IndiGo ਬਣੀ ਦੁਨੀਆ ਦੀ ਛੇਵੀਂ ਸਭ ਤੋਂ ਵੱਡੀ ਏਅਰਲਾਈਨ ਕੰਪਨੀ, OAG ਰਿਪੋਰਟ
Sunday, Apr 10, 2022 - 04:42 PM (IST)
ਨਵੀਂ ਦਿੱਲੀ - ਦੇਸ਼ ਦੀ ਪ੍ਰਮੁੱਖ ਏਅਰਲਾਈਨ ਕੰਪਨੀ ਇੰਡੀਗੋ ਯਾਤਰੀਆਂ ਨੂੰ ਉਨ੍ਹਾਂ ਦੇ ਟਿਕਾਣਿਆਂ ਤੱਕ ਪਹੁੰਚਾਉਣ ਵਾਲੀ ਦੁਨੀਆ ਦੀ ਛੇਵੀਂ ਸਭ ਤੋਂ ਵੱਡੀ ਏਅਰਲਾਈਨ ਕੰਪਨੀ ਬਣ ਗਈ ਹੈ। ਇਹ ਜਾਣਕਾਰੀ ਮਾਰਚ 2022 ਲਈ ਓਏਜੀ ਫ੍ਰੀਕੁਐਂਸੀ ਅਤੇ ਸਮਰੱਥਾ ਅੰਕੜਿਆਂ ਦੀ ਰਿਪੋਰਟ ਵਿੱਚ ਦਿੱਤੀ ਗਈ ਹੈ। ਰਿਪੋਰਟ ਦੇ ਅਨੁਸਾਰ 28 ਮਾਰਚ 2022 ਤੱਕ ਪ੍ਰਾਪਤ ਅੰਕੜਿਆਂ ਦੇ ਅਨੁਸਾਰ, ਇੰਡੀਗੋ ਨੇ 20.2 ਲੱਖ ਤੋਂ ਵੱਧ ਯਾਤਰੀਆਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਾਇਆ ਸੀ, ਜੋ ਕਿ ਏਸ਼ੀਆ ਵਿੱਚ ਕਿਸੇ ਵੀ ਏਅਰਲਾਈਨ ਲਈ ਸਭ ਤੋਂ ਵੱਧ ਹੈ।
ਓਏਜੀ ਨੇ ਇੰਡੀਗੋ ਨੂੰ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਏਅਰਲਾਈਨ ਵਜੋਂ ਸੂਚੀਬੱਧ ਕੀਤਾ ਹੈ। ਜਿਸ ਵਿੱਚ ਮੁਸਾਫਰਾਂ ਨੂੰ ਮੰਜ਼ਿਲ ਤੱਕ ਲਿਜਾਣ ਵਿੱਚ 41.3% ਦਾ ਵਾਧਾ ਹੋਇਆ ਹੈ। ਇਸ ਸਾਲ 28 ਮਾਰਚ ਤੱਕ ਉਪਲਬਧ ਅੰਕੜਿਆਂ ਦੇ ਆਧਾਰ 'ਤੇ, ਕੰਪਨੀ ਨੇ 20.1 ਲੱਖ ਯਾਤਰੀਆਂ ਨੂੰ ਮੰਜ਼ਿਲ ਤੱਕ ਪਹੁੰਚਾਇਆ ਹੈ। ਇੰਡੀਗੋ ਯਾਤਰੀਆਂ ਲਈ ਉਪਲਬਧ ਸੀਟਾਂ ਦੇ ਮਾਮਲੇ ਵਿੱਚ ਦੁਨੀਆ ਦੀਆਂ ਦਸ ਸਭ ਤੋਂ ਵੱਡੀਆਂ ਏਅਰਲਾਈਨਾਂ ਵਿੱਚੋਂ ਇੱਕ ਹੈ।
ਇਹ ਵੀ ਪੜ੍ਹੋ : ਪਾਮ ਆਇਲ ਸੰਕਟ ਕਾਰਨ ਵਧੀਆਂ ਖਾਣ ਵਾਲੇ ਤੇਲਾਂ ਦੀਆਂ ਕੀਮਤਾਂ, ਜਾਣੋ ਕੀ ਹੈ ਕਾਰਨ
ਇੰਡੀਗੋ ਦੇ ਹੋਲ ਟਾਈਮ ਡਾਇਰੈਕਟਰ ਅਤੇ ਸੀਈਓ ਰੋਨੋਜੋਏ ਦੱਤਾ ਨੇ ਕਿਹਾ, “ਇੰਡੀਗੋ ਦਾ ਦੁਨੀਆ ਦੀਆਂ ਸਭ ਤੋਂ ਵੱਡੀਆਂ ਏਅਰਲਾਈਨਾਂ ਵਿੱਚੋਂ ਇੱਕ ਹੋਣਾ ਬਹੁਤ ਖੁਸ਼ੀ ਦੀ ਗੱਲ ਹੈ। ਇਹ ਭਾਰਤ ਲਈ ਮਾਣ ਵਾਲੀ ਗੱਲ ਹੈ ਅਤੇ ਇਸ ਖੇਤਰ ਵਿੱਚ ਮਹਾਂਮਾਰੀ ਤੋਂ ਬਾਅਦ ਦੇਸ਼ ਦਾ ਮਜ਼ਬੂਤ ਹੋ ਕੇ ਉਭਰਨਾ ਇੱਕ ਚੰਗਾ ਸੰਕੇਤ ਹੈ। ਅਸੀਂ ਦੁਨੀਆ ਭਰ ਵਿੱਚ ਕੋਰੋਨਾ ਪਾਬੰਦੀਆਂ ਨੂੰ ਘੱਟ ਕਰਨ ਦੇ ਨਾਲ ਨਵੇਂ ਰੂਟਾਂ 'ਤੇ ਸੇਵਾ ਪ੍ਰਦਾਨ ਕਰਨ ਅਤੇ ਉਡਾਣਾਂ ਦੀ ਗਿਣਤੀ ਵਧਾਉਣ ਲਈ ਵਚਨਬੱਧ ਹਾਂ।''
ਇੰਡੀਗੋ ਨੇ ਅਪ੍ਰੈਲ ਵਿੱਚ ਦੇਸ਼ ਦੇ ਵੱਖ-ਵੱਖ ਹਵਾਈ ਅੱਡਿਆਂ ਤੋਂ 150 ਤੋਂ ਵੱਧ ਅੰਤਰਰਾਸ਼ਟਰੀ ਉਡਾਣਾਂ ਦੇ ਅਨੁਸੂਚਿਤ ਸੰਚਾਲਨ ਨੂੰ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਕੰਪਨੀ ਨੇ ਆਪਣੇ ਘਰੇਲੂ ਨੈੱਟਵਰਕ 'ਚ ਕਈ ਨਵੇਂ ਰੂਟਾਂ 'ਤੇ ਸੇਵਾ ਸ਼ੁਰੂ ਕੀਤੀ ਹੈ।
ਇਹ ਵੀ ਪੜ੍ਹੋ : ਮਾਰੂਤੀ ਸੁਜ਼ੂਕੀ ਦੇ ਗਾਹਕਾਂ ਨੂੰ ਲੱਗ ਸਕਦੈ ਵੱਡਾ ਝਟਕਾ, ਕੀਮਤਾਂ ਵਧਾਉਣ ਦੀ ਰੌਂਅ 'ਚ ਕੰਪਨੀ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।