ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 29 ਪੈਸੇ ਦੀ ਮਜ਼ਬੂਤੀ ਨਾਲ ਖੁੱਲ੍ਹਿਆ
Tuesday, Mar 26, 2024 - 11:24 AM (IST)
ਮੁੰਬਈ (ਭਾਸ਼ਾ) - ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਮੰਗਲਵਾਰ ਦੇ ਸ਼ੁਰੂਆਤੀ ਕਾਰੋਬਾਰ ਵਿਚ 29 ਪੈਸੇ ਵਧ ਕੇ 83.32 ਦੇ ਪੱਧਰ 'ਤੇ ਪਹੁੰਚ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ, ਰੁਪਿਆ 83.33 ਪ੍ਰਤੀ ਡਾਲਰ 'ਤੇ ਖੁੱਲ੍ਹਿਆ ਅਤੇ ਫਿਰ 83.32 ਪ੍ਰਤੀ ਡਾਲਰ 'ਤੇ ਪਹੁੰਚ ਗਿਆ, ਜੋ ਪਿਛਲੇ ਬੰਦ ਪੱਧਰ ਦੇ ਮੁਕਾਬਲੇ 29 ਪੈਸੇ ਦਾ ਵਾਧਾ ਦਰਸਾਉਂਦਾ ਹੈ।
ਇਹ ਵੀ ਪੜ੍ਹੋ : April ਤੋਂ ਹੋਣ ਜਾ ਰਹੇ ਹਨ ਕਈ ਵੱਡੇ ਬਦਲਾਅ, 31 ਮਾਰਚ ਤੋਂ ਪਹਿਲਾਂ ਜ਼ਰੂਰ ਪੂਰੇ ਕਰ ਲਓ ਇਹ ਕੰਮ
ਸ਼ੁੱਕਰਵਾਰ ਨੂੰ ਵੱਡੀ ਗਿਰਾਵਟ ਨਾਲ ਬੰਦ ਹੋਇਆ ਰੁਪਇਆ
ਸ਼ੁੱਕਰਵਾਰ ਨੂੰ ਰੁਪਇਆ 48 ਪੈਸੇ ਡਿੱਗ ਕੇ 83.61 ਪ੍ਰਤੀ ਡਾਲਰ ਦੇ ਆਪਣੇ ਸਭ ਤੋਂ ਹੇਠਲੇ ਪੱਧਰ 'ਤੇ ਬੰਦ ਹੋਇਆ। ਹੋਲੀ ਦੇ ਮੌਕੇ 'ਤੇ ਸੋਮਵਾਰ ਨੂੰ ਬਾਜ਼ਾਰ ਬੰਦ ਰਹੇ।
ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਮਜ਼ਬੂਤੀ ਨੂੰ ਮਾਪਦਾ ਡਾਲਰ ਸੂਚਕਾਂਕ 0.01 ਫੀਸਦੀ ਘੱਟ ਕੇ 103.79 'ਤੇ ਕਾਰੋਬਾਰ ਕਰ ਰਿਹਾ ਸੀ।
ਇਹ ਵੀ ਪੜ੍ਹੋ : IPL ਪ੍ਰਸ਼ੰਸਕਾਂ ਨੂੰ TATA Power ਦਾ ਸ਼ਾਨਦਾਰ ਤੋਹਫਾ, ਕ੍ਰਿਕਟ ਸਟੇਡੀਅਮ ਦੇ ਕੋਲ ਲਗਾਏ EV ਚਾਰਜਿੰਗ ਸਟੇਸ਼ਨ
ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.07 ਫੀਸਦੀ ਘੱਟ ਕੇ US$86.69 ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸ਼ੁੱਕਰਵਾਰ ਨੂੰ 3,309.76 ਕਰੋੜ ਰੁਪਏ ਦੇ ਸ਼ੇਅਰਾਂ ਦੀ ਸ਼ੁੱਧ ਵਿਕਰੀ ਕੀਤੀ।
ਇਹ ਵੀ ਪੜ੍ਹੋ : ਆਨੰਦ ਮਹਿੰਦਰਾ ਨੇ ਪੂਰਾ ਕੀਤਾ ਆਪਣਾ ਵਾਅਦਾ, ਕ੍ਰਿਕਟਰ ਸਰਫਰਾਜ਼ ਖਾਨ ਦੇ ਪਿਤਾ ਨੂੰ ਦਿੱਤੀ ਮਹਿੰਦਰਾ Thar
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8