ਡਾਲਰ ਮੁਕਾਬਲੇ ਇਤਿਹਾਸਕ ਹੇਠਲੇ ਪੱਧਰ 'ਤੇ ਪਹੁੰਚਿਆ ਭਾਰਤੀ ਰੁਪਿਆ, ਜਾਣੋ ਗਿਰਾਵਟ ਦੀ ਵਜ੍ਹਾ

Tuesday, May 12, 2026 - 10:25 AM (IST)

ਡਾਲਰ ਮੁਕਾਬਲੇ ਇਤਿਹਾਸਕ ਹੇਠਲੇ ਪੱਧਰ 'ਤੇ ਪਹੁੰਚਿਆ ਭਾਰਤੀ ਰੁਪਿਆ, ਜਾਣੋ ਗਿਰਾਵਟ ਦੀ ਵਜ੍ਹਾ

ਬਿਜ਼ਨੈੱਸ ਡੈਸਕ : ਭਾਰਤੀ ਰੁਪਏ ਦੀ ਕੀਮਤ ਵਿੱਚ ਅੱਜ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਰੁਪਿਆ 35 ਪੈਸੇ ਟੁੱਟ ਕੇ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 95.63 ਪ੍ਰਤੀ ਡਾਲਰ 'ਤੇ ਪਹੁੰਚ ਗਿਆ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਰੁਪਿਆ 95.28 ਦੇ ਰਿਕਾਰਡ ਹੇਠਲੇ ਪੱਧਰ 'ਤੇ ਬੰਦ ਹੋਇਆ ਸੀ।

ਇਹ ਵੀ ਪੜ੍ਹੋ :    ਤੁਸੀਂ ਵੀ ਕਰਵਾਉਣਾ ਚਾਹੁੰਦੇ ਹੋ ਆਪਣਾ ਪੂਰਾ ਕਰਜ਼ਾ ਮੁਆਫ਼ ਤਾਂ ਧਿਆਨ ਨਾਲ ਪੜ੍ਹ ਲਓ RBI ਦੀ ਇਹ ਸਲਾਹ
ਇਹ ਵੀ ਪੜ੍ਹੋ :  400 ਕਰੋੜ ਦੀ ਮਾਲਕਣ ਹੈ ਵਿਜੇ ਥਲਪਤੀ ਦੀ ਪਤਨੀ, ਫਿਰ ਹੈ ਕਰਜ਼ਦਾਰ

ਇਸ ਇਤਿਹਾਸਕ ਗਿਰਾਵਟ ਦੇ ਕਾਰਨ 

ਅਮਰੀਕਾ ਅਤੇ ਈਰਾਨ ਵਿਚਾਲੇ ਵਧਦੇ ਤਣਾਅ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਨੂੰ ਅੱਗ ਲੱਗੀ ਹੋਈ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਬ੍ਰੈਂਟ ਕਰੂਡ 0.85 ਫੀਸਦੀ ਦੀ ਤੇਜ਼ੀ ਨਾਲ 105.10 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਿਆ ਹੈ।

ਦੁਨੀਆ ਦੀ ਸਭ ਤੋਂ ਵੱਡੀ ਤੇਲ ਕੰਪਨੀ ਸਾਊਦੀ ਅਰਾਮਕੋ ਨੇ ਚਿਤਾਵਨੀ ਦਿੱਤੀ ਹੈ ਕਿ ਵਿਸ਼ਵ ਵਿੱਚ ਤੇਲ ਦਾ ਭੰਡਾਰ ਬਹੁਤ ਘੱਟ ਰਹਿ ਗਿਆ ਹੈ। ਓਪੇਕ (OPEC) ਦੇਸ਼ਾਂ ਦਾ ਉਤਪਾਦਨ ਵੀ ਸਾਲ 2000 ਤੋਂ ਬਾਅਦ ਸਭ ਤੋਂ ਹੇਠਲੇ ਪੱਧਰ 'ਤੇ ਹੈ।

ਇਹ ਵੀ ਪੜ੍ਹੋ :  ਈਸ਼ਾ ਅੰਬਾਨੀ ਨੇ ਪਹਿਨੀ ਸੋਨੇ ਦੀ ਸਾੜੀ ਤੇ 200 ਕਰੋੜ ਦਾ ਬਲਾਊਜ਼, ਹੱਥ 'ਚ ਫੜਿਆ 'ਅੰਬ' ਬਣਿਆ ਚਰਚਾ ਦਾ ਵਿਸ਼ਾ
ਇਹ ਵੀ ਪੜ੍ਹੋਟਰਾਂਸਪੋਰਟ ਸੈਕਟਰ ਨੂੰ ਲੱਗਿਆ ਵੱਡਾ ਝਟਕਾ : 80 ਹਜ਼ਾਰ ਟਰੱਕਾਂ ਦੇ ਪਹੀਏ ਜਾਮ, ਹਰ ਵਰਗ 'ਤੇ ਪੈ ਰਹੀ ਹੈ ਮਾਰ

ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (FIIs) ਨੇ ਇਕੱਲੇ ਸੋਮਵਾਰ ਨੂੰ ਹੀ ਭਾਰਤੀ ਬਾਜ਼ਾਰ ਵਿੱਚੋਂ 8,437 ਕਰੋੜ ਰੁਪਏ ਦੇ ਸ਼ੇਅਰ ਵੇਚੇ ਹਨ। ਈਰਾਨ ਜੰਗ ਸ਼ੁਰੂ ਹੋਣ ਤੋਂ ਬਾਅਦ ਵਿਦੇਸ਼ੀ ਨਿਵੇਸ਼ਕ ਭਾਰਤੀ ਬਾਜ਼ਾਰ ਵਿੱਚੋਂ 20 ਅਰਬ ਡਾਲਰ ਤੋਂ ਵੱਧ ਕੱਢ ਚੁੱਕੇ ਹਨ, ਜਿਸ ਨਾਲ ਰੁਪਏ 'ਤੇ ਦਬਾਅ ਵਧਿਆ ਹੈ।

ਇਹ ਵੀ ਪੜ੍ਹੋ : ਜ਼ਮੀਨ 'ਤੇ ਜਹਾਜ਼ ਚਲਾਉਣ ਲਈ ਏਅਰਲਾਈਨ ਲੱਭ ਰਹੀ ਪਾਇਲਟ, 95 ਲੱਖ ਰੁਪਏ ਮਿਲੇਗੀ ਤਨਖ਼ਾਹ

ਸ਼ੇਅਰ ਬਾਜ਼ਾਰ ਵਿੱਚ ਵੀ ਹਾਹਾਕਾਰ 

ਰੁਪਏ ਦੀ ਗਿਰਾਵਟ ਦਾ ਅਸਰ ਸ਼ੇਅਰ ਬਾਜ਼ਾਰ 'ਤੇ ਵੀ ਦੇਖਣ ਨੂੰ ਮਿਲਿਆ। ਸ਼ੁਰੂਆਤੀ ਕਾਰੋਬਾਰ ਵਿੱਚ ਸੈਂਸੈਕਸ 525.44 ਅੰਕ ਟੁੱਟ ਕੇ 75,489.84 'ਤੇ ਅਤੇ ਨਿਫਟੀ 164.5 ਅੰਕ ਫਿਸਲ ਕੇ 23,651.35 'ਤੇ ਆ ਗਿਆ।
ਏਸ਼ੀਆ ਦੀ ਸਭ ਤੋਂ ਕਮਜ਼ੋਰ ਕਰੰਸੀ ਇਸ ਸਾਲ ਭਾਰਤੀ ਰੁਪਏ ਦੀ ਕੀਮਤ ਵਿੱਚ ਹੁਣ ਤੱਕ 6.5 ਫੀਸਦੀ ਦੀ ਗਿਰਾਵਟ ਆ ਚੁੱਕੀ ਹੈ, ਜਿਸ ਕਾਰਨ ਇਹ ਏਸ਼ੀਆ ਦੀਆਂ ਸਭ ਤੋਂ ਖ਼ਰਾਬ ਪ੍ਰਦਰਸ਼ਨ ਕਰਨ ਵਾਲੀਆਂ ਮੁਦਰਾਵਾਂ ਵਿੱਚ ਸ਼ਾਮਲ ਹੋ ਗਿਆ ਹੈ।

ਇਹ ਵੀ ਪੜ੍ਹੋ :  ਪਾਸਪੋਰਟ ਬਣਵਾਉਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ! ਹੁਣ ਸਿਰਫ਼ 5 ਦਿਨਾਂ 'ਚ ਮਿਲੇਗਾ ਪਾਸਪੋਰਟ
ਇਹ ਵੀ ਪੜ੍ਹੋ :   ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ ਬੈਂਕਿੰਗ ਸੇਵਾਵਾਂ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News