ਇੰਡਸਇੰਡ ਬੈਂਕ ਦਾ ਤੀਜੀ ਤਿਮਾਹੀ ਦਾ ਮੁਨਾਫਾ 32 ਫੀਸਦੀ ਵਧਿਆ

01/14/2020 3:55:47 PM

ਨਵੀਂ ਦਿੱਲੀ—ਨਿੱਜੀ ਖੇਤਰ ਦੇ ਇੰਡਸਇੰਡ ਬੈਂਕ ਨੇ ਚਾਲੂ ਵਿੱਤੀ ਸਾਲ ਦੀ ਦਸੰਬਰ 'ਚ ਖਤਮ ਤੀਜੀ ਤਿਮਾਹੀ 'ਚ 1,300.20 ਕਰੋੜ ਰੁਪਏ ਸ਼ੁੱਧ ਲਾਭ ਕਮਾਇਆ ਹੈ। ਇਹ ਇਸ ਤੋਂ ਪਿਛਲੇ ਵਿੱਤੀ ਸਾਲ ਦੀ ਸਮਾਨ ਤਿਮਾਹੀ ਦੀ ਤੁਲਨਾ 'ਚ 32 ਫੀਸਦੀ ਜ਼ਿਆਦਾ ਹੈ। ਇਸ ਤੋਂ ਪਿਛਲੇ ਵਿੱਤੀ ਸਾਲ ਦੀ ਸਮਾਨ ਤਿਮਾਹੀ 'ਚ ਬੈਂਕ ਨੇ 985.03 ਕਰੋੜ ਰੁਪਏ ਦਾ ਸ਼ੁੱਧ ਲਾਭ ਕਮਾਇਆ ਸੀ। ਸ਼ੇਅਰ ਬਾਜ਼ਾਰਾਂ ਨੂੰ ਭੇਜੀ ਸੂਚਨਾ 'ਚ ਬੈਂਕ ਨੇ ਕਿਹਾ ਕਿ ਤਿਮਾਹੀ ਦੇ ਦੌਰਾਨ ਉਸ ਦੀ ਕੁੱਲ ਆਮਦਨ ਵਧ ਕੇ 9,073.93 ਕਰੋੜ ਰੁਪਏ 'ਤੇ ਪਹੁੰਚ ਗਈ, ਜੋ ਇਸ ਤੋਂ ਪਿਛਲੇ ਵਿੱਤੀ ਸਾਲ ਦੀ ਸਮਾਨ ਤਿਮਾਹੀ 'ਚ 7,232.32 ਕਰੋੜ ਰੁਪਏ ਰਹੀ ਸੀ। ਤਿਮਾਹੀ ਦੇ ਦੌਰਾਨ ਬੈਂਕ ਦੀ ਸਕਲ ਗੈਰ ਲਾਗੂ ਅਸਾਮੀਆਂ (ਐੱਨ.ਪੀ.ਏ.) ਵਧ ਕੇ 2.18 ਫੀਸਦੀ 'ਤੇ ਪਹੁੰਚ ਗਈ, ਜੋ ਇਸ ਤੋਂ ਪਿਛਲੇ ਵਿੱਤੀ ਸਾਲ ਦੀ ਸਮਾਨ ਤਿਮਾਹੀ ਦੌਰਾਨ 1.13 ਫੀਸਦੀ 'ਤੇ ਸੀ। ਇਸ ਦੌਰਾਨ ਬੈਂਕ ਦਾ ਸ਼ੁੱਧ ਐੱਨ.ਪੀ.ਏ.ਵਧ ਕੇ 1.05 ਫੀਸਦੀ 'ਤੇ ਪਹੁੰਚ ਗਿਆ, ਜੋ ਇਕ ਸਾਲ ਪਹਿਲਾਂ ਸਮਾਨ ਤਿਮਾਹੀ 'ਚ 0.59 ਫੀਸਦੀ ਸੀ।


Aarti dhillon

Content Editor

Related News