World Cup 2023 ਤੋਂ ਭਾਰਤੀ ਅਰਥਵਿਵਸਥਾ ਨੂੰ ਮਿਲੇਗਾ ਹੁਲਾਰਾ, ਮਿਲੇਗੀ 22,000 ਕਰੋੜ ਰੁਪਏ ਦੀ ਬੂਸਟਰ ਡੋਜ਼
Sunday, Nov 19, 2023 - 04:49 PM (IST)
ਨਵੀਂ ਦਿੱਲੀ - ਵਿਸ਼ਵ ਕੱਪ 2023 ਦਾ ਫਾਈਨਲ ਮੈਚ 19 ਨਵੰਬਰ ਐਤਵਾਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਟੀਮ ਇੰਡੀਆ ਅਤੇ ਟੀਮ ਆਸਟ੍ਰੇਲੀਆ ਵਿਚਾਲੇ ਖੇਡਿਆ ਜਾਵੇਗਾ। ਦੋਵੇਂ ਟੀਮਾਂ ਫਾਈਨਲ ਮੈਚ ਖੇਡਣ ਲਈ ਤਿਆਰ ਹਨ। ਦੋਵੇਂ ਟੀਮਾਂ ਇੱਕ-ਦੂਜੇ ਦੀ ਰਣਨੀਤੀ ਨੂੰ ਤੋੜਨ ਲਈ ਮੈਦਾਨ ਵਿੱਚ ਉਤਰਨਗੀਆਂ। ਅਜਿਹੇ 'ਚ ਭਾਰਤੀ ਪ੍ਰਸ਼ੰਸਕਾਂ ਨੂੰ ਜਿੱਤ ਦੀ ਪੂਰੀ ਉਮੀਦ ਹੈ।
ਇਹ ਵੀ ਪੜ੍ਹੋ : Axis Bank 'ਤੇ RBI ਦੀ ਵੱਡੀ ਕਾਰਵਾਈ, 'ਇਸ' ਕਾਰਨ ਲਗਾਇਆ ਲਗਭਗ 1 ਕਰੋੜ ਦਾ ਜੁਰਮਾਨਾ
ਵਿਸ਼ਵ ਕੱਪ ਦੀ ਮੇਜ਼ਬਾਨੀ ਨਾਲ ਭਾਰਤੀ ਅਰਥਵਿਵਸਥਾ ਨੂੰ ਵੀ ਹੋਵੇਗਾ ਫਾਇਦਾ
ਵਿਸ਼ਵ ਕੱਪ ਦੀ 12 ਸਾਲ ਬਾਅਦ ਭਾਰਤ ਵਾਪਸੀ ਹੋਈ ਹੈ। ਇਸ ਦੇ ਨਾਲ ਹੀ ਇਹ ਪਹਿਲੀ ਵਾਰ ਹੈ ਕਿ ਭਾਰਤ ਇਕੱਲੇ ਵਿਸ਼ਵ ਕੱਪ ਦੀ ਮੇਜ਼ਬਾਨੀ ਕਰ ਰਿਹਾ ਹੈ। ਖੇਡ ਪ੍ਰੇਮੀਆਂ ਲਈ ਵਿਸ਼ਵ ਕੱਪ ਕਿਸੇ ਤਿਉਹਾਰ ਤੋਂ ਘੱਟ ਨਹੀਂ ਹੈ। ਇਸ ਦੇ ਨਾਲ ਹੀ ਵਿਸ਼ਵ ਕੱਪ ਦੀ ਮੇਜ਼ਬਾਨੀ ਨਾਲ ਭਾਰਤੀ ਅਰਥਵਿਵਸਥਾ ਨੂੰ ਵੀ ਫਾਇਦਾ ਹੋਵੇਗਾ। ਅਧਿਐਨ ਮੁਤਾਬਕ ਵਿਸ਼ਵ ਕੱਪ ਦੀ ਮੇਜ਼ਬਾਨੀ ਨਾਲ ਹਵਾਬਾਜ਼ੀ ਉਦਯੋਗ, ਪ੍ਰਾਹੁਣਚਾਰੀ ਖੇਤਰ, ਹੋਟਲ, ਭੋਜਨ ਉਦਯੋਗ, ਡਿਲੀਵਰੀ ਸੇਵਾਵਾਂ ਨੂੰ ਫਾਇਦਾ ਹੋਵੇਗਾ।
ਇਹ ਵੀ ਪੜ੍ਹੋ : US ਨੇ ਯਹੂਦੀ ਵਿਰੋਧੀ ਟਿੱਪਣੀਆਂ ਦਾ ਸਮਰਥਨ ਕਰਨ ਲਈ ਮਸਕ ਦੀ ਕੀਤੀ ਆਲੋਚਨਾ
ਬੈਂਕ ਆਫ ਬੜੌਦਾ ਦੀ ਰਿਪੋਰਟ ਮੁਤਾਬਕ ਵਿਸ਼ਵ ਕੱਪ 2023 ਦੀ ਮੇਜ਼ਬਾਨੀ ਨਾਲ ਭਾਰਤ ਦੀ ਜੀਡੀਪੀ ਨੂੰ 22,000 ਕਰੋੜ ਰੁਪਏ ਦਾ ਹੁਲਾਰਾ ਮਿਲੇਗਾ। ਟਿਕਟਾਂ ਦੀ ਵਿਕਰੀ ਤੋਂ 1,600 ਤੋਂ 2,200 ਕਰੋੜ ਰੁਪਏ ਦੀ ਕਮਾਈ ਹੋ ਸਕਦੀ ਹੈ। ਸਪਾਂਸਰ ਟੀਵੀ ਅਧਿਕਾਰਾਂ ਤੋਂ 10,500 ਤੋਂ 12,000 ਕਰੋੜ ਰੁਪਏ ਦੀ ਕਮਾਈ। ਵਿਸ਼ਵ ਕੱਪ ਵਿੱਚ ਹਿੱਸਾ ਲੈਣ ਵਾਲੀਆਂ 10 ਟੀਮਾਂ ਯਾਤਰਾ ਖਰਚ ਤੋਂ 150 ਤੋਂ 250 ਕਰੋੜ ਰੁਪਏ ਕਮਾ ਸਕਦੀਆਂ ਹਨ। BOB ਦੀ ਰਿਪੋਰਟ ਮੁਤਾਬਕ ਵਿਦੇਸ਼ੀ ਸੈਲਾਨੀਆਂ ਤੋਂ 450 ਤੋਂ 600 ਕਰੋੜ ਰੁਪਏ ਦੀ ਕਮਾਈ ਹੋਵੇਗੀ। ਇਸ ਦੇ ਨਾਲ ਹੀ ਘਰੇਲੂ ਸੈਰ-ਸਪਾਟੇ ਤੋਂ 150 ਕਰੋੜ ਤੋਂ 250 ਕਰੋੜ ਰੁਪਏ ਦੀ ਕਮਾਈ ਹੋਵੇਗੀ।
ਵਿਸ਼ਵ ਕੱਪ 2023 ਤੋਂ ਗਿਗ ਵਰਕਰਾਂ ਨੂੰ ਵੀ ਹੁਲਾਰਾ ਮਿਲੇਗਾ। ਬੈਂਕ ਆਫ ਬੜੌਦਾ ਦੀ ਰਿਪੋਰਟ ਮੁਤਾਬਕ 750 ਕਰੋੜ ਤੋਂ 1000 ਕਰੋੜ ਰੁਪਏ ਦਾ ਬੂਸਟ ਮਿਲ ਸਕਦਾ ਹੈ। ਇਸ ਦੇ ਨਾਲ ਹੀ ਮਰਚੈਂਡਾਈਜ਼ ਨੂੰ 1,00-2,00 ਕਰੋੜ ਰੁਪਏ, ਸਪੈਰਟੇਟਰ ਐਕਸਪੈਂਸਿਸ ਤੋਂ 300 ਕਰੋੜ ਤੋਂ 500 ਕਰੋੜ ਰੁਪਏ ਅਤੇ ਸਕ੍ਰੀਨਿੰਗ ਅਤੇ ਫੂਡ ਡਿਲਿਵਰੀ ਦੇ ਕਾਰੋਬਾਰ ਨੂੰ 4,000 ਕਰੋੜ ਤੋਂ 5,000 ਕਰੋੜ ਰੁਪਏ ਦਾ ਹੁਲਾਰਾ ਮਿਲੇਗਾ। ਜ਼ਿਕਰਯੋਗ ਹੈ ਕਿ ਭਾਰਤ ਨੇ ਸਾਲ 2011 'ਚ ਵਿਸ਼ਵ ਕੱਪ ਦੀ ਮੇਜ਼ਬਾਨੀ ਕੀਤੀ ਸੀ। ਉਸ ਸਮੇਂ ਭਾਰਤ ਨੇ ਸ਼੍ਰੀਲੰਕਾ ਅਤੇ ਬੰਗਲਾਦੇਸ਼ ਨਾਲ ਸਾਂਝੇ ਤੌਰ 'ਤੇ ਇਸ ਟੂਰਨਾਮੈਂਟ ਦੀ ਮੇਜ਼ਬਾਨੀ ਕੀਤੀ।
ਇਹ ਵੀ ਪੜ੍ਹੋ : Bharatpay ਦੇ ਸਾਬਕਾ ਸਹਿ-ਸੰਸਥਾਪਕ ਅਸ਼ਨੀਰ ਗਰੋਵਰ ਨੂੰ ਹੋ ਸਕਦੀ ਹੈ 10 ਸਾਲ ਦੀ ਸਜ਼ਾ!
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8