ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਇਆ 4 ਪੈਸੇ ਡਿੱਗ ਕੇ ਖੁੱਲ੍ਹਿਆ

Friday, Nov 03, 2023 - 11:10 AM (IST)

ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਇਆ 4 ਪੈਸੇ ਡਿੱਗ ਕੇ ਖੁੱਲ੍ਹਿਆ

ਮੁੰਬਈ — ਵਿਸ਼ਵ ਪੱਧਰ 'ਤੇ ਅਮਰੀਕੀ ਕਰੰਸੀ ਦੇ ਮਜ਼ਬੂਤ ​​ਰੁਖ ਅਤੇ ਵਿਦੇਸ਼ੀ ਫੰਡਾਂ ਦੀ ਲਗਾਤਾਰ ਨਿਕਾਸੀ ਦੇ ਕਾਰਨ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਚਾਰ ਪੈਸੇ ਡਿੱਗ ਕੇ 83.26 'ਤੇ ਆ ਗਿਆ। ਫਾਰੇਕਸ ਵਪਾਰੀਆਂ ਨੇ ਕਿਹਾ ਕਿ ਘਰੇਲੂ ਬਾਜ਼ਾਰ 'ਚ ਸਕਾਰਾਤਮਕ ਰੁਖ ਨੇ ਭਾਰਤੀ ਮੁਦਰਾ ਨੂੰ ਸਮਰਥਨ ਦਿੱਤਾ ਅਤੇ ਗਿਰਾਵਟ ਸੀਮਤ ਰਹੀ।

ਇਹ ਵੀ ਪੜ੍ਹੋ :   Red Arrows ਦੇ ਪਾਇਲਟ ਸਟਾਫ਼ ਦੀਆਂ ਔਰਤਾਂ ਦਾ ਕਰਦੇ ਸਨ ਜਿਣਸੀ ਸ਼ੋਸ਼ਣ : bombshell report

ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ 83.22 ਪ੍ਰਤੀ ਡਾਲਰ 'ਤੇ ਖੁੱਲ੍ਹਿਆ ਅਤੇ ਬਾਅਦ 'ਚ 83.26 'ਤੇ ਪਹੁੰਚ ਗਿਆ। ਪਿਛਲੀ ਬੰਦ ਕੀਮਤ ਦੇ ਮੁਕਾਬਲੇ ਇਹ ਚਾਰ ਪੈਸੇ ਦੀ ਗਿਰਾਵਟ ਹੈ। ਵੀਰਵਾਰ ਨੂੰ ਰੁਪਿਆ 83.22 ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਮਾਪਦਾ ਡਾਲਰ ਸੂਚਕਾਂਕ 0.01 ਫੀਸਦੀ ਡਿੱਗ ਕੇ 106.11 'ਤੇ ਰਿਹਾ।

ਇਹ ਵੀ ਪੜ੍ਹੋ :    ਗੁਜਰਾਤ 'ਚ Bank of Baroda ਨੂੰ 100 ਕਰੋੜ ਰੁਪਏ ਦਾ ਚੂਨਾ ਲਗਾ ਕੇ ਅਮਰੀਕਾ ਫ਼ਰਾਰ ਹੋਇਆ ਜੋੜਾ

ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.15 ਫੀਸਦੀ ਵਧ ਕੇ 86.98 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸਟਾਕ ਮਾਰਕੀਟ ਦੇ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (ਐਫਆਈਆਈ) ਪੂੰਜੀ ਬਾਜ਼ਾਰ ਵਿੱਚ ਸ਼ੁੱਧ ਵਿਕਰੇਤਾ ਸਨ ਅਤੇ ਵੀਰਵਾਰ ਨੂੰ 1,261.19 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਇਹ ਵੀ ਪੜ੍ਹੋ :    ਗਡਕਰੀ ਦੀ ਐਲਨ ਮਸਕ ਨੂੰ ਦੋ ਟੁੱਕ, ਭਾਰਤ 'ਚ ਟੈਸਲਾ ਕਾਰਾਂ ਵੇਚਣ ਲਈ ਰੱਖੀ ਇਹ ਸ਼ਰਤ

ਇਹ ਵੀ ਪੜ੍ਹੋ :   ਨਾਰਾਇਣ ਮੂਰਤੀ ਦੀ ਹਫ਼ਤੇ 'ਚ 70 ਘੰਟੇ ਕੰਮ ਕਰਨ ਦੀ ਸਲਾਹ 'ਤੇ ਛਿੜੀ ਬਹਿਸ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harinder Kaur

Content Editor

Related News