ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 21 ਪੈਸੇ ਵਧ ਕੇ ਖੁੱਲ੍ਹਿਆ

Friday, Jan 20, 2023 - 10:51 AM (IST)

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 21 ਪੈਸੇ ਵਧ ਕੇ ਖੁੱਲ੍ਹਿਆ

ਮੁੰਬਈ (ਭਾਸ਼ਾ) - ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 21 ਪੈਸੇ ਦੀ ਮਜ਼ਬੂਤੀ ਨਾਲ 81.15 ਦੇ ਪੱਧਰ 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ। ਫਾਰੇਕਸ ਵਪਾਰੀਆਂ ਨੇ ਕਿਹਾ ਕਿ NDF ਬਾਜ਼ਾਰ 'ਚ ਵਾਧੇ ਨੇ ਡਾਲਰ ਦੇ ਮੁਕਾਬਲੇ ਰੁਪਏ ਨੂੰ ਸਮਰਥਨ ਦਿੱਤਾ ਹੈ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ ਡਾਲਰ ਦੇ ਮੁਕਾਬਲੇ 81.24 ਦੀ ਦਰ 'ਤੇ ਪਹੁੰਚ ਗਿਆ। ਜਲਦੀ ਹੀ ਇਸ ਨੇ ਆਪਣੀ ਬੜ੍ਹਤ ਨੂੰ ਮਜ਼ਬੂਤ ​​ਕੀਤਾ ਅਤੇ 81.15 ਦੀ ਕੀਮਤ 'ਤੇ ਪਹੁੰਚ ਗਿਆ। ਇਸ ਤਰ੍ਹਾਂ, ਰੁਪਿਆ ਪਿਛਲੀ ਬੰਦ ਕੀਮਤ ਦੇ ਮੁਕਾਬਲੇ ਰੁਪਿਆ 21 ਪੈਸੇ ਵਧਿਆ ਹੈ। ਵੀਰਵਾਰ ਨੂੰ ਰੁਪਿਆ 81.36 ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ। 

ਇਸ ਦੌਰਾਨ ਪ੍ਰਮੁੱਖ ਵਿਸ਼ਵ ਮੁਦਰਾਵਾਂ ਦੇ ਮੁਕਾਬਲੇ ਡਾਲਰ ਦੀ ਮਜ਼ਬੂਤੀ ਦਾ ਅੰਦਾਜ਼ਾ ਲਗਾਉਣ ਵਾਲਾ ਡਾਲਰ ਸੂਚਕਾਂਕ 0.09 ਫੀਸਦੀ ਵਧ ਕੇ 102.15 'ਤੇ ਪਹੁੰਚ ਗਿਆ। 

ਅੰਤਰਰਾਸ਼ਟਰੀ ਤੇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.65 ਫੀਸਦੀ ਵਧ ਕੇ 86.72 ਡਾਲਰ ਪ੍ਰਤੀ ਬੈਰਲ ਹੋ ਗਿਆ। ਇਸ ਦੌਰਾਨ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ. ਆਈ. ਆਈ.) ਨੇ ਪੂੰਜੀ ਬਾਜ਼ਾਰ 'ਚ ਖਰੀਦਦਾਰੀ ਕੀਤੀ ਹੈ। ਉਪਲਬਧ ਅੰਕੜਿਆਂ ਅਨੁਸਾਰ FII ਨੇ ਵੀਰਵਾਰ ਨੂੰ 399.98 ਕਰੋੜ ਰੁਪਏ ਦਾ ਨਿਵੇਸ਼ ਕੀਤਾ।


 


author

Harinder Kaur

Content Editor

Related News