ਮਹਿੰਗਾਈ ਦੀ ਮਾਰ : ਆਲੂ, ਪਿਆਜ਼ ਤੇ ਟਮਾਟਰ ਨੇ ਵਿਗਾੜਿਆ ਬਜਟ, ਜਾਣੋ ਕਦੋਂ ਮਿਲੇਗੀ ਰਾਹਤ

Monday, Oct 14, 2024 - 12:01 PM (IST)

ਮਹਿੰਗਾਈ ਦੀ ਮਾਰ : ਆਲੂ, ਪਿਆਜ਼ ਤੇ ਟਮਾਟਰ ਨੇ ਵਿਗਾੜਿਆ ਬਜਟ, ਜਾਣੋ ਕਦੋਂ ਮਿਲੇਗੀ ਰਾਹਤ

ਨਵੀਂ ਦਿੱਲੀ - ਟਮਾਟਰ, ਪਿਆਜ਼ ਅਤੇ ਆਲੂ ਦੀਆਂ ਉੱਚੀਆਂ ਕੀਮਤਾਂ ਭਾਰਤ ਵਿੱਚ ਮਹਿੰਗਾਈ ਵਧਾ ਰਹੀਆਂ ਹਨ ਅਤੇ ਘਰੇਲੂ ਬਜਟ ਨੂੰ ਪ੍ਰਭਾਵਿਤ ਕਰ ਰਹੀਆਂ ਹਨ। ਜਿੱਥੇ ਪ੍ਰਚੂਨ ਬਾਜ਼ਾਰ 'ਚ ਆਲੂ 40 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਮਿਲ ਰਹੇ ਹਨ, ਉਥੇ ਹੀ ਟਮਾਟਰ ਦੀ ਕੀਮਤ 100 ਰੁਪਏ ਪ੍ਰਤੀ ਕਿਲੋ ਦੇ ਪਾਰ ਪਹੁੰਚ ਗਈ ਹੈ। ਪਿਆਜ਼ ਦੀ ਕੀਮਤ ਵੀ 60 ਰੁਪਏ ਪ੍ਰਤੀ ਕਿਲੋ ਹੈ। ਅਜਿਹੇ 'ਚ ਇਨ੍ਹਾਂ ਤਿੰਨਾਂ ਸਬਜ਼ੀਆਂ ਨੇ ਦੇਸ਼ ਦੀ ਮਹਿੰਗਾਈ ਨੂੰ ਪ੍ਰਭਾਵਿਤ ਕੀਤਾ ਹੈ।

ਟਮਾਟਰ, ਪਿਆਜ਼ ਅਤੇ ਆਲੂ ਕਾਰਨ ਵੀ ਮਹਿੰਗਾਈ ਦਰ ਵਧੀ ਹੈ। ਵਧਦੀ ਖੁਰਾਕੀ ਮਹਿੰਗਾਈ ਨੀਤੀ ਨਿਰਮਾਤਾਵਾਂ ਲਈ ਚੁਣੌਤੀ ਬਣੀ ਹੋਈ ਹੈ। ਖਪਤਕਾਰ ਮੁੱਲ ਸੂਚਕਾਂਕ ਵਿੱਚ ਭੋਜਨ ਵਸਤੂਆਂ ਦਾ ਹਿੱਸਾ 45.9% ਹੈ। ਤੁਹਾਨੂੰ ਦੱਸ ਦੇਈਏ ਕਿ ਸਪਲਾਈ ਨਾਲ ਜੁੜੇ ਝਟਕੇ ਸਮੁੱਚੇ ਪ੍ਰਚੂਨ ਮਹਿੰਗਾਈ ਦੇ ਅੰਕੜਿਆਂ ਨੂੰ ਪ੍ਰਭਾਵਿਤ ਕਰਦੇ ਹਨ। ਟਮਾਟਰ, ਪਿਆਜ਼ ਅਤੇ ਆਲੂ ਦੀਆਂ ਕੀਮਤਾਂ ਵਿੱਚ ਹਾਲ ਦੇ ਮਹੀਨਿਆਂ ਵਿੱਚ ਕਾਫੀ ਵਾਧਾ ਹੋਇਆ ਹੈ। ਉਹ ਪ੍ਰਚੂਨ ਭੋਜਨ ਅਤੇ ਪੀਣ ਵਾਲੇ ਪਦਾਰਥਾਂ ਦਾ 4.8% ਅਤੇ ਸਮੁੱਚੀ CPI ਦੇ 2.2% ਲਈ ਯੋਗਦਾਨ ਪਾਉਂਦੇ ਹਨ ਪਰ ਉਹਨਾਂ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਪ੍ਰਚੂਨ ਮਹਿੰਗਾਈ ਨੂੰ ਪ੍ਰਭਾਵਿਤ ਕਰਦੇ ਹਨ।

ਜਾਣੋ ਟਮਾਟਰ, ਪਿਆਜ਼ ਤੇ ਆਲੂਆਂ ਦੇ ਭਾਅ ਕਿਉਂ ਵੱਧ ਰਹੇ ਹਨ

ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ ਵਧਣ ਦੇ ਕਈ ਕਾਰਨ ਹਨ। ਪਹਿਲਾ ਮੌਸਮ, ਦੂਜਾ ਸਟੋਰੇਜ ਦੀਆਂ ਸਮੱਸਿਆਵਾਂ ਅਤੇ ਤੀਜਾ ਸਪਲਾਈ ਨਾਲ ਸਬੰਧਤ ਸਮੱਸਿਆਵਾਂ ਹਨ। ਕਈ ਵਾਰ ਖਰਾਬ ਮੌਸਮ ਕਾਰਨ ਉਨ੍ਹਾਂ ਦੀਆਂ ਫਸਲਾਂ ਪ੍ਰਭਾਵਿਤ ਹੋ ਜਾਂਦੀਆਂ ਹਨ। ਇਸ ਕਾਰਨ ਸਬਜ਼ੀਆਂ ਜਲਦੀ ਖਰਾਬ ਹੋ ਜਾਂਦੀਆਂ ਹਨ। ਦੂਜੇ ਪਾਸੇ ਦੇਸ਼ ਵਿਚ ਕੋਲਡ ਸਟੋਰ ਦੀ ਘਾਟ ਅਤੇ ਹੋਰ ਕਾਰਨਾਂ ਕਰਕੇ ਇਨ੍ਹਾਂ ਦੀ ਸਟੋਰੇਜ ਸੰਭਵ ਨਹੀਂ ਹੈ। ਅਜਿਹੇ ਹਾਲਾਤ ਵਿੱਚ ਹਰੀਆਂ ਸਬਜ਼ੀਆਂ ਜਲਦੀ ਖਰਾਬ ਹੋ ਜਾਂਦੀਆਂ ਹਨ। ਇਸ ਦੇ ਨਾਲ ਹੀ ਵਾਢੀ ਤੋਂ ਤੁਰੰਤ ਬਾਅਦ ਕਈ ਵਾਰ ਇਨ੍ਹਾਂ ਦੀ ਸਪਲਾਈ ਨੂੰ ਲੈ ਕੇ ਵੀ ਦਿੱਕਤਾਂ ਆਉਂਦੀਆਂ ਹਨ।

ਸਪਲਾਈ ਲੜੀ ਦਾ ਵੱਡਾ ਪ੍ਰਭਾਵ

ਇਨ੍ਹਾਂ ਸਬਜ਼ੀਆਂ ਦੀ ਸਪਲਾਈ ਲੜੀ ਵਿੱਚ ਗੜਬੜੀ ਵੀ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਦਾ ਇੱਕ ਮਹੱਤਵਪੂਰਨ ਕਾਰਕ ਹੈ। ਅਧਿਐਨ ਤੋਂ ਪਤਾ ਲੱਗਾ ਹੈ ਕਿ ਜਦੋਂ ਸਬਜ਼ੀਆਂ ਦਾ ਉਤਪਾਦਨ ਘੱਟ ਹੁੰਦਾ ਹੈ ਤਾਂ ਸੀਜ਼ਨ ਦੌਰਾਨ ਇਨ੍ਹਾਂ ਦੀਆਂ ਕੀਮਤਾਂ ਵਧ ਜਾਂਦੀਆਂ ਹਨ। ਇਸ ਦੇ ਨਾਲ ਹੀ ਸੀਜ਼ਨ ਵਿੱਚ ਜਦੋਂ ਝਾੜ ਜ਼ਿਆਦਾ ਹੁੰਦਾ ਹੈ ਤਾਂ ਕੀਮਤ ਘੱਟ ਹੋ ਜਾਂਦੀ ਹੁੰਦੀ ਹੈ। ਕਈ ਵਾਰ ਕਿਸਾਨਾਂ ਨੂੰ ਆਪਣੀ ਫ਼ਸਲ ਨੂੰ ਖ਼ਰੀਦਣ ਵਾਲਾ ਕੋਈ ਨਾ ਹੋਣ ਕਾਰਨ ਸੁੱਟ ਦੇਣਾ ਪੈਂਦਾ ਹੈ। ਮੰਗ ਅਤੇ ਸਪਲਾਈ ਵਿਚ ਉਤਰਾਅ-ਚੜ੍ਹਾਅ ਕਾਰਨ ਕੀਮਤਾਂ ਵੀ ਪ੍ਰਭਾਵਿਤ ਹੁੰਦੀਆਂ ਹਨ।

ਕੀਮਤ ਕਦੋਂ ਘਟੇਗੀ?

ਸਬਜ਼ੀ ਵਿਕਰੇਤਾਵਾਂ ਮੁਤਾਬਕ ਅਗਲੇ ਕੁਝ ਦਿਨਾਂ 'ਚ ਟਮਾਟਰ ਦੀ ਕੀਮਤ ਹੇਠਾਂ ਆ ਸਕਦੀ ਹੈ। ਟਮਾਟਰ ਜੋ ਕਿ 100 ਰੁਪਏ ਪ੍ਰਤੀ ਕਿਲੋਗ੍ਰਾਮ ਨੂੰ ਪਾਰ ਕਰ ਚੁੱਕਾ ਹੈ, 50 ਤੋਂ 60 ਰੁਪਏ ਪ੍ਰਤੀ ਕਿਲੋ ਵਿਕ ਸਕਦਾ ਹੈ। ਪਿਆਜ਼ ਅਤੇ ਆਲੂ ਦੀਆਂ ਕੀਮਤਾਂ ਵਿੱਚ ਵੀ ਗਿਰਾਵਟ ਆਵੇਗੀ। ਇਸ ਦਾ ਕਾਰਨ ਇਹ ਹੈ ਕਿ ਆਲੂ ਅਤੇ ਟਮਾਟਰ ਦੀ ਨਵੀਂ ਫ਼ਸਲ ਮੰਡੀ ਵਿੱਚ ਆਉਣੀ ਸ਼ੁਰੂ ਹੋ ਜਾਵੇਗੀ।


author

Harinder Kaur

Content Editor

Related News