ਦੇਸ਼ ਦਾ ਉਦਯੋਗਿਕ ਉਤਪਾਦਨ ਜੂਨ ''ਚ 4.2 ਫੀਸਦੀ ਵਧਿਆ

Monday, Aug 12, 2024 - 06:28 PM (IST)

ਦੇਸ਼ ਦਾ ਉਦਯੋਗਿਕ ਉਤਪਾਦਨ ਜੂਨ ''ਚ 4.2 ਫੀਸਦੀ ਵਧਿਆ

ਨਵੀਂ ਦਿੱਲੀ, (ਭਾਸ਼ਾ)- ਮਾਈਨਿੰਗ ਅਤੇ ਪਾਵਰ ਸੈਕਟਰ ਦੇ ਚੰਗੇ ਪ੍ਰਦਰਸ਼ਨ ਕਾਰਨ ਜੂਨ ਮਹੀਨੇ ਵਿਚ ਦੇਸ਼ ਦਾ ਉਦਯੋਗਿਕ ਉਤਪਾਦਨ 4.2 ਫੀਸਦੀ ਵਧਿਆ ਹੈ। ਸੋਮਵਾਰ ਨੂੰ ਜਾਰੀ ਅਧਿਕਾਰਤ ਅੰਕੜਿਆਂ 'ਚ ਇਹ ਜਾਣਕਾਰੀ ਦਿੱਤੀ ਗਈ। ਪਿਛਲੇ ਸਾਲ ਜੂਨ 'ਚ ਉਦਯੋਗਿਕ ਉਤਪਾਦਨ ਦੀ ਵਾਧਾ ਦਰ ਚਾਰ ਫੀਸਦੀ ਸੀ। ਸਰਕਾਰੀ ਅੰਕੜਿਆਂ ਮੁਤਾਬਕ ਜੂਨ ਮਹੀਨੇ ਵਿਚ ਨਿਰਮਾਣ ਖੇਤਰ ਦੀ ਵਿਕਾਸ ਦਰ 2.6 ਫੀਸਦੀ ਰਹੀ ਜਦੋਂ ਕਿ ਇਕ ਸਾਲ ਪਹਿਲਾਂ ਇਸੇ ਮਿਆਦ ਵਿਚ ਇਹ 3.5 ਫੀਸਦੀ ਸੀ।

ਇਹ ਖ਼ਬਰ ਵੀ ਪੜ੍ਹੋ - ਹਿੰਡਨਬਰਗ ਕੰਪਨੀ ਦੇ ਸ਼ੇਅਰ ਚਾਰ ਫੀਸਦੀ ਡਿੱਗੇ

ਸਮੀਖਿਆ ਅਧੀਨ ਮਿਆਦ ਦੇ ਦੌਰਾਨ, ਮਾਈਨਿੰਗ ਸੈਕਟਰ 10.3 ਫੀਸਦੀ ਦੀ ਦਰ ਨਾਲ ਵਧਿਆ ਜਦੋਂ ਕਿ ਬਿਜਲੀ ਖੇਤਰ ਦੀ ਵਿਕਾਸ ਦਰ 8.6 ਫੀਸਦੀ ਸੀ। ਇਸ ਦੇ ਨਾਲ ਹੀ ਚਾਲੂ ਵਿੱਤੀ ਸਾਲ ਦੀ ਪਹਿਲੀ ਤਿਮਾਹੀ ਯਾਨੀ ਅਪ੍ਰੈਲ-ਜੂਨ ਦੀ ਮਿਆਦ 'ਚ ਦੇਸ਼ ਦੇ ਉਦਯੋਗਿਕ ਉਤਪਾਦਨ ਦੀ ਵਾਧਾ ਦਰ 5.2 ਫੀਸਦੀ ਰਹੀ, ਜੋ ਪਿਛਲੇ ਸਾਲ ਦੀ ਇਸੇ ਤਿਮਾਹੀ 'ਚ 4.7 ਫੀਸਦੀ ਤੋਂ ਜ਼ਿਆਦਾ ਹੈ। ਰਾਸ਼ਟਰੀ ਅੰਕੜਾ ਦਫ਼ਤਰ (NSO) ਉਦਯੋਗਿਕ ਉਤਪਾਦਨ ਦੇ ਸੂਚਕਾਂਕ (IIP) ਦੇ ਪੱਧਰ 'ਤੇ ਦੇਸ਼ ਦੀਆਂ ਆਰਥਿਕ ਸਰਗਰਮੀਆਂ ਦੇ ਵੱਖ-ਵੱਖ ਖੇਤਰਾਂ ਦੇ ਪ੍ਰਦਰਸ਼ਨ ਨੂੰ ਮਾਪਣ ਲਈ ਮਹੀਨਾਵਾਰ ਅੰਕੜੇ ਜਾਰੀ ਕਰਦਾ ਹੈ।  

ਇਹ ਖ਼ਬਰ ਵੀ ਪੜ੍ਹੋ - REA ਇੰਡੀਆ ਦਾ ਮਾਲੀਆ ਪਹਿਲੀ ਤਿਮਾਹੀ 'ਚ 31 ਫੀਸਦੀ ਵਧ ਕੇ 563 ਕਰੋੜ ਰੁਪਏ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Sunaina

Content Editor

Related News