ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ ਫਿਰ ਡਿੱਗਿਆ, ਟੁੱਟਿਆ ਰਿਕਾਰਡ
Wednesday, Dec 18, 2024 - 12:20 PM (IST)

ਨਵੀਂ ਦਿੱਲੀ - ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਇਆ ਇੱਕ ਵਾਰ ਫਿਰ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚ ਗਿਆ ਹੈ। ਇਹ ਗਿਰਾਵਟ ਦੇਸ਼ ਦੀ ਆਰਥਿਕਤਾ ਲਈ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ। 2010 ਤੋਂ ਡਾਲਰ ਦੇ ਮੁਕਾਬਲੇ ਰੁਪਇਆ ਆਪਣੀ ਅੱਧੀ ਖਰੀਦ ਸ਼ਕਤੀ ਗੁਆ ਚੁੱਕਾ ਹੈ, ਜਿਸ ਨਾਲ ਆਯਾਤ ਕੀਤੀਆਂ ਵਸਤਾਂ ਅਤੇ ਸੇਵਾਵਾਂ ਦੀ ਕੀਮਤ ਵਿੱਚ ਭਾਰੀ ਵਾਧਾ ਹੋਇਆ ਹੈ।
ਇਹ ਵੀ ਪੜ੍ਹੋ : ਨਵੇਂ ਸਾਲ 'ਤੇ ਔਰਤਾਂ ਨੂੰ ਵੱਡਾ ਤੋਹਫ਼ਾ, ਹਰ ਮਹੀਨੇ ਮਿਲਣਗੇ 7000 ਰੁਪਏ
ਮਾਹਿਰਾਂ ਦਾ ਮੰਨਣਾ ਹੈ ਕਿ ਕੌਮਾਂਤਰੀ ਬਾਜ਼ਾਰ 'ਚ ਡਾਲਰ ਦੀ ਮਜ਼ਬੂਤੀ, ਵਿਸ਼ਵ ਆਰਥਿਕ ਅਨਿਸ਼ਚਿਤਤਾਵਾਂ ਅਤੇ ਦੇਸ਼ 'ਚ ਵਧਦੇ ਆਯਾਤ-ਨਿਰਯਾਤ ਅਸੰਤੁਲਨ ਕਾਰਨ ਰੁਪਇਆ ਲਗਾਤਾਰ ਕਮਜ਼ੋਰ ਹੋ ਰਿਹਾ ਹੈ। ਇਸ ਨਾਲ ਆਮ ਲੋਕਾਂ ਦੀਆਂ ਜੇਬਾਂ ਅਤੇ ਦੇਸ਼ ਦਾ ਆਰਥਿਕ ਸੰਤੁਲਨ ਪ੍ਰਭਾਵਿਤ ਹੋ ਰਿਹਾ ਹੈ। ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਇਆ ਡਿੱਗ ਕੇ 84.92 'ਤੇ ਆ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ, ਰੁਪਿਆ ਡਾਲਰ ਦੇ ਮੁਕਾਬਲੇ 84.92 'ਤੇ ਖੁੱਲ੍ਹਿਆ, ਜੋ ਇਸਦੀ ਪਿਛਲੀ ਬੰਦ ਕੀਮਤ ਦੇ ਮੁਕਾਬਲੇ ਇਕ ਪੈਸੇ ਦੀ ਗਿਰਾਵਟ ਨੂੰ ਦਰਸਾਉਂਦਾ ਹੈ। ਮੰਗਲਵਾਰ ਨੂੰ ਰੁਪਿਆ 84.91 ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ।
ਇਹ ਵੀ ਪੜ੍ਹੋ : ਸਰਕਾਰ ਨੇ ਰੋਕੀ ਇਨ੍ਹਾਂ ਖਾਣ-ਪੀਣ ਵਾਲੀਆਂ ਵਸਤੂਆਂ ਦੀ Home delivery
ਇਸ ਦੌਰਾਨ, ਡਾਲਰ ਸੂਚਕਾਂਕ, ਜੋ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਮਾਪਦਾ ਹੈ, 0.03 ਫੀਸਦੀ ਡਿੱਗ ਕੇ 106.92 'ਤੇ ਰਿਹਾ। ਅੰਤਰਰਾਸ਼ਟਰੀ ਸਟੈਂਡਰਡ ਬ੍ਰੈਂਟ ਕਰੂਡ 0.03 ਫੀਸਦੀ ਵਧ ਕੇ 73.21 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸਟਾਕ ਮਾਰਕੀਟ ਦੇ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (ਐਫਆਈਆਈ) ਮੰਗਲਵਾਰ ਨੂੰ ਵਿਕਰੇਤਾ ਸਨ ਅਤੇ ਉਨ੍ਹਾਂ ਨੇ ਸ਼ੁੱਧ 6,409.86 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਇਹ ਵੀ ਪੜ੍ਹੋ : SBI 'ਚ ਨੌਕਰੀ ਦਾ ਸੁਨਹਿਰੀ ਮੌਕਾ: 13,735 ਅਸਾਮੀਆਂ ਲਈ ਜਾਣੋ ਉਮਰ ਹੱਦ ਅਤੇ ਹੋਰ ਵੇਰਵੇ
ਇਹ ਵੀ ਪੜ੍ਹੋ : ਕਰਜ਼ਾ ਲੈਣ ਦੀ ਯੋਜਨਾ ਬਣਾ ਰਹੇ ਲੋਕਾਂ ਨੂੰ ਝਟਕਾ , ਕਈ ਵੱਡੇ ਬੈਂਕਾਂ ਨੇ ਮਹਿੰਗੇ ਕੀਤੇ ਲੋਨ
ਇਹ ਵੀ ਪੜ੍ਹੋ : ਭਾਰਤ ਦਾ ਇਕਲੌਤਾ ਸੂਬਾ ਜਿੱਥੇ ਨਹੀਂ ਦੇਣਾ ਪੈਂਦਾ ਕੋਈ ਇਨਕਮ ਟੈਕਸ, ਜਾਣੋ ਵਜ੍ਹਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8