ਭਾਰਤੀ ਉਦਯੋਗ ਸਾਲ 2047 ਤੱਕ ''ਵਿਕਸਿਤ ਭਾਰਤ'' ਦੇ ਟੀਚੇ ਨਾਲ ਜੁੜਨ : ਸੀਤਾਰਮਨ

02/27/2024 2:27:31 PM

ਨਵੀਂ ਦਿੱਲੀ (ਭਾਸ਼ਾ) - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਗਲਵਾਰ ਨੂੰ ਭਾਰਤੀ ਉਦਯੋਗ ਜਗਤ ਤੋਂ ਖ਼ੁਦ ਨੂੰ ਸਾਲ 2047 ਤੱਕ ਵਿਕਸਿਤ ਭਾਰਤ ਦੇ ਟੀਚੇ ਨਾਲ ਜੁੜਨ ਦਾ ਸੱਦਾ ਦਿੱਤਾ। ਭਾਰਕ ਸਾਲ 2047 ਵਿਚ ਆਜ਼ਾਦੀ ਦੇ 100 ਸਾਲ ਪੂਰੇ ਕਰੇਗਾ। ਉਦਯੋਗ ਸੰਗਠਨ ਵਿੱਕੀ ਦੁਆਰਾ ਆਯੋਜਿਤ ਵਿਕਸਿਤ ਭਾਰਤ@2047: ਵਿਕਸਿਤ ਭਾਰਤ ਅਤੇ ਉਦਯੋਗ ਵਿਸ਼ੇ 'ਤੇ ਇਕ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ ਕੇਂਦਰੀ ਮੰਤਰੀ ਨੇ ਉਦਯੋਗ ਨੂੰ ਭਰੋਸਾ ਦਿਵਾਇਆ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇ ਤੀਜੇ ਕਾਰਜਕਾਰ ਵਿਚ ਸੁਧਾਰ ਜਾਰੀ ਰਹਿਣਗੇ।

ਇਹ ਵੀ ਪੜ੍ਹੋ - ਕਿਸਾਨਾਂ ਲਈ ਖ਼ੁਸ਼ਖ਼ਬਰੀ! ਇਸ ਤਾਰੀਖ਼ ਨੂੰ ਖਾਤਿਆਂ 'ਚ ਆਉਣਗੇ PM Kisan ਯੋਜਨਾ ਦੇ ਪੈਸੇ

ਇਸ ਤੋਂ ਇਲਾਵਾ ਅਪ੍ਰੈਲ-ਮਈ ਵਿਚ ਹੋਣ ਵਾਲੀਆਂ ਆਮ ਚੋਣਾਂ ਤੋਂ ਬਾਅਦ ਨਵੀਂ ਸਰਕਾਰ ਦਾ ਗਠਨ ਕੀਤਾ ਜਾਵੇਗਾ। ਸੀਤਾਰਮਨ ਨੇ ਕਿਹਾ ਕਿ ਭਾਰਤ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ ਹੈ ਅਤੇ ਤੀਜੀ ਸਭ ਤੋਂ ਵੱਡੀ ਵਿਸ਼ਵ ਅਸਰਥਵਿਵਸਥਾ ਬਣਨ ਦੀ ਰਾਹ 'ਤੇ ਹੈ। ਮੰਤਰੀ ਨੇ ਕਿਹਾ ਕਿ ਪਿਛਲੇ 10 ਸਾਲਾਂ ਦੇ ਦੌਰਾਨ ਸਰਕਾਰ ਦੁਆਰਾ ਕਈ ਸੁਧਾਰ ਕੀਤੇ ਗਏ ਹਨ ਅਤੇ ਇਹ ਸਿਲਸਿਲਾ ਜਾਰੀ ਰਹੇਗਾ। 

ਇਹ ਵੀ ਪੜ੍ਹੋ - Bank Holidays : ਮਾਰਚ ਦੇ ਮਹੀਨੇ 14 ਦਿਨ ਬੰਦ ਰਹਿਣਗੇ ਬੈਂਕ, ਜਲਦੀ ਪੂਰੇ ਕਰ ਲਓ ਆਪਣੇ ਜ਼ਰੂਰੀ ਕੰਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News