ਡਾਲਰ ਮੁਕਾਬਲੇ ਭਾਰਤੀ ਰੁਪਇਆ ਢਹਿ-ਢੇਰੀ, ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚਿਆ

Tuesday, Dec 05, 2023 - 01:37 PM (IST)

ਮੁੰਬਈ (ਭਾਸ਼ਾ) - ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਏ ਵਿਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਤਿੰਨ ਪੈਸੇ ਦੀ ਗਿਰਾਵਟ ਨਾਲ 83.41 ਦੇ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚ ਗਿਆ। ਫਾਰੇਕਸ ਵਪਾਰੀਆਂ ਨੇ ਕਿਹਾ ਕਿ ਨਿਵੇਸ਼ਕ ਭਾਰਤੀ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਦੇ ਨਤੀਜਿਆਂ ਦੀ ਉਡੀਕ ਕਰ ਰਹੇ ਹਨ। ਕੇਂਦਰੀ ਬੈਂਕ ਦੀ ਮੁਦਰਾ ਨੀਤੀ ਕਮੇਟੀ ਬੁੱਧਵਾਰ ਨੂੰ ਆਪਣੀ ਦੋ-ਮਾਸਿਕ ਸਮੀਖਿਆ ਮੀਟਿੰਗ ਸ਼ੁਰੂ ਕਰੇਗੀ।

ਇਹ ਵੀ ਪੜ੍ਹੋ :    ਸੋਨੇ ਨੇ ਤੋੜੇ ਪਿਛਲੇ ਸਾਰੇ ਰਿਕਾਰਡ, ਪਹਿਲੀ ਵਾਰ ਵਧੀ ਐਨੀ ਕੀਮਤ

ਫੈਸਲਾ ਸ਼ੁੱਕਰਵਾਰ ਨੂੰ ਸੁਣਾਇਆ ਜਾਵੇਗਾ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ, ਰੁਪਿਆ ਡਾਲਰ ਦੇ ਮੁਕਾਬਲੇ 83.41 'ਤੇ ਖੁੱਲ੍ਹਿਆ, ਜੋ ਪਿਛਲੀ ਬੰਦ ਕੀਮਤ ਤੋਂ ਤਿੰਨ ਪੈਸੇ ਦੀ ਗਿਰਾਵਟ ਹੈ। ਸੋਮਵਾਰ ਨੂੰ ਅਮਰੀਕੀ ਮੁਦਰਾ ਦੇ ਮੁਕਾਬਲੇ ਰੁਪਿਆ 83.38 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਦੁਨੀਆ ਦੀਆਂ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕ ਅੰਕ 0.09 ਫੀਸਦੀ ਡਿੱਗ ਕੇ 103.62 'ਤੇ ਆ ਗਿਆ।

ਇਹ ਵੀ ਪੜ੍ਹੋ :   Facebook 'ਤੇ ਬਣੇ ਅਮਰੀਕੀਆਂ ਦੇ ਹਜ਼ਾਰਾਂ ਜਾਅਲੀ ਖਾਤੇ, ਚੋਣਾਵੀਂ ਦਖ਼ਲਅੰਦਾਜ਼ੀ ਦੀ ਕੋਸ਼ਿਸ਼

ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.05 ਫੀਸਦੀ ਘੱਟ ਕੇ 77.99 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸੋਮਵਾਰ ਨੂੰ 2,073.21 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

ਇਹ ਵੀ ਪੜ੍ਹੋ :    ਮਰੀਜ ਦੇ ਇਲਾਜ ’ਚ ਲਾਪਰਵਾਹੀ ਵਰਤਣ ਦੇ ਦੋਸ਼ ’ਚ ਮੇਦਾਂਤਾ ਹਸਪਤਾਲ ’ਤੇ 36.75 ਲੱਖ ਦਾ ਜੁਰਮਾਨਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 


Harinder Kaur

Content Editor

Related News