ਇੰਡੀਅਨ ਓਵਰਸੀਜ਼ ਬੈਂਕ ਨੇ ਚੌਥੀ ਤਿਮਾਹੀ 'ਚ 350 ਕਰੋੜ ਰੁਪਏ ਦਾ ਸ਼ੁੱਧ ਲਾਭ ਕਮਾਇਆ

Monday, Jun 14, 2021 - 05:52 PM (IST)

ਨਵੀਂ ਦਿੱਲੀ (ਭਾਸ਼ਾ) - ਸਰਕਾਰੀ ਖ਼ੇਤਰ ਦੇ ਇੰਡੀਅਨ ਓਵਰਸੀਜ਼ ਬੈਂਕ (ਆਈ.ਓ.ਬੀ.) ਨੇ ਪਿਛਲੇ ਵਿੱਤੀ ਸਾਲ ਦੀ ਮਾਰਚ ਵਿਚ ਖ਼ਤਮ ਹੋਈ ਚੌਥੀ ਤਿਮਾਹੀ ਵਿਚ ਆਪਣਾ ਸ਼ੁੱਧ ਲਾਭ ਦੁੱਗਣੇ ਤੋਂ ਵੱਧ 349.77 ਕਰੋੜ ਰੁਪਏ ਹੋ ਗਿਆ ਹੈ। ਪਿਛਲੇ ਵਿੱਤੀ ਸਾਲ ਦੀ ਇਸੇ ਤਿਮਾਹੀ ਵਿਚ ਬੈਂਕ ਨੂੰ 143.79 ਕਰੋੜ ਰੁਪਏ ਦਾ ਸ਼ੁੱਧ ਲਾਭ ਹੋਇਆ ਸੀ।

ਇਹ ਵੀ ਪੜ੍ਹੋ : ਹਵਾਈ ਯਾਤਰੀਆਂ ਲਈ ਖ਼ੁਸ਼ਖ਼ਬਰੀ, Air Asia ਦੇ ਰਹੀ 1,177 ਰੁ. 'ਚ ਫਲਾਈਟ ਬੁੱਕ ਕਰਨ ਦਾ ਮੌਕਾ

ਸਟਾਕ ਐਕਸਚੇਂਜ ਨੂੰ ਭੇਜੀ ਇਕ ਸੂਚਨਾ ਵਿਚ ਬੈਂਕ ਨੇ ਕਿਹਾ ਕਿ ਸਮੀਖਿਆ ਅਧੀਨ ਤਿਮਾਹੀ ਦੌਰਾਨ ਇਸਦੀ ਕੁੱਲ ਆਮਦਨ ਪਿਛਲੇ ਵਿੱਤੀ ਸਾਲ ਦੀ ਇਸੇ ਤਿਮਾਹੀ ਵਿਚ 5,484.06 ਕਰੋੜ ਰੁਪਏ ਤੋਂ ਵੱਧ ਕੇ 6,073.80 ਕਰੋੜ ਰੁਪਏ ਹੋ ਗਈ ਹੈ। ਸਮੀਖਿਆ ਅਧੀਨ ਤਿਮਾਹੀ ਵਿਚ ਬੈਂਕ ਦੇ ਡੁੱਬੇ ਕਰਜ਼ੇ ਅਤੇ ਹੋਰ ਸੰਕਟਕਾਲੀਨ ਵਿਵਸਥਾ ਵਧ ਕੇ 1,380.46 ਕਰੋੜ ਰੁਪਏ ਹੋ ਗਈ, ਜੋ ਪਿਛਲੇ ਵਿੱਤੀ ਸਾਲ ਦੀ ਇਸੇ ਤਿਮਾਹੀ ਵਿਚ 1,060.38 ਕਰੋੜ ਰੁਪਏ ਸੀ। ਪੂਰੇ ਵਿੱਤੀ ਸਾਲ 2020-21 ਵਿਚ ਬੈਂਕ ਦਾ ਸ਼ੁੱਧ ਲਾਭ 831.47 ਕਰੋੜ ਰੁਪਏ ਰਿਹਾ। 
ਇਸ ਤੋਂ ਪਿਛਲੇ ਵਿੱਤੀ ਸਾਲ 2019-20 ਵਿਚ ਬੈਂਕ ਨੂੰ 8,527.40 ਕਰੋੜ ਰੁਪਏ ਦਾ ਸ਼ੁੱਧ ਘਾਟਾ ਹੋਇਆ ਸੀ।

ਵਿੱਤੀ ਸਾਲ ਦੌਰਾਨ ਬੈਂਕ ਦੀ ਕੁੱਲ ਆਮਦਨ ਵੱਧ ਕੇ 22,524.55 ਕਰੋੜ ਰੁਪਏ ਹੋ ਗਈ ਜੋ ਪਿਛਲੇ ਵਿੱਤੀ ਵਰ੍ਹੇ ਵਿਚ 20,712.48 ਕਰੋੜ ਰੁਪਏ ਸੀ। ਇਸ ਮਿਆਦ ਦੇ ਦੌਰਾਨ ਆਈ.ਓ.ਬੀ. ਦੀ ਸੰਪਤੀ ਦੀ ਗੁਣਵੱਤਾ ਵਿਚ ਸੁਧਾਰ ਹੋਇਆ ਹੈ। ਬੈਂਕ ਦੀ ਕੁੱਲ ਗੈਰ-ਕਾਰਗੁਜ਼ਾਰੀ ਜਾਇਦਾਦ (ਐਨ.ਪੀ.ਏ.) ਇਕ ਸਾਲ ਪਹਿਲਾਂ 14.78 ਫੀਸਦ ਤੋਂ ਘੱਟ ਕੇ 31 ਮਾਰਚ 2021 ਨੂੰ 11.69 ਪ੍ਰਤੀਸ਼ਤ 'ਤੇ ਆ ਗਈ। ਇਸ ਅਰਸੇ ਦੌਰਾਨ ਬੈਂਕ ਦੇ ਸ਼ੁੱਧ ਐਨ.ਪੀ.ਏ. ਵੀ 5.44 ਪ੍ਰਤੀਸ਼ਤ ਤੋਂ ਘਟ ਕੇ 3.58 ਪ੍ਰਤੀਸ਼ਤ ਰਹਿ ਗਿਆ।

ਇਹ ਵੀ ਪੜ੍ਹੋ : ਖ਼ੁਸ਼ਖ਼ਬਰੀ! 815 ਰੁਪਏ ਵਾਲਾ ਗੈਸ ਸਿਲੰਡਰ ਖ਼ਰੀਦੋ ਸਿਰਫ਼ 15 ਰੁਪਏ ਵਿਚ, ਜਾਣੋ ਕਿਵੇਂ

ਨੇਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

 


Harinder Kaur

Content Editor

Related News