਨ੍ਹਾਂ ਸੂਬਿਆਂ 'ਚ ਮੁਕੰਮਲ ਹੋਏ ਮੀਟਿੰਗਾਂ ਦੇ ਦੌਰ

ਸ਼ੇਅਰ ਬਾਜ਼ਾਰ ਦੀ ਸਥਿਤੀ 

ਰੁਪਏ ਵਿੱਚ ਗਿਰਾਵਟ ਦੇ ਬਾਵਜੂਦ ਘਰੇਲੂ ਸ਼ੇਅਰ ਬਾਜ਼ਾਰਾਂ ਵਿੱਚ ਸ਼ੁਰੂਆਤੀ ਕਾਰੋਬਾਰ ਦੌਰਾਨ ਤੇਜ਼ੀ ਦੇਖਣ ਨੂੰ ਮਿਲੀ। ਸੈਂਸੈਕਸ 239.14 ਅੰਕ ਚੜ੍ਹ ਕੇ 75,637.86 'ਤੇ ਅਤੇ ਨਿਫਟੀ 78.30 ਅੰਕਾਂ ਦੇ ਵਾਧੇ ਨਾਲ 23,767.90 'ਤੇ ਕਾਰੋਬਾਰ ਕਰ ਰਿਹਾ ਸੀ। ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (FII) ਨੇ ਵੀਰਵਾਰ ਨੂੰ 187.46 ਕਰੋੜ ਰੁਪਏ ਦੇ ਸ਼ੇਅਰ ਖਰੀਦੇ ਸਨ।

ਇਹ ਵੀ ਪੜ੍ਹੋ :  ਪਾਸਪੋਰਟ ਬਣਵਾਉਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ! ਹੁਣ ਸਿਰਫ਼ 5 ਦਿਨਾਂ 'ਚ ਮਿਲੇਗਾ ਪਾਸਪੋਰਟ
ਇਹ ਵੀ ਪੜ੍ਹੋ :  ਈਸ਼ਾ ਅੰਬਾਨੀ ਨੇ ਪਹਿਨੀ ਸੋਨੇ ਦੀ ਸਾੜੀ ਤੇ 200 ਕਰੋੜ ਦਾ ਬਲਾਊਜ਼, ਹੱਥ 'ਚ ਫੜਿਆ 'ਅੰਬ' ਬਣਿਆ ਚਰਚਾ ਦਾ ਵਿਸ਼ਾ
ਇਹ ਵੀ ਪੜ੍ਹੋ : ਜ਼ਮੀਨ 'ਤੇ ਜਹਾਜ਼ ਚਲਾਉਣ ਲਈ ਏਅਰਲਾਈਨ ਲੱਭ ਰਹੀ ਪਾਇਲਟ, 95 ਲੱਖ ਰੁਪਏ ਮਿਲੇਗੀ ਤਨਖ਼ਾਹ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News