ਖੁੱਲ੍ਹਦੇ ਸਾਰ ਹੀ ਗੋਤਾ ਲਾ ਗਿਆ Sensex ! ਨਿਫਟੀ ''ਚ ਵੀ ਆਈ ਭਾਰੀ ਗਿਰਾਵਟ
Wednesday, Jun 03, 2026 - 10:19 AM (IST)
ਨਵੀਂ ਦਿੱਲੀ- ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ 'ਚ ਆਏ ਭਾਰੀ ਉਛਾਲ ਅਤੇ ਮਿਡਲ ਈਸਟ 'ਚ ਮੁੜ ਜੰਗ ਦੇ ਸੰਕੇਤਾਂ ਕਾਰਨ ਭਾਰਤੀ ਸ਼ੇਅਰ ਬਾਜ਼ਾਰ 'ਚ ਅੱਜ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ। ਹਫ਼ਤੇ ਦੇ ਤੀਜੇ ਕਾਰੋਬਾਰੀ ਦਿਨ ਬੁੱਧਵਾਰ ਨੂੰ ਬੰਬਈ ਸਟਾਕ ਐਕਸਚੇਂਜ ਦਾ ਸੂਚਕਾਂਕ ਸੈਂਸੈਕਸ ਅਤੇ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ (Nifty) ਲਾਲ ਨਿਸ਼ਾਨ 'ਤੇ ਖੁੱਲ੍ਹਣ ਤੋਂ ਬਾਅਦ ਲਗਾਤਾਰ ਹੇਠਾਂ ਵੱਲ ਰੁੜ੍ਹਦੇ ਨਜ਼ਰ ਆ ਰਹੇ ਹਨ। ਖਬਰ ਲਿਖੇ ਜਾਣ ਤੱਕ ਸੈਂਸੈਕਸ ਕਰੀਬ 900 ਅੰਕਾਂ ਦੀ ਵੱਡੀ ਗਿਰਾਵਟ ਮਗਰੋਂ 73,700 ਦੇ ਕਰੀਬ ਕਾਰੋਬਾਰ ਕਰ ਰਿਹਾ ਹੈ, ਜਦਕਿ ਨਿਫਟੀ 250 ਅੰਕਾਂ ਦੀ ਗਿਰਾਵਟ ਨਾਲ 23,237 ਦੇ ਨੇੜੇ ਟ੍ਰੇਡ ਕਰ ਰਿਹਾ ਹੈ।
ਮਾਹਿਰਾਂ ਮੁਤਾਬਕ ਇਸ ਗਿਰਾਵਟ ਦਾ ਸਭ ਤੋਂ ਵੱਡਾ ਅਸਰ ਆਈ.ਟੀ. ਅਤੇ ਬੈਂਕਿੰਗ ਸੈਕਟਰ ਦੇ ਸ਼ੇਅਰਾਂ 'ਤੇ ਪਿਆ ਹੈ। ਪ੍ਰਮੁੱਖ ਆਈ.ਟੀ. ਕੰਪਨੀਆਂ ਦੇ ਸ਼ੇਅਰਾਂ ਵਿੱਚ ਨਿਵੇਸ਼ਕਾਂ ਵੱਲੋਂ ਕੀਤੀ ਗਈ ਭਾਰੀ ਬਿਕਵਾਲੀ ਕਾਰਨ ਬਾਜ਼ਾਰ ਲਾਲ ਨਿਸ਼ਾਨ 'ਚ ਚੱਲ ਰਿਹਾ ਹੈ। ਇਸ ਤੋਂ ਇਲਾਵਾ, ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਨੇ ਮਹਿੰਗਾਈ ਵਧਣ ਦਾ ਡਰ ਪੈਦਾ ਕਰ ਦਿੱਤਾ ਹੈ, ਜਿਸ ਦਾ ਸਿੱਧਾ ਅਸਰ ਭਾਰਤੀ ਰੁਪਏ ਅਤੇ ਬਾਜ਼ਾਰ ਦੇ ਸੈਂਟੀਮੈਂਟ 'ਤੇ ਦੇਖਣ ਨੂੰ ਮਿਲ ਰਿਹਾ ਹੈ।
ਇਹ ਵੀ ਪੜ੍ਹੋ- ਗਰਮੀ ਦੀਆਂ ਛੁੱਟੀਆਂ ਵਿਚਾਲੇ ਅਧਿਆਪਕਾਂ ਲਈ ਜਾਰੀ ਹੋ ਗਏ ਸਖ਼ਤ ਹੁਕਮ ! ਚੌਧਰੀ ਸਰਕਾਰ ਨੇ ਸੁਣਾਇਆ ਫ਼ਰਮਾਨ
ਇਸ ਅਚਾਨਕ ਆਈ ਗਿਰਾਵਟ ਕਾਰਨ ਸ਼ੇਅਰ ਬਾਜ਼ਾਰ ਵਿੱਚ ਨਿਵੇਸ਼ ਕਰਨ ਵਾਲੇ ਆਮ ਅਤੇ ਵੱਡੇ ਨਿਵੇਸ਼ਕਾਂ ਦੇ ਕਰੋੜਾਂ ਰੁਪਏ ਡੁੱਬ ਗਏ ਹਨ। ਬਾਜ਼ਾਰ ਦੇ ਜਾਣਕਾਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੌਮਾਂਤਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ ਸਥਿਰ ਨਹੀਂ ਹੁੰਦੀਆਂ ਅਤੇ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਵੱਲੋਂ ਬਿਕਵਾਲੀ ਨਹੀਂ ਰੁਕਦੀ, ਉਦੋਂ ਤੱਕ ਬਾਜ਼ਾਰ ਵਿੱਚ ਅਜਿਹਾ ਉਤਾਰ-ਚੜ੍ਹਾਅ ਜਾਰੀ ਰਹੇਗਾ। ਨਿਵੇਸ਼ਕਾਂ ਨੂੰ ਫਿਲਹਾਲ ਸਾਵਧਾਨੀ ਨਾਲ ਕਦਮ ਚੁੱਕਣ ਦੀ ਸਲਾਹ ਦਿੱਤੀ ਗਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
