ਮਹਿੰਗਾਈ ਦਾ ਇੱਕ ਹੋਰ ਝਟਕਾ : ਪੈਰਾਸੀਟਾਮੋਲ ਸਮੇਤ 800 ਦਵਾਈਆਂ ਦੀਆਂ ਕੀਮਤਾਂ 'ਚ ਹੋਇਆ ਵੱਡਾ ਵਾਧਾ

Saturday, Mar 26, 2022 - 06:08 PM (IST)

ਨਵੀਂ ਦਿੱਲੀ : ਪੈਟਰੋਲ-ਡੀਜ਼ਲ ਅਤੇ ਗੈਸ ਸਿਲੰਡਰ ਤੋਂ ਬਾਅਦ ਹੁਣ ਦਵਾਈਆਂ ਵੀ ਮਹਿੰਗੀਆਂ ਹੋਣ ਜਾ ਰਹੀਆਂ ਹਨ। ਅਪ੍ਰੈਲ ਤੋਂ 800 ਤੋਂ ਜ਼ਿਆਦਾ ਜ਼ਰੂਰੀ ਦਵਾਈਆਂ ਦੀ ਕੀਮਤ 'ਚ 10 ਫੀਸਦੀ ਤੱਕ ਦਾ ਸਿੱਧਾ ਵਾਧਾ ਹੋਣ ਜਾ ਰਿਹਾ ਹੈ। ਇਨ੍ਹਾਂ ਵਿੱਚ ਬੁਖਾਰ, ਦਿਲ ਦੇ ਰੋਗ, ਹਾਈ ਬਲੱਡ ਪ੍ਰੈਸ਼ਰ, ਚਮੜੀ ਰੋਗ ਅਤੇ ਅਨੀਮੀਆ ਦੇ ਇਲਾਜ ਵਿੱਚ ਵਰਤੀਆਂ ਜਾਣ ਵਾਲੀਆਂ ਦਵਾਈਆਂ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ : ਚੀਨ ਦੀ ਦੋਹਰੀ ਚਾਲ : ਭਾਰਤੀ ਸਰਹੱਦ 'ਤੇ ਗੁਪਤ ਰੂਪ 'ਚ ਵਸਾਏ 624 ਹਾਈਟੈੱਕ 'ਪਿੰਡ'

ਰੋਜ਼ਾਨਾ ਇਸਤੇਮਾਲ ਵਾਲੀਆਂ ਵਸਤਾਂ ਵੀ ਹੋਣਗੀਆਂ ਮਹਿੰਗੀਆਂ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 5 ਦਿਨਾਂ ਵਿਚ 3.20 ਰੁਪਏ ਤੱਕ ਵਧ ਚੁੱਕੀਆਂ ਹਨ। ਜ਼ਿਆਦਾਤਰ ਸ਼ਹਿਰਾਂ 'ਚ ਪੈਟਰੋਲ 100 ਨੂੰ ਪਾਰ ਕਰ ਚੁੱਕਾ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਹੋ ਰਹੇ ਵਾਧੇ ਕਾਰਨ ਆਉਣ ਵਾਲੇ ਦਿਨਾਂ 'ਚ ਖਾਣ-ਪੀਣ ਦੀਆਂ ਵਸਤਾਂ ਦੀਆਂ ਕੀਮਤਾਂ 'ਚ ਵੀ ਵਾਧਾ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਮਹਿੰਗਾਈ ਦਾ ਅਸਰ ਦਵਾਈਆਂ 'ਤੇ ਵੀ ਪਿਆ ਹੈ। ਕੇਂਦਰ ਸਰਕਾਰ ਨੇ ਨਿਰਧਾਰਤ ਦਵਾਈਆਂ ਦੀਆਂ ਕੀਮਤਾਂ ਵਧਾਉਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਕਾਰਨ ਅਪ੍ਰੈਲ ਤੋਂ 800 ਤੋਂ ਵੱਧ ਜ਼ਰੂਰੀ ਦਵਾਈਆਂ 10 ਫੀਸਦੀ ਮਹਿੰਗੀਆਂ ਹੋਣ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ਟੋਲ ਟੈਕਸ ਨੂੰ ਲੈ ਕੇ ਕੇਂਦਰ ਸਰਕਾਰ ਨੇ ਲਿਆ ਅਹਿਮ ਫੈਸਲਾ, ਯਾਤਰੀਆਂ ਨੂੰ ਮਿਲੇਗੀ ਵੱਡੀ ਰਾਹਤ

ਪੈਰਾਸੀਟਾਮੋਲ ਲਈ ਹੋਰ ਕੀਮਤ ਚੁਕਾਉਣੀ ਪਵੇਗੀ

ਅਗਲੇ ਮਹੀਨੇ ਤੋਂ, ਤੁਹਾਨੂੰ ਦਰਦ ਨਿਵਾਰਕ ਦਵਾਈਆਂ ਅਤੇ ਪੈਰਾਸੀਟਾਮੋਲ, ਫੇਨੀਟੋਇਨ ਸੋਡੀਅਮ, ਮੈਟ੍ਰੋਨੀਡਾਜ਼ੋਲ ਵਰਗੀਆਂ ਐਂਟੀਬਾਇਓਟਿਕਸ ਵਰਗੀਆਂ ਜ਼ਰੂਰੀ ਦਵਾਈਆਂ ਲਈ ਵੀ ਜ਼ਿਆਦਾ ਪੈਸੇ ਦੇਣੇ ਪੈਣਗੇ। ਨੈਸ਼ਨਲ ਫਾਰਮਾ ਪ੍ਰਾਈਸਿੰਗ ਅਥਾਰਟੀ (ਐੱਨ.ਪੀ.ਪੀ.ਏ.) ਦੇ ਮੁਤਾਬਕ, ਥੋਕ ਮੁੱਲ ਸੂਚਕ ਅੰਕ (ਡਬਲਯੂ.ਪੀ.ਆਈ.) 'ਚ ਵਾਧੇ ਕਾਰਨ ਅਜਿਹਾ ਹੋਣ ਜਾ ਰਿਹਾ ਹੈ। 1 ਅਪ੍ਰੈਲ 2022 ਤੋਂ ਦਵਾਈਆਂ ਦੀਆਂ ਕੀਮਤਾਂ 'ਚ ਵਾਧਾ ਹੋਵੇਗਾ।

ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ ਇਹ ਮੰਗ

ਜ਼ਿਕਰਯੋਗ ਹੈ ਕਿ ਕੋਰੋਨਾ ਮਹਾਮਾਰੀ ਤੋਂ ਬਾਅਦ ਫਾਰਮਾ ਇੰਡਸਟਰੀ ਲਗਾਤਾਰ ਦਵਾਈਆਂ ਦੀ ਕੀਮਤ ਵਧਾਉਣ ਦੀ ਮੰਗ ਕਰ ਰਹੀ ਸੀ। ਇਸ ਤੋਂ ਬਾਅਦ ਅਨੁਸੂਚਿਤ ਦਵਾਈਆਂ ਦੀਆਂ ਕੀਮਤਾਂ ਵਿੱਚ 10.7 ਫੀਸਦੀ ਵਾਧੇ ਨੂੰ ਮਨਜ਼ੂਰੀ ਦਿੱਤੀ ਗਈ ਹੈ। ਤਹਿ ਦਵਾਈਆਂ ਵਿੱਚ ਜ਼ਰੂਰੀ ਦਵਾਈਆਂ ਸ਼ਾਮਲ ਹੁੰਦੀਆਂ ਹਨ ਅਤੇ ਉਨ੍ਹਾਂ ਦੀਆਂ ਕੀਮਤਾਂ ਨਿਯੰਤਰਿਤ ਹੁੰਦੀਆਂ ਹਨ। ਬਿਨਾਂ ਇਜਾਜ਼ਤ ਇਨ੍ਹਾਂ ਦੀਆਂ ਕੀਮਤਾਂ ਨਹੀਂ ਵਧਾਈਆਂ ਜਾ ਸਕਦੀਆਂ।

ਇਹ ਵੀ ਪੜ੍ਹੋ : ਜੰਗ ਨੇ ਵਿਗਾੜੇ ਰੂਸ ਦੇ ਹਾਲਾਤ, ਸੋਨੇ ਅਤੇ ਬਿਟਕੁਆਇਨ ਲਈ ਕੁਦਰਤੀ ਗੈਸ ਵੇਚਣ ਦੀ ਤਿਆਰੀ 'ਚ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
 


Harinder Kaur

Content Editor

Related News